ਜਲੰਧਰ - ਸਿਹਤ ਦਾ ਖਜ਼ਾਨਾ ਮੰਨੇ ਜਾਣ ਵਾਲੇ ਅਮਰੂਦ ’ਚ ਕਈ ਗੁਣ ਲੁੱਕੇ ਹੋਏ ਹਨ। ਗਰਮੀਆਂ ਦੇ ਮੌਸਮ 'ਚ ਜ਼ਿਆਦਾਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ। ਅਮਰੂਦ ਖਾਣ 'ਚ ਜਿਥੇ ਸੁਆਦ ਹੁੰਦੇ ਹਨ, ਉਥੇ ਹੀ ਇਨ੍ਹਾਂ ’ਚ ਬਹੁਤ ਸਾਰੇ ਪੋਸ਼ਟਿਕ ਤੱਤ ਵੀ ਪਾਏ ਜਾਂਦੇ ਹਨ। ਇਸ ’ਚ ਵਿਟਾਮਿਨ-ਏ, ਵਿਟਾਮਿਨ-ਸੀ, ਬੈਟਾਕੈਰੋਟੀਨ, ਲਾਈਕੋਪੀਨ, ਫੋਲਿਕ ਐਸਿਡ, ਪੋਟਾਸ਼ਿਅਮ, ਤਾਂਬਾ, ਮੈਗਨੀਜ਼, ਫਾਈਬਰ, ਨਿਕੋਟੀਨ, ਆਇਰਨ ਅਤੇ ਕੈਲਸ਼ਿਅਮ ਵਰਗੇ ਪੋਸ਼ਟਿਕ ਤੱਤ ਹੁੰਦੇ ਹਨ। ਇਹ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦੇ ਹਨ। ਇਹ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਲਾਭਦਾਇਕ ਹੈ।
1. ਮੂੰਹ ਦੇ ਛਾਲਿਆਂ ਨੂੰ ਕਰੇ ਠੀਕ
ਜੇਕਰ ਤੁਹਾਡੇ ਮੂੰਹ 'ਚ ਛਾਲੇ ਹੋ ਗਏ ਹਨ ਜਾਂ ਫਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਆਰਾਮ ਮਿਲਦਾ ਹੈ।
2. ਅੱਖਾਂ ਨੂੰ ਬਣਾਏ ਸਿਹਤਮੰਦ
ਅਮਰੂਦ 'ਚ ਵਿਟਾਮਿਨ-ਏ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦਾ ਹੈ। ਇਸ ਤੋਂ ਇਲਾਵਾ ਅਮਰੂਦ ਵਿਚ ਵਿਟਾਮਿਨ-ਸੀ ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸਰੀਰ ਤੋਂ ਦੂਰ ਕਰਦਾ ਹੈ।
3. ਚਮੜੀ 'ਚ ਆਏ ਚਮਕ
ਇਸ 'ਚ ਮੌਜੂਦ ਪੋਟਾਸ਼ੀਅਮ ਕਾਰਨ ਇਸ ਦੇ ਰੋਜ਼ਾਨਾ ਸੇਵਨ ਨਾਲ ਚਮੜੀ 'ਚ ਚਮਕ ਆ ਜਾਂਦੀ ਹੈ ਅਤੇ ਕਿੱਲ-ਮੁਹਾਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।
4. ਕਬਜ਼ ਤੋਂ ਛੁਟਕਾਰਾ
ਅਮਰੂਦ ਸਰੀਰ ਦੇ ਮੈਟਾਬੋਲਿਜ਼ਮ ਨੂੰ ਸੰਤੁਲਿਤ ਰੱਖਦਾ ਹੈ। ਅਮਰੂਦ ਖਾਣ ਨਾਲ ਕਬਜ਼ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਮਰੂਦ ਦੇ ਬੀਜ ਕਬਜ਼ ਦੌਰਾਨ ਪੇਟ ਨੂੰ ਨਰਮ ਕਰਦੇ ਹਨ ਅਤੇ ਆਂਟੀਨ ਦੇ ਐਮੀਸ਼ਨ ਸਿਸਟਮ ਨੂੰ ਸਹੀ ਬਣਾਉਂਦੇ ਹਨ।
5. ਸਰੀਰ ਕਰਦਾ ਹੈ ਫਿੱਟ ਐਂਡ ਫਾਈਨ
ਅਮਰੂਦ 'ਚ ਮੌਜੂਦ ਪੌਸ਼ਟਿਕ ਤੱਤ ਸਰੀਰ ਨੂੰ ਫਿੱਟ ਅਤੇ ਫਾਈਨ ਰੱਖਣ ਵਿਚ ਮਦਦ ਕਰਦੇ ਹਨ, ਜੇਕਰ ਇਸ ਨੂੰ ਸਹੀ ਸਮੇਂ 'ਤੇ ਖਾਧਾ ਜਾਵੇ। ਉਦਾਹਰਣ ਦੇ ਤੌਰ 'ਤੇ ਜੇਕਰ ਸਰਦੀਆਂ 'ਚ ਜੇਕਰ ਇਸ ਨੂੰ ਰਾਤ ਸਮੇਂ ਖਾਧਾ ਜਾਵੇ ਤਾਂਇਸ ਨਾਲ ਖਾਂਸੀ ਵੀ ਹੋ ਸਕਦੀ ਹੈ।
6. ਮੋਟਾਪਾ ਘਟਾਉਣ ਵਿੱਚ ਕਰੇ ਮਦਦ
ਸਰੀਰ 'ਚ ਮੋਟਾਪਾ ਹੋਣ ਦਾ ਮੁੱਖ ਕਾਰਨ ਕੋਲੈਸਟ੍ਰਾਲ ਹੁੰਦਾ ਹੈ। ਅਮਰੂਦ ਵਿਚ ਪਾਏ ਜਾਣ ਵਾਲੇ ਤੱਤ ਸਰੀਰ 'ਚ ਕੋਲੈਸਟ੍ਰਾਲ ਨੂੰ ਘੱਟ ਕਰ ਦਿੰਦੇ ਹਨ, ਜਿਸ ਨਾਲ ਮੋਟਾਪਾ ਘੱਟ ਜਾਂਦਾ ਹੈ।
7. ਕੈਂਸਰ
ਅਮਰੂਦ ਵਿਚ ਲਾਈਕੋਪੀਨ ਨਾਂ ਦਾ ਫਾਇਟੋ ਨਿਊਟੀ੍ਰਏਸ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਖਤਰੇ ਤੋਂ ਹਮੇਸ਼ਾ ਦੂਰ ਰਹਿੰਦਾ ਹੈ।
ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ
ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ
8. ਸਰਦੀ-ਜ਼ੁਕਾਮ
ਜੇਕਰ ਤੁਹਾਨੂੰ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਹਾਨੂੰ ਰੋਜ਼ ਅਮਰੂਦ ਖਾਣਾ ਚਾਹੀਦਾ ਹੈ। ਅਮਰੂਦ ਦੀ ਵਰਤੋਂ ਕਰਨ ਨਾਲ ਸਰਦੀ-ਜੁਕਾਮ ਦੂਰ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖਬਰ - ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ
ਪੜ੍ਹੋ ਇਹ ਵੀ ਖਬਰ - ਪੰਜਾਬ ’ਚ ਵਧੇਰੇ ਵਰਤਿਆ ਜਾਣ ਵਾਲਾ ਨਸ਼ਾ ਬਣਿਆ ‘ਹੈਰੋਇਨ’ (ਵੀਡੀਓ)
ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ ਮੁਕਤੀ ਦਿਵਾਉਂਦਾ ਹੈ ਸੌਫ ਦਾ ਪਾਣੀ, ਜਾਣੋ ਕਿਵੇਂ
NEXT STORY