ਜਲੰਧਰ (ਬਿਊਰੋ) - ਗਰਮੀਆਂ ਦਾ ਮੌਸਮ ਆਉਂਦੇ ਹੀ ਲੋਕ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਦੇ ਹਨ, ਕਿਉਂਕਿ ਇਸ ਮੌਸਮ 'ਚ ਪਾਣੀ ਦੀ ਘਾਟ ਹੋਣ ਕਾਰਨ ਸਰੀਰ ਕਈ ਬੀਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਇਸ ਸਥਿਤੀ ਵਿੱਚ ਜ਼ਰੂਰੀ ਹੈ ਕਿ ਲੋਕ ਆਪਣੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਕਿ ਉਹ ਬੀਮਾਰ ਨਾ ਹੋ ਸਕਣ। ਗਰਮੀਆਂ ਵਿੱਚ ਸਰੀਰ ਨੂੰ ਠੰਡਾ ਰੱਖਣ ਲਈ ਠੰਡੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਹਰੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਹਰੀਆਂ ਸਬਜ਼ੀਆਂ ਵਿਟਾਮਿਨ, ਖਣਿਜ ਪਦਾਰਥ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦੀਆਂ ਹਨ। ਗਰਮੀਆਂ ਦੇ ਮੌਸਮ ਵਿਚ ਕਿਹੜੀਆਂ ਸਬਜ਼ੀਆਂ ਖਾਣ ਨਾਲ ਬੀਮਾਰੀਆਂ ਨਹੀਂ ਹੁੰਦੀਆਂ, ਦੇ ਬਾਰੇ ਆਓ ਜਾਣਦੇ ਹਾਂ....
ਡਾਈਟ 'ਚ ਸ਼ਾਮਲ ਕਰੋ ਖੀਰਾ
ਗਰਮੀਆਂ ਦੇ ਮੌਸਮ 'ਚ ਕਈ ਲੋਕਾਂ ਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਹਾਲਤ 'ਚ ਤੁਸੀਂ ਆਪਣੀ ਡਾਈਟ 'ਚ ਖੀਰੇ ਨੂੰ ਜ਼ਰੂਰ ਸ਼ਾਮਲ ਕਰੋ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਘਾਟ ਨਹੀਂ ਹੋਵੇਗੀ ਅਤੇ ਸਰੀਰ ਦਿਨ ਭਰ ਠੰਡਕ ਮਹਿਸੂਸ ਕਰੇਗਾ।

ਲੌਕੀ ਦਾ ਕਰੋ ਸੇਵਨ
ਲੌਕੀ ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਵੇਰੇ ਖਾਲੀ ਢਿੱਡ ਲੌਕੀ ਦਾ ਜੂਸ ਪੀਣਾ ਚਾਹੀਦਾ ਹੈ, ਜਿਸ ਨਾਲ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਲੌਕੀ ਖਾਣ ਨਾਲ ਕਈ ਗੰਭੀਰ ਬੀਮਾਰੀਆਂ ਦੂਰ ਹੁੰਦੀਆਂ ਹਨ। ਇਹ ਸਰੀਰ ਨੂੰ ਠੰਡਾ ਰੱਖਣ 'ਚ ਮਦਦ ਕਰਦੀ ਹੈ।
ਰੋਜ਼ਾਨਾ ਖਾਓ ਕਰੇਲਾ
ਕਰੇਲੇ 'ਚ ਵਿਟਾਮਿਨ-ਸੀ, ਆਇਰਨ, ਜ਼ਿੰਕ, ਪੋਟਾਸ਼ੀਅਮ, ਮੈਂਗਨੀਜ਼ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਕਰੇਲਾ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਲਓ।

ਤੋਰੀ ਦੀ ਖਾਓ ਸਬਜ਼ੀ
ਹਰੀ ਸਬਜ਼ੀਆਂ ‘ਚ ਤੋਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਸਬਜ਼ੀ ਗਰਮੀਆਂ ਦੇ ਮੌਸਮ ਵਿੱਚ ਮਿਲਦੀ ਹੈ। ਇਹ ਲੀਵਰ, ਸਿਹਤ, ਖੂਨ ਸਾਫ, ਪਾਚਨ ਕਿਰਿਆ ਬਿਹਤਰ ਅਤੇ ਕਿਡਨੀ ਦੇ ਰੋਗਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ।
ਭਿੰਡੀ ਦੀ ਸਬਜ਼ੀ
ਭਿੰਡੀ ਵਿੱਚ ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਭਿੰਡੀ ਦੀ ਸਬਜ਼ੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਬਲੱਡ ਸ਼ੂਗਰ ਲੈਵਲ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਭਿੰਡੀ 'ਚ ਕੈਲੋਰੀ ਦੀ ਘੱਟ ਮਾਤਰਾ ਪਾਈ ਜਾਂਦੀ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦੀ ਹੈ। ਜੇਕਰ ਤੁਸੀਂ ਗਰਮੀਆਂ 'ਚ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਇਸ ਸਬਜ਼ੀ ਨੂੰ ਆਪਣੀ ਖ਼ੁਰਾਕ 'ਚ ਜ਼ਰੂਰ ਸ਼ਾਮਲ ਕਰੋ।

ਫੁੱਲਗੋਭੀ ਦਾ ਸੇਵਨ
ਫੁੱਲਗੋਭੀ ’ਚ ਮੈਗਨੀਜ, ਫਾਸਫੋਰਸ, ਵਿਟਾਮਿਨ-ਬੀ ਕੰਪੋਨੈਂਟਸ ਵਰਗੇ ਭਰਪੂਰ ਤੱਤ ਪਾਏ ਜਾਂਦੇ ਹਨ। ਫੁੱਲਗੋਭੀ ‘ਚ ਕੈਲੋਰੀ, ਪ੍ਰੋਟੀਨ ਅਤੇ ਵਿਟਾਮਿਨ ਸੀ ਦੀ ਵੀ ਬਹੁਤ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।
ਪਰਵਲ ਦੀ ਸਬਜ਼ੀ
ਪਰਵਲ 'ਚ ਵਿਟਾਮਿਨ-ਏ, ਵਿਟਾਮਿਨ-ਬੀ1, ਵਿਟਾਮਿਨ-ਸੀ, ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਡੇ ਸਰੀਰ ਦੇ ਖੂਨ ਨੂੰ ਸਾਫ਼ ਕਰਨ ਵਿੱਚ ਮਦਦ ਕਰਦਾ ਹੈ ਅਤੇ ਚਮੜੀ ਨੂੰ ਸਿਹਤਮੰਦ ਰੱਖਦਾ ਹੈ। ਇਸ ਲਈ ਇਸ ਸਬਜ਼ੀ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨ ਦੀ ਕੋਸ਼ਿਸ਼ ਕਰੋ।

ਇਹ ਘਰੇਲੂ ਨੁਸਖ਼ੇ ਗਰਮੀਆਂ ’ਚ ਢਿੱਡ ਦਰਦ ਤੋਂ ਦੇਣਗੇ ਰਾਹਤ, ਜਲਦੀ ਅਜ਼ਮਾਓ
NEXT STORY