ਜਲੰਧਰ (ਬਿਊਰੋ) - ਅਮਰੂਦ ਅਜਿਹਾ ਫ਼ਲ ਹੈ ਜਿਸ ਨੂੰ ਹਰ ਕੋਈ ਬਹੁਤ ਪਸੰਦ ਕਰਦਾ ਹੈ। ਅਮਰੂਦ ਗਰਮ ਤੇ ਸਰਦ ਰੁੱਤ ਦੋਵਾਂ ‘ਚ ਮਿਲਦੇ ਹਨ। ਇਹ ਸਿਹਤ ਲਈ ਬਹੁਤ ਫਾਇਦੇਮੰਦ ਫ਼ਲ ਹੈ। ਇਸ ‘ਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ, ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਅਮਰੂਦ ਕੱਚਾ ਜਾਂ ਪੱਕਿਆ ਕਿਸੇ ਵੀ ਰੂਪ 'ਚ ਹੋਵੇ, ਬੇਹੱਦ ਸਵਾਦ ਲੱਗਦਾ ਹੈ। ਕੱਚਾ ਅਮਰੂਦ ਖਾਣਾ ਸਵਾਦ ਤਾਂ ਲੱਗਦੈ ਪਰ ਇਸ ਨਾਲ ਪੇਟ ਦੀ ਗੜਬੜ ਹੋ ਸਕਦੀ ਹੈ। ਇਸ ਦੀ ਬਜਾਏ ਪੱਕਿਆ ਅਮਰੂਦ ਸਵਾਦ ਅਤੇ ਸਿਹਤ ਦਾ ਖਜ਼ਾਨਾ ਮੰਨਿਆ ਗਿਆ ਹੈ।ਚਲੋ ਜਾਣਦੇ ਹਾਂ ਅਮਰੂਦ ਫ਼ਲ ਦੇ ਫਾਇਦਿਆਂ ਬਾਰੇ-
ਸ਼ੂਗਰ ਨੂੰ ਕੰਟਰੋਲ ਕਰੋ
ਅੱਜ ਦੇ ਸਮੇਂ ‘ਚ ਬਹੁਤ ਸਾਰੇ ਲੋਕ ਸ਼ੂਗਰ ਤੋਂ ਪੀੜਤ ਹਨ। ਅਮਰੂਦ ਫ਼ਲ ‘ਚ ਫਾਈਬਰ ਭਰਪੂਰ ਮਾਤਮਾ ਚ ਮੌਜੂਦ ਹੁੰਦ ਹੈ, ਜੋ ਸ਼ੂਗਰ ਵਾਲੇ ਮਰੀਜ਼ਾਂ ਦੇ ਲਈ ਬਹੁਤ ਲਾਭਦਾਇਕ ਸਾਬਿਤ ਹੁੰਦਾ ਹੈ । ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
ਕਬਜ਼ ਦੂਰ ਕਰੋ
ਅਮਰੂਦ ਦੇ ਬੀਜ ਵੀ ਬਹੁਤ ਗੁਣਕਾਰੀ ਹਨ । ਇਸ ਨਾਲ ਢਿੱਡ ਦੀ ਸਫਾਈ ਹੋ ਜਾਂਦੀ ਹੈ। ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
Navratri 2020: ਨਰਾਤਿਆਂ ’ਚ ਭੁੱਲ ਕੇ ਵੀ ਨਾ ਕਰੋ ਇਹ ਕੰਮ, ਹੋ ਸਕਦਾ ਹੈ ਨੁਕਸਾਨ
ਭਾਰ ਘੱਟ ਕਰੋ
ਅਮਰੂਦ ਭਾਰ ਘਟਾਉਣ ‘ਚ ਬਹੁਤ ਸਹਾਇਕ ਸਾਬਿਤ ਹੁੰਦਾ ਹੈ। ਇਸ ਨੂੰ ਖਾਣ ਨਾਲ ਢਿੱਡ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫਾਇਦਾ ਇਹ ਹੈ ਕਿ ਇਸ ‘ਚ ਕੈਲੋਰੀ ਵੀ ਘੱਟ ਹੁੰਦੀ ਹੈ ।
ਯਾਦਦਾਸ਼ਤ ਤੇਜ਼
ਅਮਰੂਦ ਫ਼ਲ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ਦਾ ਸੇਵਨ ਕਰਨ ਦੇ ਨਾਲ ਨਸਾਂ ਨੂੰ ਆਰਾਮ ਮਿਲਦਾ ਹੈ। ਇਸ ਨੂੰ ਖਾਣ ਨਾਲ ਖੂਨ ਦੇ ਦੌਰੇ ‘ਚ ਸੁਧਾਰ ਹੁੰਦਾ ਹੈ। ਮਾਨਸਿਕ ਤਣਾਅ ਦੂਰ ਹੁੰਦਾ ਹੈ।
ਮੰਗਲਵਾਰ ਨੂੰ ਕਰੋ ਇਹ ਖਾਸ ਉਪਾਅ, ਹਮੇਸ਼ਾ ਲਈ ਖੁੱਲ੍ਹ ਜਾਵੇਗੀ ਤੁਹਾਡੀ ਕਿਸਮਤ
ਅੱਖਾਂ ਨੂੰ ਬਣਾਏ ਸਿਹਤਮੰਦ
ਅਮਰੂਦ 'ਚ ਵਿਟਾਮਿਨ-ਏ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦੀ ਹੈ। ਇਸ ਤੋਂ ਇਲਾਵਾ ਅਮਰੂਦ 'ਚ ਵਿਟਾਮਿਨ ਸੀ ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸਰੀਰ ਤੋਂ ਦੂਰ ਕਰਦਾ ਹੈ।
ਚਮੜੀ 'ਚ ਆਏ ਚਮਕ
ਇਸ 'ਚ ਮੌਜੂਦ ਪੋਟਾਸ਼ੀਅਮ ਕਾਰਨ ਇਸ ਦੇ ਰੋਜ਼ਾਨਾ ਸੇਵਨ ਨਾਲ ਚਮੜੀ 'ਚ ਚਮਕ ਆ ਜਾਂਦੀ ਹੈ ਅਤੇ ਕਿੱਲ-ਮੁਹਾਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਮੂੰਹ ਦੇ ਛਾਲਿਆਂ ਤੋਂ ਦੇਵੇ ਅਰਾਮ
ਜੇਕਰ ਤੁਹਾਡੇ ਮੂੰਹ 'ਚ ਛਾਲੇ ਹੋ ਗਏ ਹਨ ਜਾਂ ਫਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਅਰਾਮ ਮਿਲਦਾ ਹੈ।
ਗਲੇ ਲਈ ਬੇਹੱਦ ਫ਼ਾਇਦੇਮੰਦ ਹੈ ਮਿਸ਼ਰੀ, ਇੰਝ ਕਰੋ ਵਰਤੋਂ
NEXT STORY