ਜਲੰਧਰ (ਬਿਊਰੋ) : ਹਲਦੀ ਇੱਕ ਅਜਿਹਾ ਤੱਤ ਹੈ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਆਯੁਰਵੇਦ 'ਚ ਹਲਦੀ ਨੂੰ ਬੇਹਿਤਰੀਨ ਨੈਚੁਰਲ ਐਂਟੀ-ਬਾਯੋਟਿਕ ਮੰਨਿਆ ਗਿਆ ਹੈ। ਇਹ ਚਮੜੀ ਅਤੇ ਸਰੀਰ ਦੇ ਕਈ ਰੋਗਾਂ ਨੂੰ ਠੀਕ ਕਰ ਦਿੰਦਾ ਹੈ। ਹਲਦੀ ਅਤੇ ਦੁੱਧ ਦੋਵੇਂ ਗੁਣਕਾਰੀ ਹਨ। ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਹਲਦੀ ਵਾਲਾ ਦੁੱਧ ਪੀਣ ਨਾਲ ਦਰਦਾਂ ਤੋਂ ਹੀ ਨਹੀਂ ਸਗੋਂ ਕਈ ਗੰਭੀਰ ਬੀਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ। ਹਲਦੀ 'ਚ ਵਿਨਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾਕੇ 1 ਵਾਰ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਓ, ਜਿਸ ਨਾਲ ਸਰੀਰ ਨੂੰ ਬਹੁਤ ਰਾਹਤ ਮਿਲੇਗੀ। ਹਲਦੀ ਵਾਲਾ ਦੁੱਧ ਪੀਣ ਨਾਲ ਕਿਹੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ...
ਮਜ਼ਬੂਤ ਹੁੰਦੀਆਂ ਹਨ ਹੱਡੀਆਂ
ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਲੋੜੀਦੀ ਮਾਤਰਾ 'ਚ ਕੈਲਸ਼ੀਅਮ ਮਿਲਦਾ ਹੈ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਸਡੋਲ ਹੁੰਦਾ ਹੈ। ਜੋੜਾਂ ਦੇ ਦਰਦਾਂ ਤੋਂ ਵੀ ਜਲਦੀ ਰਾਹਤ ਮਿਲਦੀ ਹੈ। ਹਲਦ ਵਾਲਾ ਦੁੱਧ ਲੀਵਰ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਲੀਵਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਸਰੀਰ ਦੀ ਰੱਖਿਆ ਕਰਦਾ ਹੈ।

ਗਠੀਏ ਦੇ ਦਰਦ ਤੋਂ ਰਾਹਤ
ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਗਠੀਏ ਕਾਰਨ ਹੋਣ ਵਾਲੀ ਸੋਜ ਦੂਰ ਹੋ ਜਾਂਦੀ ਹੈ। ਇਹ ਜੋੜਾਂ ਅਤੇ ਮਾਸਪੇਸ਼ੀਆਂ ਨੂੰ ਲਚਕੀਲਾ ਬਣਾਉਣ ਦਾ ਕੰਮ ਕਰਦਾ ਹੈ ਅਤੇ ਦਰਦ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਯਾਦਦਾਸ਼ਤ ਤੇ ਦਿਮਾਗ ਦੀ ਕਾਰਜਸ਼ੀਲਤਾ 'ਚ ਸੁਧਾਰ ਹੁੰਦਾ ਹੈ।
ਚਿਹਰਾ ਬਣਾਵੇ ਚਮਕਦਾਰ
ਰੋਜ਼ਾਨਾ ਹਲਦੀ ਵਾਲੇ ਦੁੱਧ ਪੀਣ ਨਾਲ ਚਿਹਰਾ ਚਮਕਣ ਲੱਗਦਾ ਹੈ। ਚਿਹਰੇ ਦਾ ਨਿਖ਼ਾਰ ਵਧਾਉਣ ਲਈ ਹਲਦੀ ਵਾਲਾ ਦੁੱਧ ਰੂੰ ਦੀ ਮਦਦ ਨਾਲ ਚਿਹਰੇ 'ਤੇ ਲਗਾਓ। ਇਸ ਨਾਲ ਚਮੜੀ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।

ਬਲੱਡ ਸਰਕੂਲੇਸ਼ਨ ਰੱਖੇ ਠੀਕ
ਹਲਦੀ ਨੂੰ ਬਲੱਡ ਪਿਊਯੋਫਾਇਰ ਮੰਨਿਆ ਗਿਆ ਹੈ। ਇਹ ਸਰੀਰ 'ਚ ਬਲੱਡ ਸਰਕੂਲੇਸ਼ਨ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਨੂੰ ਪਤਲਾ ਕਰਨ ਵਾਲਾ ਅਤੇ ਖੂਨ ਵਾਹਿਕਾਂ ਦੀ ਗੰਦਗੀ ਨੂੰ ਸਾਫ਼ ਕਰਦਾ ਹੈ। ਇਹ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।
ਇਮਿਊਨ ਸਿਸਟਮ ਕਮਜ਼ੋਰ
ਬਦਲਦੇ ਮੌਸਮ 'ਚ ਲੋਕ ਛੋਟੀਆਂ-ਮੋਟੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਕਾਰਨ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਇਸ ਹਾਲਤ ਵਿੱਚ ਲੋਕ ਆਪਣੀ ਖੁਰਾਕ ਵਿੱਚ ਹਲਦੀ ਵਾਲਾ ਦੁੱਧ ਜ਼ਰੂਰ ਸ਼ਾਮਲ ਕਰਨ, ਜਿਸ ਨਾਲ ਸਰੀਰ ਨੂੰ ਬਹੁਤ ਫ਼ਾਇਦਾ ਹੋਵੇਗਾ।

ਮਹਾਮਾਰੀ ਦੇ ਦਰਦ ਤੋਂ ਮਿਲਦੀ ਹੈ ਰਾਹਤ
ਜਿਹਨਾਂ ਔਰਤਾਂ ਨੂੰ ਮਹਾਮਾਰੀ ਦੇ ਸਮੇਂ ਦਰਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹਨਾਂ ਲਈ ਹਲਦੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਹਲਦੀ ਵਾਲਾ ਦੁੱਧ ਪੀਣ ਨਾਲ ਮਹਾਮਾਰੀ 'ਚ ਹੋਣ ਵਾਲੇ ਦਰਦ ਤੋਂ ਕਾਫ਼ੀ ਰਾਹਤ ਮਿਲਦੀ ਹੈ ਅਤੇ ਇਸ ਨਾਲ ਕਈ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ।
ਸਰੀਰ ਨੂੰ ਸਡੋਲ ਬਣਾਉਂਦਾ
ਰੋਜ਼ਾਨਾ ਇਕ ਗਿਲਾਸ ਦੁੱਧ 'ਚ ਅੱਧਾ ਚਮਚ ਹਲਦੀ ਮਿਲਾ ਕੇ ਲੈਣ ਨਾਲ ਸਰੀਰ ਸਡੋਲ ਹੁੰਦਾ ਹੈ। ਕੋਸੇ ਦੁੱਧ ਨਾਲ ਹਲਦੀ ਦੇ ਸੇਵਨ ਨਾਲ ਸਰੀਰ 'ਚ ਇਕੱਠਾ ਹੋਇਆ ਮੋਟਾਪਾ ਘੱਟਦਾ ਹੈ। ਇਸ ਕਈ ਤੱਤ ਹੁੰਦੇ ਹਨ, ਜੋ ਸਰੀਰ ਦਾ ਵਜ਼ਨ ਘੱਟ ਕਰਨ ਲਈ ਮਦਦ ਕਰਦੇ ਹਨ।

ਢਿੱਡ ਨਾਲ ਸਬੰਧਿਤ ਸਮੱਸਿਆਵਾਂ
ਹਲਦੀ ਵਾਲਾ ਦੁੱਧ ਢਿੱਡ ਨਾਲ ਸਬੰਧਿਤ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਹਲਦੀ ਵਾਲਾ ਦੁੱਧ ਪੀਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਆਉਂਦਾ ਹੈ, ਜਿਸ ਨਾਲ ਸਬੰਧਿਤ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ ਆਦਿ ਤੋਂ ਰਾਹਤ ਮਿਲ ਜਾਂਦੀ ਹੈ।
ਸਰੀਰ ਲਈ ਫਾਇਦੇਮੰਦ ਹੁੰਦੇ ਨੇ 'ਮਖਾਨੇ', ਇੰਝ ਖਾਣ ਨਾਲ ਕਈ ਬੀਮਾਰੀਆਂ ਹੋਣਗੀਆਂ ਛੂ-ਮੰਤਰ
NEXT STORY