ਨਵੀਂ ਦਿੱਲੀ (ਬਿਊਰੋ) : ਬਦਲਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਹਰ ਉਮਰ ਦੇ ਲੋਕਾਂ ਨੂੰ ਹੱਡੀਆਂ ਕਮਜ਼ੋਰ ਹੋਣ ਦੀ ਸ਼ਿਕਾਇਤ ਹੁੰਦੀ ਹੈ। ਇਸ ਕਾਰਨ ਤੁਹਾਨੂੰ ਕਮਰ ਦਰਦ, ਜੋੜਾਂ ਦਾ ਦਰਦ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਤੁਸੀਂ ਆਪਣੀ ਖੁਰਾਕ 'ਚ ਕੁਝ ਜ਼ਰੂਰੀ ਸਪਲੀਮੈਂਟਸ ਲੈ ਸਕਦੇ ਹੋ, ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਦੇ ਲਈ ਤੁਹਾਨੂੰ ਕਿਹੜੇ ਭੋਜਨ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ।
ਕੇਲੇ
ਇਸ 'ਚ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਦੇ ਵਿਕਾਸ ਲਈ ਬਹੁਤ ਮਦਦਗਾਰ ਹੁੰਦਾ ਹੈ। ਤੁਸੀਂ ਰੋਜ਼ਾਨਾ ਕੇਲੇ ਦਾ ਸੇਵਨ ਕਰ ਸਕਦੇ ਹੋ। ਇਹ ਪਾਚਨ ਸ਼ਕਤੀ ਲਈ ਵੀ ਜ਼ਰੂਰੀ ਹੈ।
ਪਾਲਕ
ਪਾਲਕ ਕੈਲਸ਼ੀਅਮ, ਵਿਟਾਮਿਨ ਏ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਤੁਸੀਂ ਪਾਲਕ ਦਾ ਨਿਯਮਤ ਸੇਵਨ ਕਰ ਸਕਦੇ ਹੋ। ਤੁਸੀਂ ਇਸ ਨੂੰ ਸਬਜ਼ੀ 'ਚ ਮਿਲਾ ਕੇ ਖਾ ਸਕਦੇ ਹੋ। ਤੁਸੀਂ ਚਾਹੋ ਤਾਂ ਪਾਲਕ ਦਾ ਸੂਪ ਵੀ ਪੀ ਸਕਦੇ ਹੋ।
ਦੁੱਧ ਵਾਲੇ ਪਦਾਰਥ
ਤੁਹਾਨੂੰ ਖੁਰਾਕ 'ਚ ਦੁੱਧ, ਪਨੀਰ, ਦਹੀਂ ਆਦਿ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਕੈਲਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ ਹੁੰਦੇ ਹਨ।
ਅਨਾਨਾਸ
ਇਹ ਵਿਟਾਮਿਨ-ਡੀ, ਪੋਟਾਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ 'ਚ ਕੈਲਸ਼ੀਅਮ ਦੀ ਕਮੀ ਨੂੰ ਰੋਕਦਾ ਹੈ। ਸਰੀਰ 'ਚ ਇਸ ਦੀ ਪੂਰਤੀ ਲਈ ਤੁਸੀਂ ਅਨਾਨਾਸ ਦਾ ਸੇਵਨ ਕਰ ਸਕਦੇ ਹੋ।
ਪਪੀਤਾ
ਪਪੀਤੇ 'ਚ ਕੈਲਸ਼ੀਅਮ ਦੀ ਕਾਫ਼ੀ ਮਾਤਰਾ ਹੁੰਦੀ ਹੈ, ਜੋ ਸਰੀਰ ਲਈ ਜ਼ਰੂਰੀ ਹੈ। ਤੁਸੀਂ ਰੋਜ਼ਾਨਾ ਡਾਈਟ 'ਚ ਪਪੀਤੇ ਦਾ ਸੇਵਨ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਪਾਚਨ ਸ਼ਕਤੀ ਵੀ ਮਜ਼ਬੂਤ ਬਣੀ ਰਹਿੰਦੀ ਹੈ।
ਸਟ੍ਰਾਬੈਰੀ
ਸਟ੍ਰਾਬੇਰੀ ਕੈਲਸ਼ੀਅਮ, ਵਿਟਾਮਿਨ ਸੀ, ਮੈਂਗਨੀਜ਼ ਅਤੇ ਹੋਰ ਬਹੁਤ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਇਸ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹੋ। ਇਹ ਹੱਡੀਆਂ ਦੇ ਨਿਰਮਾਣ 'ਚ ਮਦਦ ਕਰਦਾ ਹੈ।
ਜ਼ਿੰਦਗੀ ਭਰ ਕਦੇ ਝੁਕਣ ਨਹੀਂ ਦੇਣਗੇ ਇਹ ਦੇਸੀ ਨੁਸਖ਼ੇ
NEXT STORY