ਨਵੀਂ ਦਿੱਲੀ (ਬਿਊਰੋ) - ਕਈ ਲੋਕ ਸਵੇਰੇ ਉੱਠ ਕੇ ਕੋਸਾ ਪਾਣੀ ਪੀਂਦੇ ਹਨ। ਸਵੇਰੇ ਖਾਲੀ ਢਿੱਡ ਕੋਸਾ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਜਿਸ ਕਾਰਨ ਮੂੰਹ ਵਿਚ ਮੌਜੂਦ ਲਾਰ ਪਾਣੀ ਦੇ ਨਾਲ ਸਰੀਰ ਵਿਚ ਚਲੀ ਜਾਂਦੀ ਹੈ ਜਿਸ ਨਾਲ ਸਰੀਰ ਚੰਗੀ ਤਰ੍ਹਾਂ ਡਿਟੌਕਸ ਹੋ ਜਾਂਦਾ ਹੈ। ਇਸ ਤੋਂ ਇਲਾਵਾ ਪਾਣੀ 'ਚ ਪਾਈ ਜਾਣ ਵਾਲੀ ਲਾਰ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਕਈ ਲੋਕ ਸਵੇਰੇ ਉੱਠ ਕੇ ਸਾਦਾ ਪਾਣੀ ਪੀਂਦੇ ਹਨ, ਜਦਕਿ ਕਈ ਲੋਕ ਫਰਿੱਜ ਦਾ ਠੰਡਾ ਪਾਣੀ ਪੀਂਦੇ ਹਨ। ਸਾਦਾ ਪਾਣੀ ਪੀਣ ਨਾਲ ਸਿਹਤ ਨੂੰ ਜ਼ਿਆਦਾ ਨੁਕਸਾਨ ਨਹੀਂ ਹੁੰਦਾ ਪਰ ਠੰਡਾ ਪਾਣੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਮਾਹਰਾਂ ਦੇ ਅਨੁਸਾਰ, ਸਵੇਰੇ ਕੋਸੇ ਪਾਣੀ ਪੀਣ ਨਾਲ ਸਰੀਰ ਨੂੰ ਕਈ ਸਿਹਤ ਲਾਭ ਹੁੰਦੇ ਹਨ, ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ-
ਬੀ. ਪੀ. ਕਰੇ ਕੰਟਰੋਲ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਰੋਜ਼ਾਨਾ ਸਵੇਰੇ ਕੋਸਾ ਪਾਣੀ ਪੀਣਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਇਸ ਤੋਂ ਇਲਾਵਾ ਕੋਸਾ ਪਾਣੀ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ ਵਿਚ ਵੀ ਮਦਦ ਕਰਦਾ ਹੈ।
ਖੂਨ ਸਾਫ ਕਰੇ
ਗਰਮ ਪਾਣੀ ਪੀਣ ਨਾਲ ਸਰੀਰ 'ਚੋਂ ਸਾਰੇ ਗੰਦੇ ਪਦਾਰਥ ਯੂਰਿਨ ਅਤੇ ਪਸੀਨੇ ਰਾਹੀ ਬਾਹਰ ਨਿਕਲ ਜਾਂਦੇ ਹਨ। ਕੋਸਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ।
ਕਬਜ਼ ਤੋਂ ਰਾਹਤ
ਕਬਜ਼ ਦੀ ਸਮੱਸਿਆ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਦੀ ਪ੍ਰੇਸ਼ਾਨੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਤਾ ਜਾਵੇ।
ਇਹ ਵੀ ਪੜ੍ਹੋ : Health Tips: ਸਰਦੀਆਂ ਦੇ ਮੌਸਮ ’ਚ ਬੀਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ ਤਾਂ ਜ਼ਰੂਰ ਅਪਣਾਓ ਇਹ ਤਰੀਕੇ
ਵਜ਼ਨ ਰੱਖੇ ਕੰਟਰੋਲ
ਅੱਜਕਲ ਬਹੁਤ ਸਾਰੇ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਰਹਿੰਦੇ ਹਨ, ਉਨ੍ਹਾਂ ਨੂੰ ਡਾਈਟਿੰਗ ਅਤੇ ਕਸਰਤ ਨਾਲ ਵੀ ਕੋਈ ਫਰਕ ਨਹੀਂ ਪੈਂਦਾ। ਅਜਿਹੇ ਲੋਕਾਂ ਨੂੰ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਮੋਟਾਪੇ ਤੋਂ ਛੁਟਕਾਰਾ ਮਿਲੇਗਾ ਅਤੇ ਭਾਰ ਵੀ ਕੰਟਰੋਲ 'ਚੋ ਰਹੇਗਾ।
ਸਰਦੀ-ਜ਼ੁਕਾਮ ਤੋਂ ਰਾਹਤ
ਕਾਫੀ ਲੋਕਾਂ ਨੂੰ ਮੌਸਮ 'ਚ ਬਦਲਾਅ ਕਾਰਨ ਜ਼ੁਕਾਮ ਦੀ ਸ਼ਿਕਾਇਤ ਰਹਿੰਦੀ ਹੈ। ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਕੋਸਾ ਪਾਣੀ ਪੀਣਾ ਚਾਹੀਦਾ ਹੈ। ਕੋਸਾ ਪਾਣੀ ਪੀਣ ਨਾਲ ਗਲਾ ਵੀ ਠੀਕ ਰਹਿੰਦਾ ਹੈ।
ਚਮੜੀ ਰੱਖੇ ਸਿਹਤਮੰਦ
ਕੋਸਾ ਪਾਣੀ ਤੁਹਾਡੇ ਸਰੀਰ ਨੂੰ ਡਿਟੌਕਸੀਫਾਈ ਕਰਦਾ ਹੈ। ਇਸ ਤੋਂ ਇਲਾਵਾ ਇਹ ਕੋਸ਼ਿਕਾਵਾਂ ਦੀ ਮੁਰੱਮਤ ਕਰਨ 'ਚ ਵੀ ਮਦਦ ਕਰਦਾ ਹੈ। ਨਿਯਮਿਤ ਤੌਰ 'ਤੇ ਕੋਸਾ ਪਾਣੀ ਪੀਣ ਨਾਲ ਤੁਹਾਡੇ ਸਰੀਰ ਵਿਚ ਕੋਲੇਜਨ ਪੈਦਾ ਹੁੰਦਾ ਹੈ ਜਿਸ ਨਾਲ ਤੁਹਾਡੀ ਚਮੜੀ ਸਿਹਤਮੰਦ ਰਹਿੰਦੀ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਗਰਮ ਦੁੱਧ 'ਚ ਮਿਲਾ ਕੇ ਜ਼ਰੂਰ ਪੀਓ ਇਹ ਸੁੱਕੇ ਮੇਵੇ, ਹੋਣਗੇ ਜ਼ਬਰਦਸਤ ਫ਼ਾਇਦੇ
NEXT STORY