ਜਲੰਧਰ (ਬਿਊਰੋ) - ਅਜੌਕੇ ਸਮੇਂ 'ਚ ਸ਼ੂਗਰ ਆਮ ਬੀਮਾਰੀ ਬਣ ਗਈ ਹੈ, ਜੋ ਕਿਸੇ ਨੂੰ ਵੀ ਹੋ ਸਕਦੀ ਹੈ। ਪਰ ਇਸ ਨੂੰ ਹਲਕੇ 'ਚ ਲੈਣਾ ਸਰੀਰ ਲਈ ਖਤਰਨਾਕ ਹੋ ਸਕਦਾ ਹੈ। ਬਹੁਤ ਸਾਰੇ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਸ਼ੂਗਰ ਦੀ ਬੀਮਾਰੀ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਕੁਝ ਨਹੀਂ ਹੁੰਦਾ। ਸ਼ੂਗਰ ਦਾ ਵੱਧਣਾ ਜਾਂ ਘੱਟਣਾ ਸਿਹਤ ਲਈ ਨੁਕਸਾਨਦੇਹ ਹੁੰਦਾ ਹੈ। ਸ਼ੂਗਰ ਦਾ ਪੱਧਰ ਕੰਟਰੋਲ ਤੋਂ ਬਾਹਰ ਹੋਣ ''ਤੇ ਸਰੀਰ ਦੇ ਕਈ ਅੰਗ ਡੈਮੇਜ਼ ਹੋ ਸਕਦੇ ਹਨ। ਇਸ ਹਫ਼ਤੇ ਅਸੀਂ ਤੁਹਾਨੂੰ ਕੁੱਝ ਅਜਿਹੇ ਘਰੇਲੂ ਤਰੀਕੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅਪਨਾ ਕੇ ਤੁਸੀਂ ਆਸਾਨੀ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਕਰ ਸਕਦੇ ਹੋ।
ਹਲਦੀ
ਹਲਦੀ ਤੁਹਾਡੇ ਸਰੀਰ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਸਰੀਰ ਦੀ ਸੁਜਣ ਘਟਾਉਣ 'ਚ ਮਦਦ ਕਰਦੀ ਹੈ। ਸ਼ੂਗਰ ਕਾਰਨ ਕਿਡਨੀ ਦੇ ਰੋਗ ਜਲਦੀ ਹੋ ਸਕਦੇ ਹਨ। ਇਸ ਲਈ ਹਲਦੀ ਇਨ੍ਹਾਂ ਰੋਗਾਂ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ।
ਪਿਸਤਾ
ਪਿਸਤੇ 'ਚ ਭਾਰੀ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਤੁਹਾਡੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦੇ ਹਨ।
ਹਰੀ ਸਬਜ਼ੀਆਂ
ਸ਼ੂਗਰ ਦੇ ਮਰੀਜ਼ਾਂ ਨੂੰ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿੱਚ ਵਿਟਾਮਿਨਸ ਅਤੇ ਮਿਨਰਲਸ ਹੁੰਦੇ ਹਨ ਅਤੇ ਕੈਲੋਰੀਜ਼ ਵੀ ਘੱਟ ਹੁੰਦੀਆਂ ਹਨ।
ਪੜ੍ਹੋ ਇਹ ਵੀ ਖਬਰ - Health Tips: ਕੀ ਤੁਹਾਨੂੰ ਵੀ ਦੁਪਹਿਰ ਦੇ ਸਮੇਂ ਹੈ ‘ਸੌਣ ਦੀ ਆਦਤ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਫੈਟੀ ਮੱਛੀ
ਇਸ ਨੂੰ ਸਭ ਤੋਂ ਜ਼ਿਆਦਾ ਹੈਲਦੀ ਖਾਣਾ ਮੰਨਿਆ ਜਾਂਦਾ ਹੈ। ਇਸ 'ਚ ਓਮੇਗਾ-3 ਫੈਟੀ ਐਸਿਡ ਹੁੰਦੇ ਹਨ, ਜੋ ਦਿਲ ਨਾਲ ਜੁੜਿਆਂ ਬੀਮਾਰੀਆਂ ਨੂੰ ਘਟਾਉਣ ਵਿਚ ਮਦਦ ਕਰਦੇ ਹਨ।
ਅੰਡੇ
ਅੰਡੇ ਸਿਹਤ ਲਈ ਬਹੁਤ ਚੰਗੀ ਚੀਜ਼ ਹੈ। ਇਨ੍ਹਾਂ ਨਾਲ ਵੀ ਦਿਲ ਦੀਆਂ ਬੀਮਾਰੀਆਂ ਘੱਟਦੀਆਂ ਹਨ। ਇਹ ਸਾਡੇ ਸ਼ੂਗਰ ਲੈਵਲ ਨੂੰ ਵੀ ਠੀਕ ਰੱਖਦੇ ਹਨ।
ਪੜ੍ਹੋ ਇਹ ਵੀ ਖਬਰ - ਇਨ੍ਹਾਂ ਸਾਰੀਆਂ ਚੀਜ਼ਾਂ ਦਾ ਜ਼ਰੂਰ ਕਰੋ ਇਸਤੇਮਾਲ, ਕਦੇ ਨਹੀਂ ਹੋਵੇਗਾ ‘ਕੈਂਸਰ’
ਲੌਂਗ
ਲੌਂਗ ਸਾਡੇ ਇਨਸੂਲਿਨ ਦਾ ਧਿਆਨ ਰੱਖਦੇ ਹਨ ਅਤੇ ਸ਼ੂਗਰ ਲੈਵਲ ਨੂੰ ਵੀ ਕੰਟਰੋਲ 'ਚ ਰੱਖਦੇ ਹਨ। ਲੌਂਗ ਦਾ ਪਾਣੀ ਪੀਣ ਨਾਲ ਸ਼ੂਗਰ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਪੜ੍ਹੋ ਇਹ ਵੀ ਖਬਰ - ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਕ ਹਫ਼ਤੇ ਲਈ ਖਾਓ ਇਹ ਵਸਤੂਆਂ, ਹੋਣਗੇ ਜ਼ਬਰਦਸਤ ਫ਼ਾਇਦੇ
ਕੜ੍ਹੀ ਪੱਤੇ
ਕੜ੍ਹੀ ਪੱਤਿਆਂ ‘ਚ ਐਂਟੀ-ਬਾਇਓਟਿਕ ਪ੍ਰੌਪਰਟੀਜ਼ ਹੁੰਦੀਆਂ ਹਨ ਜਿਨ੍ਹਾਂ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦੀ ਹੈ। ਸ਼ੂਗਰ ਕੰਟਰੋਲ ‘ਚ ਕਰਨ ਲਈ ਰੋਜ਼ ਕੜ੍ਹੀ ਪੱਤੇ ਦੇ 8-9 ਪੱਤੇ ਚਬਾਓ। ਡਾਇਬਟੀਜ਼ ਦੇ ਨਾਲ-ਨਾਲ ਇਹ ਭਾਰ ਘਟਾਉਣ ਅਤੇ ਦਿਲ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦੇ ਹਨ।
ਪੜ੍ਹੋ ਇਹ ਵੀ ਖਬਰ - ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ
ਸਟ੍ਰਾਬੈਰੀਸ
ਇਨ੍ਹਾਂ ਵਿੱਚ ਬਹੁਤ ਜ਼ਿਆਦਾ ਐਂਟੀਓਕਸੀਡੈਂਟਸ ਹੁੰਦੇ ਹਨ, ਜੋ ਸ਼ੂਗਰ ਦੇ ਮਰੀਜ਼ਾਂ ਲਈ ਚੰਗੇ ਹੁੰਦੇ ਹਨ।
ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
ਕਿਉਂ ਅਤੇ ਕੀ ਹੁੰਦੀ ਹੈ ਮਰਦਾਨਾ ਕਮਜ਼ੋਰੀ ਤੇ ਕੀ ਹੈ ਇਸ ਦਾ ਇਲਾਜ, ਜਾਣੋ ਇਸ ਖ਼ਾਸ ਰਿਪੋਰਟ ਵਿਚ
NEXT STORY