ਹੈਲਥ ਡੈਸਕ : ਭਾਰਤੀ ਖਾਣਿਆਂ ਵਿਚ ਲਸਣ ਦਾ ਆਪਣਾ ਵਿਸ਼ੇਸ਼ ਮਹੱਤਵ ਹੈ। ਆਓ ਜਾਣਦੇ ਹਾਂ ਕਿ ਲਸਣ ਵਿਚ ਪਾਏ ਜਾਣ ਵਾਲੇ ਮਿਸ਼ਰਣ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਹੜੇ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਲਸਣ ਇਕ ਅਜਿਹਾ ਮਸਾਲਾ ਹੈ ਜੋ ਸਿਹਤ ਅਤੇ ਸਵਾਦ ਦੋਵੇਂ ਪੱਖੋਂ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਕੱਚਾ ਲਸਣ ਖਾਣ ਦੇ ਕਈ ਫਾਇਦੇ ਹਨ। ਆਯੁਰਵੇਦ ਮੁਤਾਬਕ ਰੋਜ਼ਾਨਾ ਖਾਲੀ ਪੇਟ ਲਸਣ ਦੀ ਇਕ ਕਲੀ ਖਾਣ ਨਾਲ ਕਈ ਫਾਇਦੇ ਹੁੰਦੇ ਹਨ। ਇਹ ਗੇਮ ਚੇਂਜਰ ਸਾਬਤ ਹੋ ਸਕਦਾ ਹੈ। ਕੋਲੈਸਟ੍ਰਾਲ, ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਇਲਾਜ ਵਿਚ ਰੋਜ਼ਾਨਾ ਲਸਣ ਦੀ ਕਲੀ ਖਾਣਾ ਲਾਭਦਾਇਕ ਹੋ ਸਕਦਾ ਹੈ।
ਅਜਿਹੀ ਹੀ ਇਕ ਸਬਜ਼ੀ ਹੈ ਲਸਣ, ਜਿਸ ਵਿਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਲਸਣ ਆਪਣੇ ਗਰਮ ਸੁਭਾਅ ਦੇ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਾਲਾ ਮੰਨਿਆ ਜਾਂਦਾ ਹੈ ਪਰ ਇਸ ਵਿਚ ਕਈ ਅਜਿਹੇ ਗੁਣ ਹਨ ਜੋ ਕਈ ਖਤਰਨਾਕ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਵਿਚ ਮਦਦ ਕਰ ਸਕਦੇ ਹਨ। ਲਸਣ ਕਈ ਛੂਤ ਦੀਆਂ ਬੀਮਾਰੀਆਂ ਨੂੰ ਰੋਕਣ ਵਿਚ ਵੀ ਫਾਇਦੇਮੰਦ ਹੁੰਦਾ ਹੈ। ਆਓ ਅੱਜ ਅਸੀਂ ਤੁਹਾਨੂੰ ਖਾਲੀ ਪੇਟ ਕੱਚਾ ਲਸਣ ਖਾਣ ਦੇ ਫਾਇਦਿਆਂ ਬਾਰੇ ਦੱਸਦੇ ਹਾਂ।
ਪੜ੍ਹੋ ਇਹ ਵੀ ਖਬਰ : ਕਿਚਨ ’ਚ ਰੱਖੀ ਇਹ ਚੀਜ਼ ਗੁਣਾਂ ਦਾ ਭੰਡਾਰ ਹੈ, ਜਾਣ ਲਓ ਇਸ ਦੇ ਫਾਇਦੇ
ਸ਼ੂਗਰ ਤੋਂ ਸੁਰੱਖਿਆ
ਭਾਰਤ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਵੱਡੀ ਗਿਣਤੀ ਹੈ। ਜੇਕਰ ਕੋਈ ਵਿਅਕਤੀ ਇਸ ਬੀਮਾਰੀ ਨਾਲ ਜੂਝ ਰਿਹਾ ਹੈ ਤਾਂ ਉਸ ਨੂੰ ਕੱਚੇ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ। ਲਸਣ ਵਿਚ ਐਲੀਸਿਨ ਨਾਂ ਦਾ ਇਕ ਮਿਸ਼ਰਣ ਹੁੰਦਾ ਹੈ ਜਿਸਦਾ ਕੰਮ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨਾ ਹੈ। ਇਹੀ ਕਾਰਨ ਹੈ ਕਿ ਜੇਕਰ ਸਵੇਰੇ ਲਸਣ ਦੀਆਂ ਚਾਰ ਕਲੀਆਂ ਖਾ ਲਈਆਂ ਜਾਣ ਤਾਂ ਇਸ ਨਾਲ ਸ਼ੂਗਰ ਤੋਂ ਰਾਹਤ ਮਿਲਦੀ ਹੈ।
ਵਜ਼ਨ ਘੱਟ ਕਰਨਾ
ਜੇਕਰ ਤੁਸੀਂ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਲਸਣ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਖਾਲੀ ਪੇਟ ਲਸਣ ਖਾਣ ਨਾਲ ਭਾਰ ਬਹੁਤ ਤੇਜ਼ੀ ਨਾਲ ਘੱਟ ਹੁੰਦਾ ਹੈ। ਲਸਣ 'ਚ ਕੁਝ ਖਾਸ ਤੱਤ ਮੌਜੂਦ ਹੁੰਦੇ ਹਨ, ਜਿਸ ਕਾਰਨ ਸਰੀਰ 'ਚ ਮੌਜੂਦ ਚਰਬੀ ਘੱਟ ਹੋ ਜਾਂਦੀ ਹੈ। ਢਿੱਡ ਦੀ ਚਰਬੀ ਨੂੰ ਘੱਟ ਕਰਨ 'ਚ ਵੀ ਲਸਣ ਫਾਇਦੇਮੰਦ ਹੁੰਦਾ ਹੈ।
ਪੜ੍ਹੋ ਇਹ ਵੀ ਖਬਰ : ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਡਾਈਟ ’ਚ ਸ਼ਾਮਲ ਕਰ ਲਓ ਇਹ ਫਲ
ਕੈਂਸਰ ਤੋਂ ਬਚਾਅ
ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਕਾਰਸੀਨੋਜੇਨਿਕ, ਇਹ ਲਸਣ ਵਿਚ ਮੌਜੂਦ ਕੁਝ ਚੀਜ਼ਾਂ ਹਨ। ਇਸ ਦਾ ਫਾਇਦਾ ਕੈਂਸਰ ਤੋਂ ਬਚਾਅ 'ਚ ਹੁੰਦਾ ਹੈ। ਇਹੀ ਕਾਰਨ ਹੈ ਕਿ ਸਵੇਰੇ ਖਾਲੀ ਪੇਟ ਲਸਣ ਨੂੰ ਚਬਾਉਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।
ਡਿਪ੍ਰੈਸ਼ਨ ਦੂਰ ਕਰਨਾ
ਜੇਕਰ ਕੋਈ ਮਾਨਸਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤਾਂ ਉਸ ਲਈ ਲਸਣ ਬਹੁਤ ਫਾਇਦੇਮੰਦ ਹੋ ਸਕਦਾ ਹੈ। ਕੱਚਾ ਲਸਣ ਖਾਣ ਨਾਲ ਦਿਮਾਗ਼ ਸੰਤੁਲਿਤ ਰਹਿੰਦਾ ਹੈ। ਇਹੀ ਕਾਰਨ ਹੈ ਕਿ ਇਹ ਡਿਪ੍ਰੈਸ਼ਨ ਨਾਲ ਲੜਨ 'ਚ ਵੀ ਮਦਦ ਕਰਦਾ ਹੈ। ਜੇਕਰ ਤੁਸੀਂ ਤਣਾਅ ਤੋਂ ਬਚਣਾ ਚਾਹੁੰਦੇ ਹੋ ਤਾਂ ਲਸਣ ਖਾ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਣਾਂ ਦਾ ਖ਼ਜ਼ਾਨਾ ਹੈ ਅਦਰਕ, ਫਾਇਦੇ ਜਾਣ ਹੋ ਜਾਓਗੇ ਹੈਰਾਨ
NEXT STORY