ਨਵੀਂ ਦਿੱਲੀ- ਬਹੁਤ ਸਾਰੇ ਲੋਕ ਆਂਡੇ ਖਾਣ ਦੇ ਸ਼ੌਕਿਨ ਹਨ। ਆਂਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਵੀ ਹੁੰਦੀ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੀ ਹੈ। ਰੋਜ਼ਾਨਾ 2 ਆਂਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਆਂਡੇ ਨੂੰ ਬ੍ਰੇਕਫਾਸਟ ਦੇ ਰੂਪ 'ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫਾਇਦਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਆਂਡੇ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....
1. ਸਿਹਤਮੰਦ ਦਿਮਾਗ
ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਆਂਡੇ 'ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਆਂਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ।
2. ਆਇਰਨ ਦੀ ਕਮੀ ਦੂਰ ਕਰੇ
ਜੇ ਤੁਹਾਡੇ ਸਰੀਰ 'ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਆਂਡੇ ਖਾਣਾ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ। ਆਂਡੇ ਦੇ ਪੀਲੇ ਵਾਲੇ ਹਿੱਸੇ 'ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।
3. ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ
ਆਂਡੇ 'ਚ ਵਿਟਾਮਿਨ ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ 'ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਆਂਡੇ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
4. ਸਿਹਤਮੰਦ ਦਿਲ
ਰੋਜ਼ਾਨਾ 2 ਆਂਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ 'ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਆਂਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ 'ਚ ਫਰਕ ਦਿਖਾਈ ਦੇਣ ਲੱਗੇਗਾ।
5. ਅੱਖਾਂ ਲਈ ਬਿਹਤਰੀਨ
ਆਂਡੇ 'ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਆਂਡੇ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਆਂਡੇ ਖਾਣੇ ਸ਼ੁਰੂ ਕਰ ਦਿਓ।
6. ਮੋਟਾਪਾ ਘੱਟ ਕਰੇ
ਕੁਝ ਲੋਕਾਂ ਦਾ ਮੰਨਣਾ ਹੈ ਕਿ ਆਂਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਆਂਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਆਂਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।
7. ਬ੍ਰੈਸਟ ਕੈਂਸਰ
ਆਂਡੇ 'ਚ ਮੌਜੂਦ ਫੋਲਿਕ ਐਸਿਡ ਅਤੇ ਵਿਟਾਮਿਨ 12 ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ 2 ਆਂਡੇ ਖਾਣ ਨਾਲ ਇਸ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।
ਜਾਣੋ ਕਿਹੜੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਆਂਡੇ
ਹਾਈ ਬਲੱਡ ਪ੍ਰੈਸ਼ਰ, ਡਾਇਬਿਟੀਜ਼, ਹਾਰਟ ਪੇਸ਼ੇਂਟ ਨੂੰ ਆਂਡੇ ਦੀ ਵਰਤੋਂ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਕਦੇਂ ਵੀ ਕੱਚਾ ਆਂਡੇ ਨਹੀਂ ਖਾਣਾ ਚਾਹੀਦਾ। ਇਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੋਣ ਦੇ ਕਾਰਨ ਦਿਲ ਨੂੰ ਨੁਕਸਾਨ ਪਹੁੰਚਦਾ ਹੈ।
ਗਰਭ ਅਵਸਥਾ ਦੌਰਾਨ ਅਨੀਮੀਆ ਦੀ ਘਾਟ ਹੋਣ 'ਤੇ ਦਿਖਾਈ ਦਿੰਦੇ ਨੇ ਇਹ ਲੱਛਣ
NEXT STORY