ਜਲੰਧਰ: ਪੰਜਾਬੀਆਂ ਦਾ ਮਸ਼ਹੂਰ ਸਰ੍ਹੋਂ ਦਾ ਸਾਗ ਸਿਰਫ਼ ਪੰਜਾਬ ਹੀ ਨਹੀਂ ਬਲਕਿ ਦੂਜੇ ਰਾਜਾਂ 'ਚ ਵੀ ਬੜੇ ਚਾਅ ਨਾਲ ਖਾਧਾ ਜਾਂਦਾ ਹੈ। ਸਾਗ 'ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਿਹਤ ਲਈ ਬਹੁਤ ਵਧੀਆ ਮੰਨੇ ਜਾਂਦੇ ਹਨ। ਪ੍ਰੋਟੀਨ ਅਤੇ ਫ਼ਾਈਬਰ ਤੋਂ ਇਲਾਵਾ ਇਸ 'ਚ ਬਹੁਤ ਸਾਰੇ ਮਹੱਤਵਪੂਰਣ ਪੌਸ਼ਟਿਕ ਤੱਤ ਹੁੰਦੇ ਹਨ ਜਿਵੇਂ ਕਿ ਕੈਲੋਰੀ, ਫੈਟ, ਕਾਰਬੋਹਾਈਡਰੇਟ, ਫ਼ਾਈਬਰ, ਖੰਡ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ। ਅਪਣੇ ਗੁਣਾਂ ਕਾਰਨ ਸਾਗ ਐਂਟੀ-ਆਕਸੀਡੈਂਟਜ਼ ਨਾਲ ਭਰਪੂਰ ਹੁੰਦੇ ਹਨ ਇਹ ਸਰੀਰ ਨੂੰ ਜ਼ਹਿਰੀਲੇ ਤੱਤਾਂ ਤੋਂ ਬਚਾਉਂਦਾ ਹੈ ਅਤੇ ਇਮਿਊਨਿਟੀ ਵਧਾਉਂਦਾ ਹੈ। ਇਸ ਨਾਲ ਸਰੀਰ ਨੂੰ 6 ਕਿਸਮਾਂ ਦੇ ਕੈਂਸਰ (ਬਲੈਡਰ, ਪੇਟ, ਛਾਤੀ, ਫੇਫੜੇ, ਪ੍ਰੋਸਟੇਟ ਅਤੇ ਅੰਡਾਸ਼ਯ) ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਕਿਉਂਕਿ ਗੁਣਾਂ ਨਾਲ ਭਰਪੂਰ ਸਾਗ ਕੈਂਸਰ ਸੈੱਲਾਂ ਨੂੰ ਵਧਣ ਨਹੀਂ ਦਿੰਦੇ।
ਇਹ ਵੀ ਪੜ੍ਹੋ:ਸਰਦੀਆਂ 'ਚ ਜ਼ਰੂਰ ਖਾਓ ਸੁੰਢ ਦੇ ਲੱਡੂ, ਕਈ ਬੀਮਾਰੀਆਂ ਤੋਂ ਮਿਲੇਗੀ ਰਾਹਤ
ਸਾਗ ਖਾਣ ਨਾਲ ਸਰੀਰ 'ਚ ਕੈਲੇਸਟਰੋਲ ਦਾ ਪੱਧਰ ਘੱਟ ਜਾਂਦਾ ਹੈ। ਇਹ ਦਿਲ ਦੇ ਦੌਰੇ, ਹਾਈਪਰਟੈਨਸ਼ਨ ਅਤੇ ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।
ਇਹ ਵੀ ਪੜ੍ਹੋ:ਜੇਕਰ ਤੁਹਾਨੂੰ ਵੀ ਹੈ ਪੱਥਰੀ ਦੀ ਸਮੱਸਿਆ ਤਾਂ ਜ਼ਰੂਰ ਅਪਣਾਓ ਇਹ ਘਰੇਲੂ ਨੁਸਖ਼ੇ
ਸਰ੍ਹੋਂ ਦੇ ਸਾਗ 'ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸਰੀਰ ਦੇ ਪਾਚਨ ਪੱਧਰ ਨੂੰ ਵਧਾਉਂਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
ਸਾਗ 'ਚ ਫ਼ਾਈਬਰ ਜ਼ਿਆਦਾ ਹੁੰਦੀ ਹਨ ਅਤੇ ਕੈਲੋਰੀ ਘੱਟ ਹੁੰਦੀ ਹੈ। ਇਹ ਸਰੀਰ ਦੀ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਭਾਰ ਘਟਾਉਣ 'ਚ ਸਹਾਇਤਾ ਕਰਦਾ ਹੈ।ਸਾਗ ਕੈਲਸ਼ੀਅਮ ਅਤੇ ਪੋਟਾਸ਼ੀਅਮ ਨਾਲ ਵੀ ਭਰਪੂਰ ਹੁੰਦੇ ਹਨ, ਜੋ ਹੱਡੀਆਂ ਲਈ ਫ਼ਾਇਦੇਮੰਦ ਹੁੰਦੇ ਹਨ। ਹੱਡੀਆਂ ਦੇ ਰੋਗਾਂ ਨੂੰ ਠੀਕ ਕਰਨ ਲਈ ਸਾਗ ਦੀ ਵਰਤੋਂ ਕਰਨੀ ਚਾਹੀਦੀ ਹੈ।
ਜੇਕਰ ਤੁਹਾਨੂੰ ਵੀ ਹੈ ਪੱਥਰੀ ਦੀ ਸਮੱਸਿਆ ਤਾਂ ਜ਼ਰੂਰ ਅਪਣਾਓ ਇਹ ਘਰੇਲੂ ਨੁਸਖ਼ੇ
NEXT STORY