ਨਵੀਂ ਦਿੱਲੀ- ਅੱਜ ਸਮੇਂ ਵਿੱਚ ਕਸਰਤ ਦੇ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਲਈ ਇੱਕ ਚੰਗੀ ਖੁਰਾਕ ਬਹੁਤ ਜ਼ਰੂਰੀ ਹੈ। ਸਿਹਤਮੰਦ ਖੁਰਾਕ ਨਾ ਸਿਰਫ ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਦੀ ਹੈ ਬਲਕਿ ਕਈ ਬਿਮਾਰੀਆਂ ਤੋਂ ਬਚਾਉਂਦੀ ਹੈ। ਕਿਡਨੀ ਸਾਡੇ ਸਰੀਰ ਵਿਚ ਇਕ ਫਿਲਟਰ ਦਾ ਕੰਮ ਕਰਦੀ ਹੈ ਜੋ ਸਰੀਰ ਵਿਚੋਂ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦੀ ਹੈ। ਅਜਿਹੀ ਸਥਿਤੀ ਵਿਚ ਸਿਹਤ ਦੀ ਦੇਖਭਾਲ ਕਰਨ ਦੇ ਨਾਲ-ਨਾਲ ਕਿਡਨੀ ਨੂੰ ਸਿਹਤਮੰਦ ਰੱਖਣਾ ਵੀ ਜ਼ਰੂਰੀ ਹੈ। ਮਾੜੀ ਖੁਰਾਕ ਦਾ ਗੁਰਦੇ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਗੁਰਦੇ ਵਿੱਚ ਪੱਥਰੀ ਬਣਨ ਤੋਂ ਲੈ ਕੇ ਗੁਰਦੇ ਵਿੱਚ ਕੈਂਸਰ ਤੱਕ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕਈ ਵਾਰ ਅਸੀਂ ਖਾਣ-ਪੀਣ ਵਿਚ ਲਾਪਰਵਾਹੀ ਰੱਖਦੇ ਹਾਂ ਜੋ ਨਾ ਸਿਰਫ ਸਾਡੇ ਸਰੀਰ ਲਈ ਬਲਕਿ ਕਿਡਨੀ ਲਈ ਵੀ ਨੁਕਸਾਨਦੇਹ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਆਪਣੀ ਖੁਰਾਕ ਵਿਚ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਆਓ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸੀਏ ਜੋ ਤੁਹਾਡੇ ਗੁਰਦੇ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰ ਸਕਦੇ ਹਨ।
ਪਾਲਕ
ਪਾਲਕ ਇੱਕ ਹਰੀ ਪੱਤੇਦਾਰ ਸਬਜ਼ੀ ਹੈ ਜੋ ਵਿਟਾਮਿਨ ਏ, ਸੀ, ਕੇ, ਆਇਰਨ, ਮੈਗਨੀਸ਼ੀਅਮ ਅਤੇ ਫੋਲੇਟ ਨਾਲ ਭਰਪੂਰ ਹੁੰਦੀ ਹੈ। ਪਾਲਕ ਵਿਚ ਪਾਇਆ ਜਾਂਦਾ ਬੀਟਾ ਕੈਰੋਟੀਨ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦਾ ਹੈ। ਖੁਰਾਕ ਵਿਚ ਪਾਲਕ ਨੂੰ ਸ਼ਾਮਲ ਕਰ ਕੇ ਗੁਰਦੇ ਤੰਦਰੁਸਤ ਰੱਖੇ ਜਾ ਸਕਦੇ ਹਨ।
ਅਨਾਨਾਸ
ਅਨਾਨਾਸ ਸਿਹਤ ਲਈ ਬਹੁਤ ਵਧੀਆ ਹੈ। ਅਨਾਨਾਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਵਿਚ ਫਾਈਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਕਿਡਨੀ ਨਾਲ ਸਬੰਧਤ ਬਿਮਾਰੀਆਂ ਨੂੰ ਘਟਾਉਣ ਵਿਚ ਮਦਦ ਕਰਦੀ ਹੈ।
ਸ਼ਿਮਲਾ ਮਿਰਚ
ਸ਼ਿਮਲਾ ਮਿਰਚ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ ਵੀ ਇਸ ਵਿਚ ਉੱਚ ਮਾਤਰਾ ਵਿਚ ਮੌਜੂਦ ਹੁੰਦਾ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਸ਼ਿਮਲਾ ਮਿਰਚ ਨੂੰ ਆਪਣੀ ਖੁਰਾਕ ਵਿਚ ਜ਼ਰੂਰ ਸ਼ਾਮਲ ਕਰੋ।
ਫੁੱਲ ਗੋਭੀ
ਗੋਭੀ ਨੂੰ ਵਿਟਾਮਿਨ ਸੀ, ਫੋਲੇਟ ਅਤੇ ਫਾਈਬਰ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਵਿੱਚ ਇੰਡੋਲਸ, ਗਲੂਕੋਸੀਨੋਲੇਟਸ ਅਤੇ ਥਿਓਸਾਇਨੇਟਸ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਗੋਭੀ ਦੇ ਸੇਵਨ ਨਾਲ ਗੁਰਦੇ ਤੰਦਰੁਸਤ ਰੱਖੇ ਜਾ ਸਕਦੇ ਹਨ।
ਲਸਣ
ਲਸਣ ਵਿਚ ਸੋਡੀਅਮ, ਪੋਟਾਸ਼ੀਅਮ ਅਤੇ ਫਾਸਫੋਰਸ ਬਹੁਤ ਘੱਟ ਮਾਤਰਾ ਵਿਚ ਮੌਜੂਦ ਹੁੰਦੇ ਹਨ ਜੋ ਕਿ ਗੁਰਦੇ ਦੀ ਬਿਮਾਰੀ ਵਾਲੇ ਲੋਕਾਂ ਲਈ ਫ਼ਾਇਦੇਮੰਦ ਹੁੰਦਾ ਹੈ। ਖੁਰਾਕ ਵਿਚ ਲਸਣ ਨੂੰ ਸ਼ਾਮਲ ਕਰ ਕੇ ਗੁਰਦਿਆਂ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ।
Health Tips:ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ‘ਭੋਜਨ’ ਸਣੇ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ, ਹੋਵੇਗਾ ਫ਼ਾਇਦਾ
NEXT STORY