ਜਲੰਧਰ (ਬਿਊਰੋ) - ਸਰਦੀ ਦੇ ਮੌਸਮ 'ਚ ਹਰੇ ਮਟਰ ਬੜੇ ਸੌਖੇ ਤਰੀਕੇ ਨਾਲ ਅਤੇ ਸਸਤੇ ਮਿਲ ਜਾਂਦੇ ਹਨ। ਸਬਜ਼ੀ ਦਾ ਸੁਆਦ ਵਧਾਉਣ ਦੇ ਨਾਲ-ਨਾਲ ਹਰੇ ਮਟਰ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦੇ ਹਨ। ਹਰੀਆਂ ਸਬਜ਼ੀਆਂ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਉਨ੍ਹਾਂ 'ਚੋਂ ਇਕ ਹੈ ‘ਮਟਰ’। ਮਟਰ 'ਚ ਲਿਊਟਿਨ ਅਤੇ ਜੇਕਸੈਨਥਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਜਿਥੇ ਤੁਹਾਡਾ ਭਾਰ ਘੱਟ ਰਹਿੰਦਾ ਹੈ, ਉੱਥੇ ਦਿਲ ਵੀ ਤੰਦਰੁਸਤ ਹੁੰਦਾ ਹੈ। ਮਟਰ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ...
ਛਾਈਆਂ ਦੀ ਸਮੱਸਿਆ ਨੂੰ ਕਰੇ ਦੂਰ
ਜੇਕਰ ਤਹਾਡੇ ਚਿਹਰੇ ’ਤੇ ਛਾਈਆਂ ਹਨ, ਤਾਂ ਤੁਸੀਂ ਕੱਚੇ ਮਟਰ ਦੀ ਵਰਤੋਂ ਕਰੋ। ਕੁਝ ਦਿਨਾਂ ਤੱਕ ਚਿਹਰੇ 'ਤੇ ਹਰੇ ਮਟਰ ਦੇ ਆਟੇ ਦੇ ਉਬਟਨ ਲਾਉਣ ਨਾਲ ਛਾਈਆਂ ਅਤੇ ਧੱਬੇ ਦੂਰ ਹੋ ਜਾਂਦੇ ਹਨ।
ਅੱਖਾਂ ਲਈ ਫ਼ਾਇਦੇਮੰਦ
ਹਰੇ ਮਟਰਾਂ 'ਚ ਵਿਟਾਮਿਨ ਏ, ਅਲਫਾ-ਕੈਰੋਟੀਨ ਅਤੇ ਬੀਟ-ਕੈਰੋਟੀਨ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਕਿ ਅੱਖਾਂ ਲਈ ਫ਼ਾਇਦੇਮੰਦ ਹੁੰਦੀ ਹੈ। ਰੋਜ਼ਾਨਾ ਕੱਚੇ ਮਟਰ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਰਹਿੰਦੀ ਹੈ।
ਭਾਰ ਘੱਟ ਕਰਨ ’ਚ ਕਰਦੇ ਹਨ ਮਦਦ
ਹਰੇ ਮਟਰਾਂ 'ਚ ਮੌਜੂਦ ਗੁਣ ਭਾਰ ਨੂੰ ਕਾਬੂ ਕਰਨ 'ਚ ਮਦਦ ਕਰਦੇ ਹਨ। ਮਟਰ 'ਚ ਘੱਟ ਕੈਲੋਰੀ ਹੁੰਦੀ ਹੈ ਅਤੇ ਘੱਟ ਫੈਟ ਹੁੰਦਾ ਹੈ। ਹਰੇ ਮਟਰ 'ਚ ਫਾਈਬਰ ਦੀ ਮਾਤਰਾ ਵੱਧ ਹੁੰਦੀ ਹੈ, ਜੋ ਭਾਰ ਨੂੰ ਵਧਣ ਤੋਂ ਰੋਕਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਬਰੱਸ਼ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਕਦੇ ਖ਼ਰਾਬ ਨਹੀਂ ਹੋਣਗੇ ਤੁਹਾਡੇ ਦੰਦ
ਤੇਜ਼ ਦਿਮਾਗ ਹੁੰਦਾ
ਕੱਚੇ ਹਰੇ ਮਟਰ ਖਾਣ ਨਾਲ ਯਾਦ ਸ਼ਕਤੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਦਿਮਾਗ ਸਬੰਧੀ ਕਈ ਛੋਟੀਆਂ-ਛੋਟੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ।
ਦਿਲ ਨੂੰ ਰੱਖੇ ਸਿਹਤਮੰਦ
ਹਰੇ ਮਟਰਾਂ ਦੀ ਵਰਤੋਂ ਕਰਨ ਨਾਲ ਦਿਲ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੀ ਵਰਤੋਂ ਨਾਲ ਦਿਲ ਹਮੇਸ਼ਾਂ ਸਿਹਤਮੰਦ ਰਹਿੰਦਾ ਹੈ, ਜਿਸ ਕਾਰਨ ਬੀਮਾਰੀਆਂ ਘੱਟ ਲੱਗਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਹੱਡੀਆਂ ਨੂੰ ਕਰੇ ਮਜ਼ਬੂਤ
ਹਰੇ ਮਟਰਾਂ 'ਚ ਕਈ ਤਰ੍ਹਾਂ ਦੇ ਵਿਟਾਮਿਨ ਹੁੰਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਹ ਹੱਡੀਆਂ 'ਚ ਹੋਣ ਵਾਲੇ ਦਰਦਾਂ ਨੂੰ ਵੀ ਦੂਰ ਕਰਨ 'ਚ ਸਹਾਈ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ
ਕੈਂਸਰ ਤੋਂ ਬਚਾਏ
ਢਿੱਡ ਦੇ ਕੈਂਸਰ ਲਈ ਹਰੇ ਮਟਰ ਇਕ ਕਾਰਗਾਰ ਔਸ਼ਧੀ ਹੈ। ਇਕ ਸੋਧ 'ਚ ਪਤਾ ਚਲਿਆ ਹੈ ਕਿ ਇਸ 'ਚ ਮੌਜੂਦ ਗੁਣ ਕੈਂਸਰ ਨਾਲ ਲੜਨ 'ਚ ਮਦਦ ਕਰਦੇ ਹਨ।
ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਨੇ ਮਟਰ
ਹਰੇ ਮਟਰ ਸਰੀਰ 'ਚ ਮੌਜੂਦ ਆਇਰਨ, ਜਿੰਕ, ਮੈਗਨੀਜ ਅਤੇ ਤਾਂਬਾ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਮਟਰ 'ਚ ਐਂਟੀਆਕਸੀਡੈਂਟ ਹੁੰਦਾ ਹੈ, ਜੋ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਬਾਥਰੂਮ ਦੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਨਹਾ ਰਹੀ ਕੁੜੀ ਦੀ ਮੌਤ
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ
ਜਲਣ ਨੂੰ ਕਰੇ ਘੱਟ
ਜੇਕਰ ਤੁਹਾਡੇ ਸਰੀਰ ’ਤੇ ਕੁਝ ਗਰਮ ਲੱਗ ਜਾਂਦਾ ਹੈ ਤਾਂ ਉਸ ਜਲਨ ਨੂੰ ਦੂਰ ਕਰਨ ਲਈ ਮਟਕ ਦੀ ਵਰਤੋਂ ਕਰੋ। ਤਾਜ਼ੇ ਹਰੇ ਮਟਰ ਦੇ ਦਾਣਿਆਂ ਨੂੰ ਪੀਸ ਕੇ ਜਲੀ ਹੋਈ ਥਾਂ 'ਤੇ ਲਾਉਣ ਨਾਲ ਜਲਣ ਬੰਦ ਹੋ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਗਰਭਵਤੀ ਜਨਾਨੀਆਂ ਲਈ ਫ਼ਾਇਦੇਮੰਦ
ਗਰਭਵਤੀ ਜਨਾਨੀਆਂ ਲਈ ਹਰੇ ਮਟਰ ਖਾਣੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇਸ ਨਾਲ ਉਨ੍ਹਾਂ ਨੂੰ ਭਰਪੂਰ ਪੋਸ਼ਣ ਮਿਲਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ
ਐਨਰਜੀ ਦਿੰਦਾ ਹੈ
ਹਰੇ ਮਟਰਾਂ 'ਚ ਐਂਟੀ-ਆਕਸੀਡੈਂਟ, ਕੈਰੋਟਿਨ ਮੌਜੂਦ ਹੁੰਦੇ ਹਨ। ਇਹ ਸਾਰੇ ਗੁਣ ਸਰੀਰ ਨੂੰ ਐਨਰਜੀ ਨਾਲ ਭਰਪੂਰ ਰੱਖਦੇ ਹਨ, ਜਿਸ ਨਾਲ ਕਿਸੇ ਤਰ੍ਹਾਂ ਦੀ ਥਕਾਵਟ ਮਹਿਸੂਸ ਨਹੀਂ ਹੁੰਦੀ।
ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
Health Tips : ਬਰੱਸ਼ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਕਦੇ ਖ਼ਰਾਬ ਨਹੀਂ ਹੋਣਗੇ ਤੁਹਾਡੇ ਦੰਦ
NEXT STORY