ਜਲੰਧਰ: ਡਰਾਈ ਫ਼ਰੂਟਸ ਜਿਵੇਂ ਕਿ ਸੁੱਕੇ ਮੇਵਿਆਂ 'ਚ ਬਹੁਤ ਸਾਰੇ ਔਸ਼ਦੀ ਗੁਣ ਹੁੰਦੇ ਹਨ। ਇਨ੍ਹਾਂ ਦੀ ਰੋਜ਼ ਵਰਤੋਂ ਕਰਨ ਨਾਲ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਬਣ ਜਾਂਦੀਆਂ ਹਨ, ਸਰੀਰ 'ਚ ਐਨਰਜੀ ਆਉਂਦੀ ਹੈ। ਅਜਿਹੇ 'ਚ ਜੇ ਗੱਲ ਖਜੂਰ ਦੀ ਕਰੀਏ ਤਾਂ ਇਸ 'ਚ ਵਿਟਾਮਿਨ, ਕੈਲਸ਼ੀਅਮ, ਫ਼ਾਈਬਰ ਗੁਣ ਹੁੰਦੇ ਹਨ। ਰੋਜ਼ਾਨਾ 2 ਖਜੂਰਾਂ ਦੁੱਧ 'ਚ ਮਿਲਾ ਕੇ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਬਲੱਡ ਪ੍ਰੈੱਸ਼ਰ ਕੰਟਰੋਲ 'ਚ ਰਹਿਣ ਨਾਲ ਇਮਿਊਨਿਟੀ ਵਧਾਉਣ 'ਚ ਸਹਾਇਤਾ ਕਰਦਾ ਹੈ। ਨਾਲ ਹੀ ਸਰੀਰ ਨਾਲ ਸਬੰਧਤ ਕਈ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਆਓ ਜਾਣਦੇ ਹਾਂ ਖਜੂਰ ਦਾ ਦੁੱਧ ਪੀਣ ਨਾਲ ਸਰੀਰ ਨੂੰ ਕੀ ਫ਼ਾਇਦੇ ਹੁੰਦੇ ਹਨ:
ਇਹ ਵੀ ਪੜ੍ਹੋ:ਕੀ ਤੁਸੀਂ ਜਾਣਦੇ ਹੋ ਸਰਦੀਆਂ 'ਚ ਕੌਫੀ ਪੀਣ ਦੇ ਇਨ੍ਹਾਂ ਫ਼ਾਇਦਿਆਂ ਬਾਰੇ
-ਸ਼ੂਗਰ ਹੋਣ ਦਾ ਮੁੱਖ ਕਾਰਨ ਸਰੀਰ 'ਚ ਬਲੱਡ ਸ਼ੂਗਰ ਲੈਵਲ ਦੀ ਮਾਤਰਾ ਵਧਣਾ ਹੈ ਪਰ ਇਸ ਨੂੰ ਕੰਟਰੋਲ 'ਚ ਰੱਖਣ ਲਈ ਖਜੂਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਹਫ਼ਤੇ 'ਚ 2 ਤੋਂ 3 ਵਾਰ ਖਾਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਨਾਲ ਹੀ ਇਸ ਦੀ ਵਰਤੋਂ ਕਰਨ ਨਾਲ ਦਿਮਾਗ਼ ਵਧੀਆ ਢੰਗ ਨਾਲ ਕੰਮ ਕਰਦਾ ਹੈ। ਮਾਹਿਰਾਂ ਮੁਤਾਬਕ ਹਰ ਰੋਜ਼ ਦੁੱਧ ਨਾਲ 2 ਖਜੂਰਾਂ ਖਾਣ ਨਾਲ ਦਿਮਾਗ਼ 'ਚ ਹੋਣ ਵਾਲੀ ਸੋਜ ਨੂੰ ਘੱਟ ਕਰਨ 'ਚ ਸਹਾਇਤਾ ਮਿਲਦੀ ਹੈ। ਨਾਲ ਹੀ ਦਿਮਾਗ਼ ਦੀਆਂ ਨਾੜਾਂ ਵਧੀਆ ਤਰੀਕੇ ਨਾਲ ਕੰਮ ਕਰਨ ਨਾਲ ਯਾਦ ਸ਼ਕਤੀ ਤੇਜ਼ ਹੋਣ 'ਚ ਮਦਦ ਮਿਲਦੀ ਹੈ।
-ਇਸ 'ਚ ਵਿਟਾਮਿਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਸੇ ਤਰ੍ਹਾਂ ਜੋ ਲੋਕ ਰੋਜ਼ਾਨਾ ਸੌਣ ਤੋਂ ਪਹਿਲਾਂ ਦੁੱਧ ਨਾਲ 2 ਖਜੂਰ ਖਾਂਦੇ ਹਨ, ਉਨ੍ਹਾਂ ਨੂੰ ਬਲੱਡ ਪ੍ਰੈੱਸ਼ਰ ਵਧਣ ਦਾ ਖ਼ਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਖਜੂਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈੱਸ਼ਰ ਕੰਟਰੋਲ 'ਚ ਰਹਿੰਦਾ ਹੈ।
ਇਹ ਵੀ ਪੜ੍ਹੋ:ਸਰਦੀਆਂ ਦੇ ਮੌਸਮ 'ਚ ਬੇਹੱਦ ਲਾਹੇਵੰਦ ਹੈ ਮੂੰਗਫਲੀ ਦੀ ਚਟਨੀ, ਇੰਝ ਬਣਾਓ
-ਅੱਜ ਦੁਨੀਆਂ ਭਰ ਦੇ ਬਹੁਤ ਸਾਰੇ ਲੋਕ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਸ਼ਿਕਾਰ ਹਨ। ਹਰ ਸਾਲ ਲੱਖਾਂ ਲੋਕ ਇਸ ਦੀ ਲਪੇਟ 'ਚ ਆਉਣ ਕਾਰਨ ਮਰ ਰਹੇ ਹਨ। ਪਰ ਖਜੂਰ ਵਿਚ ਮੌਜੂਦ ਪੌਸ਼ਟਿਕ ਤੱਤ ਦਿਲ ਨੂੰ ਸਿਹਤਮੰਦ ਰੱਖਦੇ ਹਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਈ ਗੁਣਾਂ ਘੱਟ ਕਰਦੇ ਹਨ। ਇਸ 'ਚ ਮੌਜੂਦ ਕੈਰੋਟਿਨੋਇਡਜ਼ ਅਤੇ ਫ਼ੀਨੋਲੈਕਸ ਐਸਿਡ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਅਜਿਹੇ 'ਚ ਇਸ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ।
-ਮਾਹਿਰਾਂ ਅਨੁਸਾਰ ਖਜੂਰ 'ਚ ਜ਼ਿਆਦਾ ਮਾਤਰਾ 'ਚ ਫ਼ਾਈਬਰ ਹੋਣ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ 'ਚ ਸਹਾਇਤਾ ਕਰਦਾ ਹੈ। ਇਸ ਤਰੀਕੇ ਨਾਲ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ, ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਰੱਖਦੀ ਹੈ। ਅਜਿਹੇ 'ਚ ਡਾਈਟ 'ਚ ਖਜੂਰਾਂ ਨੂੰ ਸ਼ਾਮਲ ਕਰਨ ਨਾਲ ਫ਼ਾਈਬਰ ਸਹੀ ਅਤੇ ਭਰਪੂਰ ਮਾਤਰਾ 'ਚ ਮਿਲਦਾ ਹੈ। ਖਜੂਰ 'ਚ ਵਿਟਾਮਿਨ, ਫ਼ਾਈਬਰ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ 'ਚ ਰੋਜ਼ਾਨਾ ਐਂਟੀ-ਆਕਸੀਡੈਂਟ ਨਾਲ ਭਰੇ ਖਜੂਰ ਦੇ ਦੁੱਧ ਦੀ ਵਰਤੋਂ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਤਰਾਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਜਿਹੇ 'ਚ ਇਸ ਨੂੰ ਅਪਣੀ ਖ਼ੁਰਾਕ 'ਚ ਸ਼ਾਮਲ ਕਰਨਾ ਸਭ ਤੋਂ ਵਧੀਆ ਤਰੀਕਾ ਹੈ।
-ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਹੁੰਦਾ ਹੈ। ਅਜਿਹੇ 'ਚ ਇਕ ਖੋਜ ਅਨੁਸਾਰ ਇਸ ਸਮੇਂ ਦੌਰਾਨ ਖਜੂਰ ਦੀ ਵਰਤੋਂ ਕਰਨੀ ਬਹੁਤ ਲਾਹੇਵੰਦ ਮੰਨੀ ਜਾਂਦੀ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਡਿਲਿਵਰੀ ਦੇ ਸਮੇਂ ਲੇਬਰ ਦਰਦ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਔਰਤਾਂ 'ਚ ਐਨਰਜੀ ਲੈਵਲ ਨੂੰ ਵਧਾਉਂਦਾ ਹੈ।
ਗੁਣਗੁਣੇ ਪਾਣੀ ’ਚ ‘ਸ਼ਹਿਦ’ ਮਿਲਾ ਕੇ ਪੀਣ ਨਾਲ ਹੋਣਗੇ ਬੇਮਿਸਾਲ ਫ਼ਾਇਦੇ, ਦੂਰ ਹੋਣਗੀਆਂ ਇਹ ਬੀਮਾਰੀਆਂ
NEXT STORY