ਨਵੀਂ ਦਿੱਲੀ- ਸਰਦੀਆਂ ਸ਼ੁਰੂ ਹੋ ਚੁੱਕੀਆਂ ਹਨ। ਠੰਡ ਪੈਣ ਦੇ ਕਾਰਨ ਕਿਸੇ ਦਾ ਵੀ ਕੰਬਲ ਤੋਂ ਬਾਹਰ ਨਿਕਲਣ ਦਾ ਮਨ ਨਹੀਂ ਕਰਦਾ। ਜੋ ਕੰਮ ਲੋਕਾਂ ਨੂੰ ਟੇਬਲ ਜਾਂ ਕੁਰਸੀ ’ਤੇ ਬੈਠ ਕੇ ਕਰਨੇ ਚਾਹੀਦੇ ਹਨ, ਉਹ ਸਾਰੇ ਕੰਮ ਲੋਕ ਬਿਸਤਰੇ ’ਤੇ ਬੈਠ ਕੇ ਹੀ ਕਰ ਦਿੰਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਖਾਣਾ ਵੀ ਬਿਸਤਰੇ ‘ਤੇ ਹੀ ਖਾਣਾ ਸ਼ੁਰੂ ਕਰ ਦਿੰਦੇ ਹਨ। ਲੋਕਾਂ ਨੂੰ ਇਹ ਨਹੀਂ ਪਤਾ ਕਿ ਬਿਸਤਰੇ ’ਤੇ ਖਾਣਾ ਖਾਣ ਨਾਲ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਪਾਚਨ ਤੰਤਰ ਖ਼ਰਾਬ ਹੋਣ ਦੇ ਨਾਲ ਬੀਮਾਰੀਆਂ ਲੱਗਣ ਦਾ ਖ਼ਤਰਾ ਵੱਧਦਾ ਹੈ। ਅਜਿਹਾ ਕਿਉਂ ਹੁੰਦਾ ਹੈ, ਆਓ ਜਾਣਦੇ ਹਾਂ...
ਬੀਮਾਰੀਆਂ ਵਧਣ ਦਾ ਹੁੰਦਾ ਹੈ ਖ਼ਤਰਾ
ਬਿਸਤਰੇ ‘ਤੇ ਭੋਜਨ ਕਰਨ ਨਾਲ ਸਬਜ਼ੀ ਡਿੱਗਣ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ‘ਚ ਬੈੱਡ ‘ਤੇ ਕੀੜੀਆਂ ਅਤੇ ਕਾਕਰੋਚਾਂ ਆਉਣ ਦਾ ਖ਼ਤਰਾ ਰਹਿੰਦਾ ਹੈ। ਇਸ ਨਾਲ ਸਤਰ ‘ਤੇ ਵੱਖ-ਵੱਖ ਕਿਸਮਾਂ ਦੇ ਕੀਟਾਣੂ ਵੀ ਪੈਦਾ ਹੋ ਸਕਦੇ ਹਨ। ਇਸ ਨਾਲ ਬੀਮਾਰੀਆਂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਬੀਮਾਰੀਆਂ ਤੋਂ ਬਚਾਅ ਰੱਖਣ ਲਈ ਬੈੱਡ ‘ਤੇ ਖਾਣ ਦੀ ਇਸ ਆਦਤ ਨੂੰ ਤੁਰੰਤ ਬਦਲ ਦਿਓ।
ਦਿਮਾਗ ‘ਤੇ ਗਲਤ ਅਸਰ ਹੁੰਦਾ
ਬਿਸਤਰ ‘ਤੇ ਖਾਣਾ ਖਾਣ ਨਾਲ ਦਿਮਾਗ ‘ਤੇ ਗਲਤ ਅਸਰ ਹੋਣਾ ਸ਼ੁਰੂ ਹੋ ਜਾਂਦਾ ਹੈ। ਅਜਿਹੀ ਹਾਲਤ ’ਚ ਮਨ ਵਿੱਚ ਬੇਚੈਨੀ ਅਤੇ ਘਬਰਾਹਟ ਹੋਣ ਲੱਗਦੀ ਹੈ, ਜਿਸ ਦਾ ਪ੍ਰਭਾਵ ਸਿਹਤ ’ਤੇ ਪੈਂਦਾ ਹੈ।
ਨੀਂਦ ਨਾਲ ਜੁੜੀਆਂ ਪਰੇਸ਼ਾਨੀਆਂ
ਬਿਸਤਰ ‘ਤੇ ਖਾਣਾ ਖਾਣ ਨਾਲ ਨੀਂਦ ਨਾ ਆਉਣ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਖਾਣਾ ਖਾਣ ਲਈ ਸਹੀ ਤਰ੍ਹਾਂ ਬੈਠਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਪਾਚਨ ਤੰਤਰ ਖ਼ਰਾਬ ਹੋਣ ਲੱਗਦਾ ਹੈ।
ਢਿੱਡ ਦਰਦ ਅਤੇ ਗੈਸ ਦੀ ਸਮੱਸਿਆ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਬਿਸਤਰੇ ‘ਤੇ ਆਪਣੇ ਹਿਸਾਬ ਨਾਲ ਬੈਠ ਕੇ ਅਤੇ ਸਿਰਹਾਣੇ ਦੇ ਸਹਾਰੇ ਲੇਟ ਕੇ ਖਾਣਾ ਖਾਂਦੇ ਹਨ। ਇਸ ਕਾਰਨ ਢਿੱਡ ’ਚ ਦਰਦ, ਗੈਸ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਜਿੰਨਾ ਜਲਦੀ ਹੋ ਸਕੇ ਬਿਸਤਰੇ ‘ਤੇ ਬੈਠ ਕੇ ਖਾਣ ਦੀ ਆਦਤ ਨੂੰ ਬਦਲ ਦਿਓ।
ਇਨ੍ਹਾਂ ਗੱਲਾਂ ਦਾ ਜ਼ਰੂਰ ਰੱਖੋ ਧਿਆਨ
ਜੇਕਰ ਤੁਹਾਨੂੰ ਬਿਸਤਰੇ ‘ਤੇ ਖਾਣ ਦੀ ਆਦਤ ਹੈ ਤਾਂ ਤੁਸੀਂ ਰੋਜ਼ਾਨਾ ਚਾਦਰ ਬਦਲੋ। ਬਿਸਤਰ ਗੰਦਾ ਰਹਿਣ ‘ਤੇ ਉਸ ‘ਚ ਕਈ ਤਰ੍ਹਾਂ ਦੇ ਦੇ ਕੀਟਾਣੂ ਇਕੱਠੇ ਹੋ ਸਕਦੇ ਹਨ। ਅਜਿਹੇ ‘ਚ ਇਸ ਨਾਲ ਇੰਫੈਕਸ਼ਨ ਹੋਣ ਦਾ ਖ਼ਤਰਾ ਵਧਦਾ ਹੈ। ਇਸ ਲਈ ਖਾਣ ਲਈ ਬਿਸਤਰੇ ਦੀ ਬਜਾਏ ਡਾਇਨਿੰਗ ਟੇਬਲ ਦੀ ਵਰਤੋਂ ਕਰੋ।
‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ
NEXT STORY