ਮੁੰਬਈ (ਬਿਊਰੋ)– ਗਲਤ ਖਾਣ-ਪੀਣ ਤੇ ਭੱਜ-ਦੌੜ ਭਰੀ ਜ਼ਿੰਦਗੀ ਕਾਰਨ ਸਾਡੀਆਂ ਹੱਡੀਆਂ ਕਮਜ਼ੋਰ ਹੋ ਰਹੀਆਂ ਹਨ। ਇਕ ਉਮਰ ਤੋਂ ਬਾਅਦ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਜਦੋਂ ਹੱਡੀਆਂ ਕਮਜ਼ੋਰ ਹੁੰਦੀਆਂ ਹਨ ਤਾਂ ਸਾਡੇ ਸਰੀਰ ’ਚ ਦਰਦ, ਅਕੜਾ ਤੇ ਕਠੋਰਤਾ ਮਹਿਸੂਸ ਹੁੰਦੀ ਹੈ। ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਸਰੀਰ ’ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦਾ ਪੂਰਾ ਹੋਣਾ ਬਹੁਤ ਜ਼ਰੂਰੀ ਹੈ। ਤੁਸੀਂ ਸੂਰਜ ਦੀ ਰੌਸ਼ਨੀ ਤੋਂ ਵੀ ਵਿਟਾਮਿਨ ਡੀ ਪ੍ਰਾਪਤ ਕਰ ਸਕਦੇ ਹੋ। ਜੇਕਰ ਹੱਡੀਆਂ ਕਮਜ਼ੋਰ ਹੋ ਰਹੀਆਂ ਹਨ ਤਾਂ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਅੱਜ ਅਸੀਂ ਉਨ੍ਹਾਂ ਫੂਡਸ ਬਾਰੇ ਦੱਸਾਂਗੇ, ਜੋ ਹੱਡੀਆਂ ਨੂੰ ਮਜ਼ਬੂਤ ਰੱਖਣ ’ਚ ਮਦਦ ਕਰਦੇ ਹਨ–
ਮੱਛੀ
ਹੱਡੀਆਂ ਦੀ ਮਜ਼ਬੂਤੀ ਲਈ ਮੱਛੀ ਦਾ ਸੇਵਨ ਬਹੁਤ ਜ਼ਰੂਰੀ ਹੈ। ਸਾਲਮਨ, ਟੁਨਾ, ਮੈਕੇਰਲ, ਸਾਰਡਿਨ ਨੂੰ ਹੱਡੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਹਰੀਆਂ ਸਬਜ਼ੀਆਂ
ਹਰੀਆਂ ਸਬਜ਼ੀਆਂ ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ’ਚ ਪੋਸ਼ਕ ਤੱਤ ਬਹੁਤ ਜ਼ਿਆਦਾ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੁੰਦੇ ਹਨ।
ਬਦਾਮ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਬਦਾਮ ਦਾ ਸੇਵਨ ਕਰਨਾ ਫਾਇਦੇਮੰਦ ਹੋ ਸਕਦਾ ਹੈ। ਬਦਾਮ ’ਚ ਕੈਲਸ਼ੀਅਮ ਤੇ ਵਿਟਾਮਿਨ ਡੀ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ।
ਡੇਅਰੀ ਉਤਪਾਦ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਦੁੱਧ, ਦਹੀਂ ਜਾਂ ਡੇਅਰੀ ਉਤਪਾਦਾਂ ’ਚ ਕੈਲਸ਼ੀਅਮ, ਖਣਿਜ ਤੇ ਹੋਰ ਬਹੁਤ ਸਾਰੇ ਜ਼ਰੂਰੀ ਤੱਤ ਪਾਏ ਜਾਂਦੇ ਹਨ। ਦੁੱਧ ਪੀਣ ਨਾਲ ਨਾ ਸਿਰਫ਼ ਹੱਡੀਆਂ ਨੂੰ, ਸਗੋਂ ਪੂਰੇ ਸਰੀਰ ਨੂੰ ਅਣਗਿਣਤ ਸਿਹਤ ਲਾਭ ਮਿਲ ਸਕਦੇ ਹਨ।
ਸੋਇਆਬੀਨ
ਸੋਇਆਬੀਨ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ’ਚ ਬਹੁਤ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਸੋਇਆਬੀਨ ਨੂੰ ਪ੍ਰੋਟੀਨ ਤੇ ਕੈਲਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ।
ਸੰਤਰਾ
ਸੰਤਰਾ ਨਾ ਸਿਰਫ਼ ਵਿਟਾਮਿਨ ਸੀ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ, ਸਗੋਂ ਕੈਲਸ਼ੀਅਮ ਤੇ ਵਿਟਾਮਿਨ ਡੀ ਵੀ ਹੁੰਦਾ ਹੈ। ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਤੁਸੀਂ ਡਾਈਟ ’ਚ ਸੰਤਰੇ ਨੂੰ ਸ਼ਾਮਲ ਕਰ ਸਕਦੇ ਹੋ।
ਅੰਜੀਰ
ਅੰਜੀਰ ਫਾਈਬਰ, ਪੋਟਾਸ਼ੀਅਮ ਤੇ ਕੈਲਸ਼ੀਅਮ ਦਾ ਚੰਗਾ ਸਰੋਤ ਹੈ। ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਇਸ ਦਾ ਸੇਵਨ ਕਰੋ।
ਨੋਟ– ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਤੁਸੀਂ ਇਨ੍ਹਾਂ ’ਚੋਂ ਕਿਸ ਦਾ ਸੇਵਨ ਕਰਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਗਰਮੀਆਂ 'ਚ ਬਹੁਤ ਗੁਣਕਾਰੀ ਹੈ ਨਿੰਬੂ ਪਾਣੀ, ਸੇਵਨ ਨਾਲ ਹੋਣਗੇ ਕਈ ਰੋਗ ਦੂਰ
NEXT STORY