ਜਲੰਧਰ - ਭਾਰਤੀ ਰਸੋਈ 'ਚ ਸੌਂਫ ਦੀ ਵਰਤੋਂ ਵਿਸ਼ੇਸ਼ ’ਤੌਰ ’ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ, ਉਥੇ ਹੀ ਇਸ ਦੀ ਵਰਤੋਂ ਕਈ ਲੋਕਾਂ ਵਲੋਂ ਚਾਹ ਬਣਾਉਣ ਸਮੇਂ ਵੀ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਉਹ ਵੀ ਹਨ, ਜੋ ਖਾਣਾ ਖਾਣ ਤੋਂ ਬਾਅਦ ਸੌਂਫ ਖਾਣਾ ਪਸੰਦ ਕਰਦੇ ਹਨ ਤਾਂ ਕਿ ਭੋਜਨ ਪਚ ਜਾਵੇ। 100 ਗ੍ਰਾਮ ਸੌਂਫ 'ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ ਏ, 20 ਫੀਸਦੀ ਵਿਟਾਮਿਨ ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਦੇ ਇਲਾਵਾ ਇਸ 'ਚ ਐਂਟੀਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਵੀ ਹੁੰਦੇ ਹਨ, ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਆਯੁਰਵੈਦਿਕ ਗੁਣਾਂ ਨਾਲ ਭਰਪੂਰ ਸੌਂਫ ਦਾ ਪਾਣੀ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ।
ਸੌਂਫ ਦੇ ਪਾਣੀ ਨੂੰ ਇੰਝ ਕਰੋ ਤਿਆਰ
ਸੌਂਫ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ 1 ਗਿਲਾਸ ਪਾਣੀ ਲੈ ਕੇ ਉਸ 'ਚ ਸੌਂਫ ਰਾਤ ਭਰ ਲਈ ਪਾ ਕੇ ਰੱਖ ਦਿਓ। ਫਿਰ ਸਵੇਰੇ ਉੱਠ ਕੇ ਇਸ ਪਾਣੀ ਨਾਲ ਸੌਂਫ ਨੂੰ ਛਾਣ ਕੇ ਵੱਖ ਕਰ ਲਵੋ ਅਤੇ ਫਿਰ ਇਸ ਪਾਣੀ ਦਾ ਸੇਵਨ ਕਰੋ।
1. ਖੂਨ ਦੀ ਕਮੀ
ਸੌਂਫ ਦੇ ਪਾਣੀ 'ਚ ਆਇਰਨ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨੂੰ ਰੋਜ਼ਾਨਾ ਪਾਣੀ ਨਾਲ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ 'ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
2. ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ
ਸੌਂਫ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਪੋਟਾਸ਼ੀਅਮ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।
3. ਭਾਰ ਘੱਟ ਕਰਨ ’ਚ ਮਿਲੇ ਮਦਦ
ਸੌਂਫ ਦੇ ਪਾਣੀ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਭੁੱਖ ਨੂੰ ਤੁਰੰਤ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਇਸ 'ਚ ਐਂਟੀਸਪਾਜਮੋਡਿਕ ਨਾਂ ਦੇ ਤੱਤ ਪੇਟ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।
4. ਭੁੱਖ ਨੂੰ ਕਰੇ ਕੰਟਰੋਲ
ਦੱਸ ਦੇਈਏ ਕਿ ਸੌਂਫ ਦੇ ਪਾਣੀ ‘ਚ ਡਾਇਟਰੀ ਫਾਈਬਰ ਹੁੰਦਾ ਹੈ। ਇਸ ਪਾਣੀ ਦੀ ਵਰਤੋਂ ਕਰਨ ਨਾਲ ਭੁੱਖ ਨੂੰ ਤੁਰੰਤ ਕੰਟਰੋਲ ਕੀਤਾ ਜਾ ਸਕਦਾ ਹੈ।
5. ਐਨੀਮੀਆ ਦੀ ਕਮੀ ਪੂਰੀ ਹੁੰਦੀ ਹੈ
ਸੌਂਫ ਦੇ ਪਾਣੀ ‘ਚ ਆਇਰਨ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ ‘ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
6. ਜ਼ਹਿਰੀਲੇ ਤੱਤ ਬਾਹਰ ਕੱਢਣ ’ਚ ਕਰੇ ਮਦਦ
ਸੌਂਫ ਦਾ ਪਾਣੀ 'ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਸ 'ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ।
7. ਪੂਰੀ ਨੀਂਦ ਲੈਣ 'ਚ ਮਿਲਦੀ ਹੈ ਮਦਦ
ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਜਦੋਂ ਤੁਸੀਂ ਸੌਂਫ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਮੇਲਾਟੋਨਿਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਪੂਰੀ ਨੀਂਦ ਲੈਣ 'ਚ ਮਦਦ ਮਿਲਦੀ ਹੈ।
8. ਕਬਜ਼ ਤੋਂ ਰਾਹਤ
ਪੇਟ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ। ਅਜਿਹੇ 'ਚ ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ। ਇਸ ਨਾਲ ਪੇਟ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ।
9. ਕੈਂਸਰ ਤੋਂ ਬਚਾਅ
ਸੌਂਫ ਦੇ ਪਾਣੀ 'ਚ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ। ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ।
10. ਪੀਰੀਅਡਜ਼ ਦੌਰਾਨ ਹੋਣ ਵਾਲੀ ਦਰਦ ਮਿਲੇ ਛੁਟਕਾਰਾ
ਪੀਰੀਅਡਜ਼ ਦੌਰਾਨ ਪੇਟ 'ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।
ਸਬਜ਼ੀਆਂ ਦਾ ਕਲੰਡਰ: ਜਾਣੋ ਮਹੀਨਿਆਂ ਅਨੁਸਾਰ ਸਬਜ਼ੀਆਂ ਦੀ ਵਰਤੋਂ ਬਾਰੇ ਦਿਲਚਸਪ ਜਾਣਕਾਰੀ
NEXT STORY