ਨਵੀਂ ਦਿੱਲੀ: ਸਰੀਰ ਨੂੰ ਸਿਹਤਮੰਦ ਰੱਖਣ ਲਈ ਹਰੀਆਂ ਸਬਜ਼ੀਆਂ ਦੇ ਨਾਲ ਫ਼ਲਾਂ ਦੀ ਵਰਤੋਂ ਕਰਨੀ ਵੀ ਬੇਹੱਦ ਜ਼ਰੂਰੀ ਹੁੰਦੀ ਹੈ। ਇਸ ਲਈ ਖੁਰਾਕ ’ਚ ਅਜਿਹੇ ਫ਼ਲਾਂ ਨੂੰ ਸ਼ਾਮਲ ਕਰਨ ਦੀ ਲੋੜ ਹੁੰਦੀ ਹੈ ਜੋ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ। ਅਜਿਹੇ ’ਚ ਲੁਕਾਟ ਫ਼ਲ ਦੇ ਬਾਰੇ ’ਚ ਸ਼ਾਇਦ ਹੀ ਤੁਸੀਂ ਜਾਣਦੇ ਹੋਵੋਗੇ ਪਰ ਇਹ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਫਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਣ ਦੇ ਨਾਲ ਦਿਲ ਸਿਹਤਮੰਦ ਰਹਿਣ ’ਚ ਮਦਦ ਮਿਲਦੀ ਹੈ। ਚੱਲੋ ਜਾਣਦੇ ਹਾਂ ਇਸ ਦੇ ਹੋਰ ਵੀ ਫ਼ਾਇਦਿਆਂ ਦੇ ਬਾਰੇ ’ਚ...
ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਦਿਲ ਲਈ ਫ਼ਾਇਦੇਮੰਦ
ਲੁਕਾਟ ’ਚ ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਕੈਲੋਸਟ੍ਰਾਲ ਲੈਵਲ ਕੰਟਰੋਲ ’ਚ ਰਹਿੰਦਾ ਹੈ। ਨਾਲ ਹੀ ਇਹ ਦਿਲ ਦੀਆਂ ਕੋਸ਼ਿਕਾਵਾਂ ’ਚੋਂ ਸੋਜ ਘੱਟ ਕਰਕੇ ਇਸ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੀ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਦੇ ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਦੇ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।
ਲੀਵਰ ਰੱਖੇ ਹੈਲਦੀ
ਲੀਵਰ ’ਚ ਗੜਬੜੀ ਹੋਣ ’ਤੇ ਪੀਲੀਆ ਅਤੇ ਹੋਰ ਬੀਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਹੁੰਦਾ ਹੈ। ਅਜਿਹੇ ’ਚ ਲੁਕਾਟ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣ ਨਾਲ ਲੀਵਰ ਸਿਹਤਮੰਦ ਰਹਿੰਦਾ ਹੈ।
ਅੱਖਾਂ ਦੀ ਰੋਸ਼ਨੀ ਵਧਾਏ
ਇਸ ’ਚ ਵਿਟਾਮਿਨ ਈ, ਸੀ ਹੋਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਕਮਜ਼ੋਰ ਅੱਖਾਂ ਵਾਲੇ ਲੁਕਾਟ ਨੂੰ ਆਪਣੀ ਡੇਲੀ ਖੁਰਾਕ ’ਚ ਜ਼ਰੂਰ ਸ਼ਾਮਲ ਕਰਨ।
ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ
ਹੱਡੀਆਂ ਕਰੇ ਮਜ਼ਬੂਤ
ਇਸ ’ਚ ਐਂਟੀ-ਆਕਸੀਡੈਂਟ ਗੁਣ ਹੋਣ ਦੇ ਨਾਲ ਕੈਲਸ਼ੀਅਮ ਵੀ ਭਰਪੂਰ ਮਾਤਰਾ ’ਚ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ’ਚ ਮਜ਼ਬੂਤੀ ਆਉਂਦੀ ਹੈ।
ਭਾਰ ਰੱਖੇ ਕੰਟਰੋਲ
ਪੋਸ਼ਕ ਤੱਤਾਂ ਨਾਲ ਭਰਪੂਰ ਲੁਕਾਟ ਦੀ ਵਰਤੋਂ ਕਰਨ ਨਾਲ ਭਾਰ ਘੱਟ ਕਰਨ ’ਚ ਮਦਦ ਮਿਲਦੀ ਹੈ। ਅਜਿਹੇ ’ਚ ਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਨੂੰ ਆਪਣੀ ਖੁਰਾਕ ’ਚ ਜ਼ਰੂਰ ਸ਼ਾਮਲ ਕਰਨ।
ਇਮਿਊਨਿਟੀ ਵਧਾਏ
ਲੁਕਾਟ ਫ਼ਲ ’ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਸਰਦੀ, ਖਾਂਸੀ, ਬੁਖ਼ਾਰ ਅਤੇ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਮਜ਼ਬੂਤ ਪਾਚਨ ਤੰਤਰ
ਇਸ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਅਜਿਹੇ ’ਚ ਢਿੱਡ ਦਰਦ, ਕਬਜ਼, ਦਸਤ, ਐਸੀਡਿਟੀ, ਸੋਜ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਦੇ ਪੱਤਿਆਂ ਨੂੰ ਪਾਣੀ ’ਚ ਉਬਾਲ ਕੇ ਕਾੜ੍ਹਾ ਬਣਾ ਕੇ ਪੀਣ ਨਾਲ ਜੀ ਮਚਲਾਉਣਾ, ਉਲਟੀ ਆਉਣ ਦੀ ਸਮੱਸਿਆ ’ਚ ਫ਼ਾਇਦਾ ਹੁੰਦਾ ਹੈ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।
ਜਾਣੋ ਬਾਜਰੇ ਨੂੰ ਸਰਦੀਆਂ 'ਚ ਖਾਣ ਦੇ ਬੇਮਿਸਾਲ ਫ਼ਾਇਦੇ, ਸਰੀਰ ਲਈ ਜ਼ਰੂਰੀ ਨੇ ਇਸ ਵਿਚਲੇ ਪੋਸ਼ਕ ਤੱਤ
NEXT STORY