ਹੈਲਥ ਡੈਸਕ-ਵਾਲ ਝੜਨ ਦੀ ਸਮੱਸਿਆ ਲਗਭਗ ਹਰ ਉਮਰ ਦੇ ਲੋਕਾਂ ਵਿੱਚ ਦੇਖਣ ਨੂੰ ਮਿਲਦੀ ਹੈ। ਨੌਜਵਾਨ ਇਸ ਸਮੱਸਿਆ ਤੋਂ ਜ਼ਿਆਦਾ ਪ੍ਰੇਸ਼ਾਨ ਹਨ। ਪਰ ਵਾਲ ਝੜਨ ਪਿੱਛੇ ਕਈ ਕਾਰਨ ਹੋ ਸਕਦੇ ਹਨ। ਖਰਾਬ ਜੀਵਨ ਸ਼ੈਲੀ ਤੋਂ ਇਲਾਵਾ ਇਹ ਸਮੱਸਿਆ ਜੈਨੇਟਿਕਸ ਵੀ ਹੋ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਵਾਲਾਂ ਦੇ ਵਾਧੇ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ-ਦੁੱਧ 'ਚ ਮਿਲਾ ਕੇ ਪੀਓ ਇਹ ਮਸਾਲੇ, ਫਿਰ ਦੇਖੋ ਸਰੀਰ ਨੂੰ ਹੋਣ ਵਾਲੇ ਬੇਮਿਸਾਲ ਲਾਭ
ਮਾਹਰਾਂ ਦਾ ਕਹਿਣਾ ਹੈ ਕਿ ਇੱਕ ਵਾਰ ਵਾਲ ਝੜਨੇ ਸ਼ੁਰੂ ਹੋ ਜਾਣ ਤਾਂ ਇਸ ਨੂੰ ਕੰਟਰੋਲ ਕਰਨਾ ਔਖਾ ਕੰਮ ਹੈ। ਅਸੀਂ ਆਪਣੀ ਖੁਰਾਕ ‘ਚ ਜੋ ਵੀ ਖਾਂਦੇ ਹਾਂ, ਉਸ ਦਾ ਅਸਰ ਸਾਡੇ ਵਾਲਾਂ ‘ਤੇ ਵੀ ਦੇਖਣ ਨੂੰ ਮਿਲਦਾ ਹੈ। ਵਾਲਾਂ ਦੇ ਝੜਨ ਦੀ ਸਮੱਸਿਆ ਤੋਂ ਬਚਣ ਲਈ ਆਪਣੇ ਖਾਣ-ਪੀਣ ਦੀਆਂ ਆਦਤਾਂ ਨੂੰ ਸਹੀ ਰੱਖਣਾ ਜ਼ਰੂਰੀ ਹੈ। ਉਨ੍ਹਾਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ ਜੋ ਵਾਲਾਂ ਨੂੰ ਵਧਾਉਂਦੇ ਹਨ। ਮਾਹਿਰ ਨੇ ਡਾਈਟ ‘ਚ 3 ਚੀਜ਼ਾਂ ਸ਼ਾਮਲ ਕਰਨ ਦੀ ਸਲਾਹ ਦਿੱਤੀ ਹੈ, ਜੋ ਵਾਲਾਂ ਲਈ ਫਾਇਦੇਮੰਦ ਹਨ।
ਔਲੇ
ਔਲੇ ਵਿਟਾਮਿਨ ਸੀ ਅਤੇ ਫਾਈਟੋਨਿਊਟ੍ਰੀਐਂਟਸ ਨਾਲ ਭਰਪੂਰ ਹੁੰਦਾ ਹੈ ਇਹ ਖੋਪੜੀ ਵਿੱਚ ਖੂਨ ਦੇ ਗੇੜ ਨੂੰ ਸੁਧਾਰਦਾ ਹੈ ਅਤੇ ਵਾਲਾਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਆਂਵਲਾ ਖਾਣ ਨਾਲ ਵਾਲਾਂ ਦੇ ਸਮੇਂ ਤੋਂ ਪਹਿਲਾਂ ਸਫੈਦ ਹੋਣ ਤੋਂ ਵੀ ਬਚਿਆ ਜਾ ਸਕਦਾ ਹੈ। ਕੁੱਲ ਮਿਲਾ ਕੇ ਔਲੇ ਵਾਲਾਂ ਦੇ ਵਾਧੇ ਨੂੰ ਉਤਸ਼ਾਹਿਤ ਕਰਦਾ ਹੈ।
ਇਹ ਵੀ ਪੜ੍ਹੋ-ਠੰਡ 'ਚ ਕੀ ਤੁਹਾਡੇ ਵੀ ਹੁੰਦੈ ਪਿੱਠ ਦਰਦ ਤਾਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਉਪਾਅ
ਸ਼ੰਕਰਕੰਦੀ
ਜੇਕਰ ਤੁਸੀਂ ਆਪਣੇ ਵਾਲਾਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ ਤਾਂ ਸ਼ਕਰਕੰਦੀ ਵੀ ਖਾਣਾ ਸ਼ੁਰੂ ਕਰ ਦਿਓ। ਸ਼ਕਰਕੰਦੀ ਵਿੱਚ ਬੀਟਾ ਕੈਰੋਟੀਨ ਹੁੰਦਾ ਹੈ। ਸਰੀਰ ਇਸ ਨੂੰ ਵਿਟਾਮਿਨ ਏ ਵਿੱਚ ਬਦਲ ਦਿੰਦਾ ਹੈ। ਇਹ ਵਾਲਾਂ ਨੂੰ ਪੋਸ਼ਣ ਅਤੇ ਮਜ਼ਬੂਤੀ ਪ੍ਰਦਾਨ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟਸ ਸਕੈਲਪ ਨੂੰ ਸਿਹਤਮੰਦ ਰੱਖਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ਕਰਦੇ ਹਨ।
ਇਹ ਵੀ ਪੜ੍ਹੋ-ਸਰਦੀਆਂ 'ਚ ਕਿਤੇ ਤੁਹਾਡੇ ਪੈਰ ਤਾਂ ਨਹੀਂ ਰਹਿੰਦੇ ਬਰਫ ਵਾਂਗ ਠੰਡੇ? ਹੋ ਸਕਦੀਆਂ ਨੇ ਖਤਰਨਾਕ ਬਿਮਾਰੀਆਂ
ਪਾਲਕ
ਹਰ ਕੋਈ ਜਾਣਦਾ ਹੈ ਕਿ ਹਰੀ ਸਬਜ਼ੀ ਪਾਲਕ ‘ਚ ਬਹੁਤ ਜ਼ਿਆਦਾ ਆਇਰਨ ਹੁੰਦਾ ਹੈ। ਆਇਰਨ ਵਾਲਾਂ ਦੀਆਂ ਜੜ੍ਹਾਂ ਤੱਕ ਆਕਸੀਜਨ ਪਹੁੰਚਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਵਾਲ ਝੜਦੇ ਹਨ। ਇਸ ਤੋਂ ਇਲਾਵਾ ਪਾਲਕ ਖੋਪੜੀ ‘ਚ ਕੋਲੇਜਨ ਦੇ ਉਤਪਾਦਨ ‘ਚ ਮਦਦ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਿਤੇ ਤੁਸੀਂ ਤਾਂ ਨਹੀਂ ਬੈਠਦੇ ਜ਼ਿਆਦਾ ਸਮਾਂ ਹੀਟਰ ਅੱਗੇ, ਜਾਣ ਲਓ ਸਿਹਤ ਨੂੰ ਹੋਣ ਵਾਲੇ ਨੁਕਸਾਨ
NEXT STORY