ਜਲੰਧਰ (ਬਿਊਰੋ) - ਅਦਰਕ ਦੀ ਵਰਤੋਂ ਅਸੀਂ ਸਾਰੇ ਜਾਣੋ ਸਬਜ਼ੀ ਬਣਾਉਣ ਵਿੱਚ ਜ਼ਰੂਰ ਕਰਦੇ ਹਾਂ। ਕੁਝ ਲੋਕ ਇਸ ਦੀ ਵਰਤੋਂ ਮਸਾਲੇ ਦੇ ਤੌਰ ‘ਤੇ ਵੀ ਕਰਦੇ ਹਨ ਅਤੇ ਕੁਝ ਗਾਰਨਿਸ਼ ਲਈ। ਇਸ ਦੇ ਅਰੋਮਾ ਅਤੇ ਫਲੇਵਰ ਨਾਲ ਖਾਣੇ ਦਾ ਸੁਆਦ ਵਧ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਅਦਰਕ ਵਾਲੀ ਚਾਹ ਪੀਣ ਦੇ ਚਾਹਵਾਨ ਹੁੰਦੇ ਹਨ। ਇਸ ਤੋਂ ਇਲਾਵਾ ਮੌਸਮ ਦੇ ਬਦਲਣ ਕਾਰਨ ਹੋਣ ਵਾਲੇ ਜ਼ੁਕਾਮ ਅਤੇ ਖੰਘ ਦਾ ਇਲਾਜ ਵੀ ਅਦਰਕ ਹੀ ਕਰਦਾ ਹੈ। ਉਸੇ ਤਰ੍ਹਾਂ ਅਦਰਕ ਦਾ ਪਾਣੀ ਵੀ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਰਾਹਤ ਦਿਵਾਉਂਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਅਦਰਕ ਦੇ ਪਾਣੀ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ…
1. ਵਾਇਰਲ ਇਨਫੈਕਸ਼ਨ ਦੇ ਖ਼ਤਰੇ ਨੂੰ ਕਰੇ ਘੱਟ
ਅਦਰਕ ਦਾ ਪਾਣੀ ਪੀਣ ਨਾਲ ਸਰੀਰ ’ਚ ਊਰਜਾ ਦਾ ਪੱਧਰ ਵੱਧਣ ਲੱਗ ਜਾਂਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਇਲਾਵਾ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਕਾਫੀ ਮਾਤਰਾ ਵਿਚ ਘੱਟ ਜਾਂਦਾ ਹੈ।
2. ਚਮੜੀ ਸੰਬੰਧੀ ਰੋਗਾਂ ਨੂੰ ਕਰੇ ਦੂਰ
ਅਦਰਕ ਦਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਚਮੜੀ ਚਮਕਦਾਰ ਹੋ ਜਾਂਦੀ ਹੈ। ਇਹ ਪਿੰਪਲਸ ਅਤੇ ਚਮੜੀ ਦੇ ਖ਼ਤਰੇ ਨੂੰ ਵੀ ਦੂਰ ਕਰਦਾ ਹੈ।
3. ਸ਼ੂਗਰ ਨੂੰ ਕੰਟਰੋਲ ਕਰਦਾ ਹੈ
ਅਦਰਕ ਦਾ ਪਾਣੀ ਡਾਈਬੀਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕਾਬੂ ਵਿਚ ਰਹਿੰਦਾ ਹੈ। ਇੰਨਾਂ ਹੀ ਨਹੀਂ ਇਸ ਦੀ ਵਰਤੋਂ ਕਰਨ ਨਾਲ ਆਮ ਲੋਕਾਂ ਵਿਚ ਸ਼ੂਗਰ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - UK ਸਟੂਡੈਂਟ ਵੀਜ਼ਾ: ‘ਇੰਟਰਵਿਊ’ ਤੇ ‘ਫੰਡ’ ਰੋਕ ਰਹੇ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ‘ਰਾਹ’
4. ਦਰਦ ਤੋਂ ਰਾਹਤ
ਅਦਰਕ ਦਾ ਪਾਣੀ ਪੀਣ ਨਾਲ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ। ਮਸਲਸ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਨਾਲ ਹੀ ਸਿਰ ਦਰਦ ਹੋਣ ’ਤੇ ਇਸ ਦੀ ਵਰਤੋਂ ਕਰਨੀ ਫ਼ਾਇਦੇਮੰਦ ਸਾਬਤ ਹੁੰਦੀ ਹੈ।
5. ਭਾਰ ਨੂੰ ਕਰੇ ਕਾਬੂ
ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ। ਇਸ ਪਾਣੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਦੀ ਫੈਟ ਖਤਮ ਹੋ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)
6. ਕੈਂਸਰ ਤੋਂ ਰੱਖਿਆ
ਅਦਰਕ ਵਿਚ ਕੈਂਸਰ ਨਾਲ ਲੜਣ ਵਾਲੇ ਤੱਤ ਮੋਜੂਦ ਹੁੰਦੇ ਹਨ ਇਸ ਦਾ ਪਾਣੀ ਫੇਫੜਿਆਂ, ਪ੍ਰੇਸਟੇਟ, ਓਵੇਰਿਅਨ, ਕੋਲੋਨ, ਬ੍ਰੈਸਟ, ਚਮੜੀ ਆਦਿ ਕੈਂਸਰ ਤੋਂ ਰੱਖਿਆ ਕਰਦਾ ਹੈ।
7. ਪਾਚਨ ਕਿਰਿਆ ’ਚ ਸੁਧਾਰ
ਅਦਰਕ ਵਾਲਾ ਪਾਣੀ ਸਰੀਰ ਵਿਚ ਡਾਈਜੇਸਟਿਵ ਜੂਸ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵਿਚ ਸੁਧਾਰ ਆਉਂਦਾ ਹੈ ਅਤੇ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ।
ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!
8. ਕਫ਼ ਦੀ ਸਮੱਸਿਆ ਦਾ ਕਰੇ ਹੱਲ
ਜੇਕਰ ਤੁਸੀਂ ਕਫ਼ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਇਕ ਕੱਪ ਪਾਣੀ ਵਿੱਚ ਅਦਰਕ ਦਾ ਇਕ ਛੋਟਾ ਟੁੱਕੜਾ ਪਾ ਕੇ ਉਸ ਨੂੰ 5 ਮਿੰਟਾਂ ਲਈ ਉਬਾਲੋ। ਫਿਰ ਇਸ ਨੂੰ ਠੰਡਾ ਹੋਣ ਤੋਂ ਬਾਅਦ ਪੀ ਲਓ। ਅਜਿਹਾ ਕਰਨ ਨਾਲ ਕਫ਼ ਜਮ੍ਹਾ ਹੋਣ ਤੋਂ ਰਾਹਤ ਮਿਲਦੀ ਹੈ।
ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
9. ਐਸਿਡ ਦੀ ਮਾਤਰਾ ਨੂੰ ਕਰੇ ਕਾਬੂ
ਖਾਣਾ ਖਾਣ ਤੋਂ 20 ਮਿੰਟ ਬਾਅਦ 1 ਕੱਪ ਅਦਰਕ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਇਹ ਪਾਣੀ ਤੁਹਾਡੇ ਸਰੀਰ ਵਿਚ ਐਸਿਡ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ ਅਤੇ ਹਾਰਟ ਬਰਨ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।
ਸਿਹਤ ਲਈ ਵਰਦਾਨ ਹੈ ਸ਼ਿਮਲਾ ਮਿਰਚ, ਇਨ੍ਹਾਂ ਬੀਮਾਰੀਆਂ ਤੋਂ ਦਿਵਾਉਂਦੀ ਹੈ ਨਿਜ਼ਾਤ
NEXT STORY