ਨਵੀਂ ਦਿੱਲੀ - ਗਰਮੀਆਂ ਦੇ ਮੌਸਮ ਵਿਚ ਨਿੰਬੂ ਪਾਣੀ ਤੋਂ ਬਾਅਦ ਇਕ ਗੰਨੇ ਦਾ ਰਸ ਹੀ ਹੁੰਦਾ ਹੈ ਜੋ ਅਮੀਰ ਅਤੇ ਗਰੀਬ ਦੋਵਾਂ ਨੂੰ ਘੱਟ ਕੀਮਤ ਵਿਚ ਖੰਡਕ ਪ੍ਰਦਾਨ ਕਰਦਾ ਹੈ। ਗਰਮੀਆਂ ਦਾ ਮੌਸਮ ਆਉਦੇ ਹੀ ਲੋਕ ਠੰਡੀਆਂ ਚੀਜ਼ਾਂ ਖਾਣਾ-ਪਸੰਦ ਕਰਦੇ ਹਨ। ਆਈਸ-ਕਰੀਮ, ਕੋਲਡ ਡ੍ਰਿੰਕ ਆਦਿ। ਜਿਨ੍ਹਾਂ ਦਾ ਸੇਵਨ ਗਰਮੀ 'ਚ ਰਾਹਤ ਦਿਵਾਉਂਦਾ ਹੈ ਪਰ ਕੋਲਡ ਡ੍ਰਿੰਕ ਜਾਂ ਆਈਸ ਕਰੀਮ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਇਨ੍ਹਾਂ ਦੀ ਵਜਾਏ ਗਰਮੀਆਂ 'ਚ ਗੰਨੇ ਦਾ ਰਸ ਪੀਣਾ ਚਾਹੀਦਾ ਹੈ। ਇਹ ਪੀਣ 'ਚ ਸੁਆਦ ਵੀ ਹੁੰਦਾ ਹੈ ਅਤੇ ਸਿਹਤ ਨੂੰ ਵੀ ਕਈ ਫ਼ਾਇਦੇ ਦਿੰਦਾ ਹੈ। ਗਰਮੀ ਦਾ ਮੌਸਮ ਆਉਂਦੇ ਹੀ ਹਰ ਸਮੇਂ ਪਿਆਸ ਲੱਗਣ ਲਗਦੀ ਹੈ ਅਤੇ ਅਸੀਂ ਸਮੇਂ-ਸਮੇਂ 'ਤੇ ਪਿਆਸ ਬੁਝਾਉਣ ਲਈ ਠੰਢਾ ਪਾਣੀ ਪੀਂਦੇ ਹਾਂ। ਜੇਕਰ ਪਿਆਸ ਸਮੇਂ ਗੰਨੇ ਦਾ ਰਸ ਮਿਲ ਜਾਵੇ ਤਾਂ ਪਿਆਸ ਤਾਂ ਬੁਝਦੀ ਹੀ ਹੈ, ਨਾਲ ਹੀ ਸੁਖਦ ਅਹਿਸਾਸ ਵੀ ਹੁੰਦਾ ਹੈ।
ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਯਾਤਰਾ ਦੀ ਹੋਈ ਸ਼ੁਰੂਆਤ,ਕੋਰੋਨਾ ਮੱਦੇਨਜ਼ਰ ਸ਼ਰਾਈਨ ਬੋਰਡ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
- ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਣ ਸ਼ਕਤੀ ਠੀਕ ਹੁੰਦੀ ਹੈ ਜੋ ਖਾਣੇ ਨੂੰ ਆਸਾਨੀ ਨਾਲ ਪਚਾਉਣ 'ਚ ਮਦਦ ਕਰਦੀ ਹੈ। ਇਸ ਦੇ ਇਸਤੇਮਾਲ ਨਾਲ ਸਰੀਰ ਦਾ ਮੇਟਾਬੋਲੀਕ ਰੇਟ ਵਧਦਾ ਹੈ ਜੋ ਮੋਟਾਪਾ ਘੱਟ ਕਰਨ 'ਚ ਮਦਦ ਕਰਦਾ ਹੈ।
- ਗੰਨੇ ਦੇ ਰਸ 'ਚ ਕੈਲਸ਼ੀਅਮ, ਕਰੋਮੀਅਮ, ਕਾਪਰ, ਮੈਗਨੀਸ਼ੀਅਮ, ਮੈਗਜ਼ੀਨ, ਫਾਸਫੋਰਸ ਪੋਟਾਸ਼ੀਅਮ ਅਤੇ ਜ਼ਿੰਕ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਏ, ਬੀ-1, ਬੀ-2 , ਬੀ-3, ਬੀ-5 ਅਤੇ ਬੀ-6 ਦੇ ਨਾਲ ਹੀ ਇਹ ਐਂਟੀ-ਆਕਸੀਡੈਂਟ, ਪ੍ਰੋਟੀਨ ਅਤੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਾਲੇ ਫਾਈਬਰ ਨਾਲ ਭਰਪੂਰ ਹੁੰਦਾ ਹੈ।
- ਗਰਮੀਆਂ 'ਚ ਗੰਨੇ ਦਾ ਰਸ ਇਸ ਲਈ ਵੀ ਪਸੰਦ ਕੀਤਾ ਜਾਂਦਾ ਹੈ ਕਿਉਂਕਿ ਇਸ ਨੂੰ ਪੀਣ ਨਾਲ ਤੁਰੰਤ ਊਰਜਾ ਮਿਲਦੀ ਹੈ। ਗੰਨੇ ਦਾ ਰਸ ਗੁਲੂਕੋਸ ਦਾ ਬਹੁਤ ਵਧੀਆ ਸਰੋਤ ਹੁੰਦਾ ਹੈ, ਜਿਸ ਨਾਲ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਹੀ ਐਨਰਜੀ ਬੂਸਟਰ ਦਾ ਵੀ ਕੰਮ ਕਰਦਾ ਹੈ। ਇਸ ਲਈ ਡੱਬਾਬੰਦ ਜੂਸ ਪੀਣ ਤੋਂ ਬਿਹਤਰ ਹੈ ਕਿ ਰੋਜ਼ਾਨਾ ਇੱਕ ਗਿਲਾਸ ਗੰਨੇ ਦਾ ਤਾਜ਼ਾ ਰਸ ਪੀਤਾ ਜਾਏ।
- ਗੰਨੇ ਦੇ ਰਸ 'ਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਜ਼ੀਨ ਇੱਕ ਐਲਕਾਈਨ ਦੇ ਰੂਪ 'ਚ ਕੰਮ ਕਰਦਾ ਹੈ, ਜਿਸ ਨਾਲ ਕੈਂਸਰ ਦੀ ਬੀਮਾਰੀ ਹੋਣ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ। ਖੋਜ 'ਚ ਵੀ ਇਹ ਗੱਲ ਮੰਨੀ ਗਈ ਹੈ ਕਿ ਗੰਨੇ ਦਾ ਰਸ ਪੀਣ ਨਾਲ ਸਰੀਰ 'ਚ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ ਅਤੇ ਔਰਤਾਂ 'ਚ ਸਭ ਤੋਂ ਵਧੇਰੇ ਹੋਣ ਵਾਲੇ ਬ੍ਰੈਸਟ ਅਤੇ ਮਰਦਾਂ ਦੇ ਪ੍ਰੋਸਟੇਟ ਕੈਂਸਰ ਦੀ ਸੰਭਾਵਨਾ ਘੱਟ ਜਾਂਦੀ ਹੈ।
- ਹਾਲਾਂਕਿ ਇਸ ਦਾ ਸੁਆਦ ਬਹੁਤ ਹੀ ਮਿੱਠਾ ਹੁੰਦਾ ਹੈ, ਇਸ ਦੇ ਬਾਵਜੂਦ ਇਹ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਦੀ ਮਿਠਾਸ ਦਾ ਕਾਰਨ ਨੈਚੂਰਲ ਸ਼ੂਗਰ ਹੈ, ਜੋ ਗਲਾਈਸੈਮਿਕ ਇੰਡੈੱਕਸ ਦੇ ਨਾਲ ਹੀ ਬਲੱਡ 'ਚ ਗੁਲੂਕੋਸ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ। ਟਾਈਪ-2 ਡਾਇਬਟੀਜ਼ ਦੇ ਮਰੀਜ਼ਾਂ ਨੂੰ ਗੰਨੇ ਦੇ ਰਸ ਦਾ ਸੇਵਨ ਕਰਨਾ ਚਾਹੀਦਾ।
- ਗੰਨੇ ਦਾ ਰਸ ਸਰੀਰ 'ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਕਿ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ 'ਚ ਔਰਤਾਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ। ਹੋਰ ਤਾਂ ਹੋਰ ਖਾਣ-ਪੀਣ ਦਾ ਸਭ ਤੋਂ ਵਧੇਰੇ ਅਸਰ ਗੁਰਦਿਆਂ 'ਤੇ ਪੈਂਦਾ ਹੈ, ਜਿਸ ਨਾਲ ਕਈ ਕਿਸਮ ਦੀਆਂ ਬੀਮਾਰੀਆਂ ਹੁੰਦੀਆਂ ਹਨ। ਇਨ੍ਹਾਂ ਸਭ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਲਾਭਦਾਇਕ ਹੁੰਦਾ ਹੈ।
- ਸਿਹਤਮੰਦ ਸਕਿਨ ਲਈ ਅਲਫਾ ਹਾਈਡ੍ਰੋਕਸੀ ਐਸਿਡ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਕਿੱਲ-ਮੁਹਾਸਿਆਂ ਨੂੰ ਦੂਰ ਕਰਨ ਦੇ ਨਾਲ ਹੀ ਸਕਿਨ ਨੂੰ ਹਾਈਡ੍ਰੇਟ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਮੇਂ ਤੋਂ ਪਹਿਲਾਂ ਦਿਸਣ ਵਾਲਾ ਬੁਢਾਪਾ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਰਸ ਨੂੰ ਚਿਹਰੇ 'ਤੇ ਲਗਾਉਣ ਨਾਲ ਚਮੜੀ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਨੂੰ ਮਾਸਕ ਅਤੇ ਸਕ੍ਰਬ ਦੇ ਤੌਰ 'ਤੇ ਵੀ ਵਰਤਿਆ ਜਾ ਸਕਦਾ ਹੈ।
- ਇਸ ਦੇ ਰਸ 'ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਪਾਚਨ ਸ਼ਕਤੀ ਨੂੰ ਸਹੀ ਰੱਖਣ 'ਚ ਸਹਾਇਕ ਹੈ। ਪੇਟ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਉਸ ਨੂੰ ਕੈਂਸਰ, ਗੈਸ, ਬਦਹਜ਼ਮੀ, ਪੇਟ ਦੀ ਜਲਨ ਅਤੇ ਮਰੋੜ ਆਦਿ ਤੋਂ ਵੀ ਦੂਰ ਰੱਖਦਾ ਹੈ।
- ਕੈਲਸ਼ੀਅਮ ਦੀ ਕਮੀ ਨਾਲ ਸਿਰਫ਼ ਹੱਡੀਆਂ ਹੀ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲੱਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁੱਝ ਦਿਨ ਗੰਨੇ ਦਾ ਰਸ ਪੀਓ ਅਤੇ ਫ਼ਰਕ ਦੇਖੋ।
- ਸਾਹਾਂ ਦੀ ਦੁਰਗੰਧ ਜਾਂ ਮਸੂੜ੍ਹਿਆਂ ਦਾ ਦਰਦ ਜਾਂ ਫਿਰ ਦੰਦਾਂ ਸੰਬੰਧੀ ਹਰ ਤਰ੍ਹਾਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਕਾਰਗਰ ਹੈ। ਦੰਦਾਂ ਦੀ ਤੰਦਰੁਸਤੀ ਦੇ ਨਾਲ ਹੀ ਉਸ ਦੀ ਚਮਕ ਕਾਇਮ ਰੱਖਣ ਲਈ ਵੀ ਗੰਨੇ ਦਾ ਰਸ ਪੀਣਾ ਬਹੁਤ ਹੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ।
- ਗੰਨੇ ਦਾ ਰਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਨਾਲ ਲੜ ਕੇ ਸਰੀਰ ਦੀ ਪ੍ਰਤਿਰੋਧ ਪ੍ਰਣਾਲੀ ਨੂੰ ਸਹੀ ਰੱਖਦਾ ਹੈ। ਲੀਵਰ ਨੂੰ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਬਿਲਰੂਬਿਨ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ। ਪੀਲੀਏ ਦੇ ਮਰੀਜ਼ ਨੂੰ ਡਾਕਟਰ ਗੰਨੇ ਦਾ ਰਸ ਪੀਣ ਦੀ ਸਲਾਹ ਦਿੰਦੇ ਹਨ।
ਇਹ ਵੀ ਪੜ੍ਹੋ: 13 ਅਪ੍ਰੈਲ ਤੋਂ 8 ਦਿਨਾਂ ਲਈ ਬੰਦ ਰਹਿਣ ਵਾਲੇ ਹਨ ਬੈਂਕ, ਕੱਲ੍ਹ ਹੀ ਪੂਰੇ ਕਰ ਲਓ ਕੰਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Health Tips: ‘ਢਿੱਡ ਦਰਦ’ ਹੋਣ ’ਤੇ ਦਵਾਈ ਦੀ ਵਰਤੋਂ ਕਰਨੀ ਹੋ ਸਕਦੀ ਹੈ ‘ਖ਼ਤਰਨਾਕ’, ਅਪਣਾਓ ਇਹ ਘਰੇਲੂ ਨੁਸਖ਼ੇ
NEXT STORY