ਨਵੀਂ ਦਿੱਲੀ— ਗਰਮੀਆਂ ਦੇ ਮੌਸਮ 'ਚ ਜ਼ਿਆਦਾਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ ਇਹ ਖਾਣ 'ਚ ਬਹੁਤ ਸੁਆਦ ਹੁੰਦੇ ਹਨ। ਅਮਰੂਦ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ 'ਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਅਮਰੂਦ ਦੇ ਅਣਗਿਣਤ ਫ਼ਾਇਦਿਆਂ ਬਾਰੇ...
ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਭਾਰ ਘੱਟ ਕਰੇ—ਅਮਰੂਦ ਭਾਰ ਘਟਾਉਣ 'ਚ ਬਹੁਤ ਮਦਦਗਾਰ ਹੁੰਦਾ ਹੈ। ਇਸ ਨੂੰ ਖਾਣ ਨਾਲ ਢਿੱਡ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਇਹ ਹੈ ਕਿ ਇਸ 'ਚ ਕੈਲੋਰੀ ਵੀ ਘੱਟ ਹੁੰਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ—ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦੀ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਦੇ ਇਲਾਵਾ ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।

ਕਬਜ਼—ਅਮਰੂਦ ਦੇ ਬੀਜ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇਸ ਨਾਲ ਢਿੱਡ ਦੀ ਸਫਾਈ ਹੋ ਜਾਂਦੀ ਹੈ। ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਦੰਦਾਂ ਦੇ ਦਰਦ ਲਈ ਲਾਭਕਾਰੀ—ਇਹ ਦੰਦਾਂ ਦੀ ਇਨਫੈਕਸ਼ਨ ਨੂੰ ਦੂਰ ਕਰਨ ਅਤੇ ਕੀੜੇ ਮਾਰਨ 'ਚ ਬਹੁਤ ਮਦਦਗਾਰ ਹੈ ਇਸ ਦੀਆਂ ਪੱਤੀਆਂ ਦੇ ਰਸ ਨਾਲ ਦੰਦਾਂ ਅਤੇ ਦਾੜਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।

ਕੈਂਸਰ—ਅਮਰੂਦ 'ਚ ਮੌਜੂਦ ਵਿਟਾਮਿਨ ਸੀ ਅਤੇ ਲਾਇਕੋਪੀਨ ਨਾਮਕ ਫਾਇਟੋ ਪੌਸ਼ਟਿਕ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਦਿਮਾਗ ਲਈ ਫ਼ਾਇਦੇਮੰਦ—ਅਮਰੂਦ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਨਸਾਂ ਨੂੰ ਆਰਾਮ ਮਿਲਦਾ ਹੈ। ਇਸ ਨੂੰ ਖਾਣ ਨਾਲ ਖ਼ੂਨ ਦੇ ਦੌਰੇ 'ਚ ਸੁਧਾਰ ਹੁੰਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।
Health Tips: ‘ਬਰਸਾਤ’ ਦੇ ਮੌਸਮ ’ਚ ਆਪਣੀ ਸਿਹਤ ਦਾ ਇੰਝ ਰੱਖੋ ਧਿਆਨ, ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ
NEXT STORY