ਨਵੀਂ ਦਿੱਲੀ—ਫ਼ਲ ਖਾਣੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹੈ, ਚਾਹੇ ਕੋਈ ਵੀ ਫ਼ਲ ਹੋਵੇ ਉਸ ਨੂੰ ਖਾਣ ਦਾ ਕੁਝ ਨਾ ਕੁਝ ਲਾਭ ਜ਼ਰੂਰ ਹੁੰਦਾ ਹੈ। ਕਾਲੇ ਅੰਗੂਰ ਸਿਰਫ ਦੇਖਣ ਅਤੇ ਖਾਣ ’ਚ ਹੀ ਸੁਆਦ ਜਾਂ ਚੰਗੇ ਨਹੀਂ ਹੁੰਦੇ, ਸਗੋਂ ਇਨ੍ਹਾਂ ’ਚ ਕਈ ਤਰ੍ਹਾਂ ਦੇ ਗੁਣ ਵੀ ਪਾਏ ਜਾਂਦੇ ਹਨ। ਕਾਲੇ ਅੰਗੂਰ ’ਚ ਪਾਏ ਜਾਣ ਵਾਲੇ ਸਾਰੇ ਗੁਣ ਸਿਹਤ ਲਈ ਫ਼ਾਇਦੇਮੰਦ ਸਿੱਧ ਹੁੰਦੇ ਹਨ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜਿੰਨਾ ਨੂੰ ਇਮਿਊਨਿਟੀ ਬੂਸਟਰ ਵਿਟਾਮਿਨ ਕਿਹਾ ਜਾਂਦਾ ਹੈ। ਇਨ੍ਹਾਂ ਦੇ ਅੰਦਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਜ਼ਿਆਦਾ ਹੁੰਦੀ ਹੈ। ਕਾਲੇ ਅੰਗੂਰ ’ਚ ਫਾਈਬਰ ਅਤੇ ਕੈਲੋਰੀ ਦੀ ਮਾਤਰਾ ਵੀ ਪਾਈ ਜਾਂਦੀ ਹੈ।
ਕਾਲੇ ਅੰਗੂਰ ਖਾਣ ਨਾਲ ਹੋਣ ਵਾਲੇ ਫ਼ਾਇਦੇ...
ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਮਾਈਗ੍ਰੇਨ
ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਈਗ੍ਰੇਨ ਵਰਗੀ ਬੀਮਾਰੀ ਤੋਂ ਪੀੜਤ ਹਨ। ਇਸ ਨਾਲ ਸਿਰ ਦਰਦ ਬਹੁਤ ਜ਼ਿਆਦਾ ਹੁੰਦਾ ਹੈ। ਕਾਲੇ ਅੰਗੂਰ ਖਾਣ ਨਾਲ ਮਾਈਗ੍ਰੇਨ ਨੂੰ ਕੰਟਰੋਲ ’ਚ ਕੀਤਾ ਜਾਂਦਾ ਹੈ।
ਖ਼ੂਨ ਦੀ ਘਾਟ ਪੂਰੀ ਕਰੇ
ਕਾਲੇ ਅੰਗੂਰ ਖਾਣ ਨਾਲ ਸਰੀਰ ’ਚ ਖ਼ੂਨ ਦੇ ਨਵੇਂ ਅਣੂ ਬਣਨ ਦੀ ਪ੍ਰਕਿਰਿਆ ਵੱਧ ਜਾਂਦੀ ਹੈ । ਇਸ ਦੀ ਵਰਤੋਂ ਕਰਨ ਨਾਲ ਸਰੀਰ ’ਚ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ।
ਸ਼ੂਗਰ
ਕਾਲੇ ਅੰਗੂਰ ਦੇ ਸ਼ੌਕੀਨ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ ਕਿਉਂਕਿ ਇਨ੍ਹਾਂ ਦੇ ਵਿਚਲੇ ਤੱਤ ਸਰੀਰ ’ਚ ਇੰਸੂਲਿਨ ਅਤੇ ਚੀਨੀ ਦੇ ਲੈਵਲ ਨੂੰ ਕੰਟਰੋਲ ਕਰਦੇ ਹਨ। ਇਸ ਨਾਲ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।
ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਕੈਂਸਰ
ਕਾਲੇ ਅੰਗੂਰਾਂ ’ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਸਰੀਰ ਦੇ ਅੰਦਰ ਆਕਸੀਡੇਸ਼ਨ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰਦੇ ਹਨ। ਅਜਿਹਾ ਹੋਣ ਨਾਲ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ।
ਦਿਲ ਦੀਆਂ ਬਿਮਾਰੀਆਂ
ਕਾਲੇ ਅੰਗੂਰਾਂ ਦੇ ਅੰਦਰ ਸਾਇਟੋਕੈਮੀਕਲਜ਼ ਪਾਇਆ ਜਾਂਦਾ ਹੈ। ਇਹ ਦਿਲ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਕਲੈਸਟਰੋਲ ਦੇ ਪੱਧਰ ਨੂੰ ਕੰਟਰੋਲ ਕਰਕੇ ਰੱਖਦਾ ਹੈ।
ਦਾਗ ਧੱਬੇ ਅਤੇ ਝੁਰੜੀਆਂ ਦੂਰ
ਜੇਕਰ ਤੁਸੀ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਦਾਗ ਧੱਬੇ ਅਤੇ ਝੁਰੜੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਤੁਹਾਡੀ ਚਮੜੀ ਚਮਕਦਾਰ ਅਤੇ ਖ਼ੂਬਸੂਰਤ ਹੁੰਦੀ ਹੈ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਹ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦਾ ਹੈ, ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।
ਹਰ ਉਮਰ ’ਚ ਬੇਤਹਾਸ਼ਾ ਜੋਸ਼ ਤੇ ਤਾਕਤ ਹਾਸਲ ਕਰਨ ਲਈ ਪੜ੍ਹੋ ਇਹ ਖ਼ਾਸ ਖ਼ਬਰ
NEXT STORY