ਜਲੰਧਰ: ਸ਼ਿਮਲਾ ਮਿਰਚ ਹਰ ਮੌਮਸ 'ਚ ਪਾਈ ਜਾਣ ਵਾਲੀ ਸਬਜ਼ੀ ਹੈ। ਇਹ ਮੁੱਖ ਰੂਪ ਨਾਲ ਲਾਲ, ਪੀਲੀ ਅਤੇ ਹਰੀ ਹੁੰਦੀ ਹੈ। ਇਸ 'ਚ ਵਿਟਾਮਿਨ-ਸੀ, ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੋਣ ਨਾਲ ਖੂਨ ਦੀ ਕਮੀ ਪੂਰੀ ਕਰਨ ਦੇ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਂਦੀ ਹੈ। ਤੁਸੀਂ ਇਸ ਨੂੰ ਸਬਜ਼ੀ, ਸਲਾਦ, ਨਿਊਡਲਸ, ਸੈਂਡਵਿਚ ਆਦਿ ਚੀਜ਼ਾਂ 'ਚ ਮਿਲਾ ਕੇ ਖਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੀ ਵਰਤੋਂ ਤੋਂ ਮਿਲਣ ਵਾਲੇ ਹੋਰ ਫ਼ਾਇਦਿਆਂ ਦੇ ਬਾਰੇ 'ਚ...
ਸ਼ੂਗਰ: ਸ਼ਿਮਲਾ ਮਿਰਚ 'ਚ ਫਾਈਬਰ, ਆਇਰਨ, ਪ੍ਰੋਟੀਨ, ਐਂਟੀ-ਆਕਸੀਡੈਂਟਸ ਗੁਣ ਹੁੰਦੇ ਹਨ। ਅਜਿਹੇ 'ਚ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੀ ਵਰਤੋਂ ਨਾਲ ਸ਼ੂਗਰ ਲੈਵਲ ਕੰਟਰੋਲ ਰਹਿਣ 'ਚ ਮਦਦ ਮਿਲਦੀ ਹੈ। ਨਾਲ ਹੀ ਥਕਾਵਟ ਅਤੇ ਕਮਜ਼ੋਰੀ ਤੋਂ ਰਾਹਤ ਮਿਲਦੀ ਹੈ।

ਕੈਂਸਰ ਤੋਂ ਬਚਾਅ: ਸ਼ਿਮਲਾ ਮਿਰਚ 'ਚ ਐਂਟੀ-ਆਕਸੀਡੈਂਟ, ਐਂਟੀ-ਇੰਫਲਾਮੈਟੇਰੀ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਇਹ ਸਰੀਰ 'ਚ ਕੈਂਸਰ ਦੀਆਂ ਕੋਸ਼ਿਕਾਵਾਂ ਬਣਨ ਤੋਂ ਰੋਕਦੀ ਹੈ। ਅਜਿਹੇ 'ਚ ਕੈਂਸਰ ਵਰਗਾ ਗੰਭੀਰ ਰੋਗ ਲੱਗਣ ਦਾ ਖਤਰਾ ਘੱਟ ਜਾਂਦਾ ਹੈ।
ਇਹ ਵੀ ਪੜ੍ਹੋ:ਸਰਦੀਆਂ 'ਚ ਜ਼ਰੂਰ ਖਾਓ ਸੌਗੀ, ਸਰੀਰ ਨੂੰ ਮਿਲਣ ਵਾਲੇ ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ
ਦਿਲ ਨੂੰ ਰੱਖੇ ਸਿਹਤਮੰਦ: ਪੋਸ਼ਕ ਤੱਤਾਂ ਨਾਲ ਭਰਪੂਰ ਸ਼ਿਮਲਾ ਮਿਰਚ ਦੀ ਵਰਤੋਂ ਕਰਨ ਨਾਲ ਪੂਰੇ ਸਰੀਰ 'ਚ ਆਕਸੀਜਨ ਸਹੀ ਮਾਤਰਾ 'ਚ ਪਹੁੰਚਦਾ ਹੈ। ਨਾਲ ਹੀ ਦਿਲ ਨੂੰ ਬਿਹਤਰ ਤਰੀਕੇ ਨਾਲ ਕੰਮ ਕਰਨ 'ਚ ਮਦਦ ਮਿਲਦੀ ਹੈ। ਹਾਰਟ ਪੰਪਿੰਗ ਸਹੀ ਢੰਗ ਨਾਲ ਹੁੰਦੀ ਹੈ। ਅਜਿਹੇ 'ਚ ਦਿਲ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਕੇ ਹਾਰਟ ਅਟੈਕ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।

ਹੱਡੀਆਂ ਕਰੇ ਮਜ਼ਬੂਤ: ਇਸ 'ਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ-ਸੀ ਨਾਲ ਭਰਪੂਰ ਸ਼ਿਮਲਾ ਮਿਰਚ ਮਾਸਪੇਸ਼ੀਆਂ ਅਤੇ ਹੱਡੀਆਂ 'ਚ ਮਜ਼ਬੂਤੀ ਪ੍ਰਦਾਨ ਕਰਦਾ ਹੈ। ਇਸ ਦੀ ਵਰਤੋਂ ਨਾਲ ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ 'ਚ ਦਰਦ ਹੋਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲਦੀ ਹੈ।

ਖੂਨ ਵਧਾਏ: ਆਇਰਨ ਨਾਲ ਭਰਪੂਰ ਸ਼ਿਮਲਾ ਮਿਰਚ ਦੀ ਵਰਤੋਂ ਕਰਨ ਨਾਲ ਖੂਨ ਦੀ ਕਮੀ ਪੂਰੀ ਹੁੰਦੀ ਹੈ। ਨਾਲ ਹੀ ਖੂਨ ਜੰਮਣ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ। ਅਜਿਹੇ 'ਚ ਅਮੀਨੀਆ ਰੋਗੀਆਂ ਨੂੰ ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:ਘਰ ਦੀ ਰਸੋਈ 'ਚ ਇੰਝ ਬਣਾਓ ਮਸ਼ਰੂਮ ਬਟਰ ਮਸਾਲਾ
ਭਾਰ ਘਟਾਏ: ਭਾਰ ਘਟਾਉਣ ਵਾਲਿਆਂ ਨੂੰ ਆਪਣੀ ਡਾਈਟ 'ਚ ਸ਼ਿਮਲਾ ਮਿਰਚ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਇਸ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੋਣ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਮੈਟਾਬੋਲੀਜ਼ਮ ਬਿਹਤਰ ਹੋਣ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਸਰੀਰ 'ਚ ਐਨਰਜ਼ੀ ਆਉਂਦੀ ਹੈ। ਅਜਿਹੇ 'ਚ ਥਕਾਵਟ ਅਤੇ ਕਮਜ਼ੋਰੀ ਦੂਰ ਹੋ ਕੇ ਦਿਨ ਭਰ ਐਨਰਜੈਟਿਕ ਮਹਿਸੂਸ ਹੁੰਦਾ ਹੈ।

ਮਜ਼ਬੂਤ ਇਮਿਊਨਿਟੀ: ਇਮਿਊਨਿਟੀ ਵਧਾਉਣ ਲਈ ਸ਼ਿਮਲਾ ਮਿਰਚ ਨੂੰ ਖੁਰਾਕ 'ਚ ਸ਼ਾਮਲ ਕਰਨਾ ਸਹੀ ਆਪਸ਼ਨ ਹੈ। ਇਸ 'ਚ ਮੌਜੂਦ ਵਿਟਾਮਿਨ-ਸੀ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਾਉਂਦੀ ਹੈ। ਅਜਿਹੇ 'ਚ ਬੀਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਵਧੀਆ ਤਰੀਕੇ ਨਾਲ ਵਿਕਾਸ ਹੋਣ 'ਚ ਮਦਦ ਮਿਲਦੀ ਹੈ।
ਗੁਣਾਂ ਨਾਲ ਭਰਪੂਰ ‘ਅਨਾਰ ਦੇ ਦਾਣੇ’ ਖਾਣ ਨਾਲ ਹੋਣ ਵਾਲੇ ਫ਼ਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ
NEXT STORY