ਜਲੰਧਰ (ਬਿਊਰੋ)– ਜੇਕਰ ਸਵੇਰ ਦੀ ਖੁਰਾਕ ਚੰਗੀ ਹੋਵੇ ਤਾਂ ਸਾਰਾ ਦਿਨ ਵਧੀਆ ਲੰਘਦਾ ਹੈ। ਇਸ ਲਈ ਸਵੇਰੇ ਹਮੇਸ਼ਾ ਸਿਹਤਮੰਦ ਚੀਜ਼ਾਂ ਖਾਣਾ ਬਹੁਤ ਜ਼ਰੂਰੀ ਹੈ। ਕੁਝ ਲੋਕ ਸਵੇਰੇ ਚਾਹ ਦੇ ਨਾਲ ਤਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਸਰੀਰ ਲੰਬੇ ਸਮੇਂ ਤੱਕ ਸਿਹਤਮੰਦ ਰਹੇ ਤਾਂ ਸਵੇਰੇ ਖਾਲੀ ਪੇਟ ਫਲਾਂ ਤੇ ਸਬਜ਼ੀਆਂ ਤੋਂ ਤਿਆਰ ਜੂਸ ਪੀਓ। ਤੁਸੀਂ ਕਰੇਲੇ ਦਾ ਜੂਸ ਮੁੱਖ ਤੌਰ ’ਤੇ ਸਵੇਰੇ ਪੀ ਸਕਦੇ ਹੋ। ਕਰੇਲੇ ਦਾ ਜੂਸ ਬਹੁਤ ਹੀ ਸਿਹਤਮੰਦ ਹੁੰਦਾ ਹੈ। ਨਾਲ ਹੀ ਇਸ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜਿਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਲੈਵਲ ਠੀਕ ਰਹਿੰਦਾ ਹੈ। ਖ਼ਾਸ ਤੌਰ ’ਤੇ ਜੇਕਰ ਤੁਸੀਂ ਸਵੇਰੇ ਖਾਲੀ ਢਿੱਡ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਨੂੰ ਡਿਟਾਕਸ ਕਰ ਸਕਦਾ ਹੈ। ਇਸ ਤੋਂ ਇਲਾਵਾ ਖਾਲੀ ਢਿੱਡ ਕਰੇਲੇ ਦਾ ਜੂਸ ਪੀਣ ਨਾਲ ਕਈ ਫ਼ਾਇਦੇ ਹੋ ਸਕਦੇ ਹਨ। ਆਓ ਜਾਣਦੇ ਹਾਂ ਖਾਲੀ ਢਿੱਡ ਕਰੇਲੇ ਦਾ ਜੂਸ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ–
ਬਲੱਡ ਪ੍ਰੈਸ਼ਰ ਕੰਟਰੋਲ ਰਹੇਗਾ
ਸਵੇਰੇ ਖਾਲੀ ਢਿੱਡ ਕਰੇਲੇ ਦਾ ਜੂਸ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਕੰਟਰੋਲ ’ਚ ਰਹੇਗੀ। ਦਰਅਸਲ ਕਰੇਲੇ ਦੇ ਜੂਸ ’ਚ ਪੋਟਾਸ਼ੀਅਮ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਕਾਰਗਰ ਸਾਬਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਕਰੇਲੇ ਦਾ ਜੂਸ ਤੁਹਾਡੇ ਸਰੀਰ ’ਚ ਮੌਜੂਦ ਖ਼ਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰ ਸਕਦਾ ਹੈ, ਜਿਸ ਨਾਲ ਦਿਲ ਸਬੰਧੀ ਬੀਮਾਰੀਆਂ ਦੂਰ ਹੋ ਸਕਦੀਆਂ ਹਨ।
ਇਮਿਊਨਿਟੀ ਮਜ਼ਬੂਤ ਹੋਵੇਗੀ
ਕਮਜ਼ੋਰ ਇਮਿਊਨਿਟੀ ਸਿਸਟਮ ਹੋਣ ਨਾਲ ਤੁਹਾਨੂੰ ਕਈ ਬੀਮਾਰੀਆਂ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ’ਚ ਕਰੇਲੇ ਦਾ ਜੂਸ ਤੁਹਾਡੇ ਸਰੀਰ ਲਈ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਕਰੇਲੇ ਦੇ ਜੂਸ ਦਾ ਸੇਵਨ ਤੁਹਾਡੀ ਇਮਿਊਨਿਟੀ ਪਾਵਰ ਨੂੰ ਵਧਾ ਸਕਦਾ ਹੈ। ਦਰਅਸਲ ਕਰੇਲੇ ਦੇ ਜੂਸ ’ਚ ਵਿਟਾਮਿਨ ਸੀ ਹੁੰਦਾ ਹੈ, ਜੋ ਤੁਹਾਡੇ ਸਰੀਰ ਲਈ ਐਂਟੀ-ਆਕਸੀਡੈਂਟ ਦਾ ਕੰਮ ਕਰਦਾ ਹੈ। ਰੋਜ਼ਾਨਾ ਖਾਲੀ ਢਿੱਡ ਸਿਰਫ 1 ਗਲਾਸ ਕਰੇਲੇ ਦਾ ਜੂਸ ਪੀਣ ਨਾਲ ਤੁਸੀਂ ਇਮਿਊਨਿਟੀ ਨੂੰ ਮਜ਼ਬੂਤ ਕਰ ਸਕਦੇ ਹੋ।
ਬਲੱਡ ਸ਼ੂਗਰ ਕਰੇ ਕੰਟਰੋਲ
ਕਰੇਲੇ ਦਾ ਜੂਸ ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਸ ’ਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ, ਜੋ ਤੁਹਾਡੇ ਸਰੀਰ ’ਚ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹਨ। ਜੇਕਰ ਤੁਸੀਂ ਰੋਜ਼ਾਨਾ 1 ਗਲਾਸ ਕਰੇਲੇ ਦਾ ਜੂਸ ਪੀਂਦੇ ਹੋ ਤਾਂ ਇਹ ਤੁਹਾਡੇ ਸਰੀਰ ’ਚ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦਾ ਹੈ।
ਭਾਰ ਕੰਟਰੋਲ ਹੋਵੇਗਾ
ਰੋਜ਼ਾਨਾ ਸਵੇਰੇ ਖਾਲੀ ਢਿੱਡ ਇਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਭਾਰ ਕਾਫੀ ਹੱਦ ਤੱਕ ਘੱਟ ਹੋ ਸਕਦਾ ਹੈ। ਦਰਅਸਲ ਕਰੇਲੇ ਦਾ ਜੂਸ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੇ ਮੈਟਾਬੋਲਿਜ਼ਮ ਦੀ ਤਾਕਤ ਨੂੰ ਵਧਾ ਸਕਦਾ ਹੈ। ਕਰੇਲੇ ਦੇ ਜੂਸ ਦਾ ਨਿਯਮਿਤ ਸੇਵਨ ਕਰਨ ਨਾਲ ਤੁਹਾਡਾ ਭਾਰ ਕੰਟਰੋਲ ਰਹਿੰਦਾ ਹੈ।
ਲੀਵਰ ਨੂੰ ਰੱਖੇ ਸਾਫ਼
ਲੀਵਰ ’ਚ ਮੌਜੂਦ ਗੰਦਗੀ ਨੂੰ ਸਾਫ਼ ਕਰਨ ਲਈ ਤੁਸੀਂ ਕਰੇਲੇ ਦਾ ਜੂਸ ਪੀ ਸਕਦੇ ਹੋ। ਇਹ ਲੀਵਰ ਦੀ ਗੰਦਗੀ ਨੂੰ ਸਾਫ਼ ਕਰਨ ’ਚ ਮਦਦ ਕਰਦਾ ਹੈ। ਨਾਲ ਹੀ ਇਹ ਲੀਵਰ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ’ਚ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਲੀਵਰ ਵਧੀਆ ਢੰਗ ਨਾਲ ਕੰਮ ਕਰੇ ਤਾਂ ਖਾਲੀ ਢਿੱਡ ਕਰੇਲੇ ਦਾ ਜੂਸ ਪੀਓ।
ਨੋਟ– ਤੁਸੀਂ ਆਪਣੀ ਰੁਟੀਨ ’ਚ ਕਰੇਲੇ ਦੇ ਜੂਸ ਦਾ ਸੇਵਨ ਕਰਦੇ ਹੋ ਜਾਂ ਨਹੀਂ? ਕੁਮੈਂਟ ਕਰਕੇ ਜ਼ਰੂਰ ਦੱਸੋ।
ਮਲੇਰੀਆ ਦੇ ਘਰੇਲੂ ਨੁਸਖ਼ੇ ਹਨ ਰਸੋਈ ਦੇ ਇਹ 5 ਮਸਾਲੇ, ਇਨ੍ਹਾਂ ਲੱਛਣਾਂ ਨੂੰ ਦੇਖਦਿਆਂ ਹੀ ਕਰੋ ਸੇਵਨ
NEXT STORY