ਨਵੀਂ ਦਿੱਲੀ- ਭੋਜਨ ਦਾ ਸਵਾਦ ਵਧਾਉਣਾ ਹੋਵੇ ਜਾਂ ਭਾਰ ਘਟਾਉਣ ਲਈ ਲੋਕ ਜੀਰੇ ਦਾ ਸੇਵਨ ਕਰਦੇ ਹਨ। ਅਜਿਹਾ ਇਸ ਲਈ ਕਿਉਂਕਿ ਜੀਰਾ ਹਰ ਬੀਮਾਰੀ ਦੀ ਦਵਾਈ ਹੈ। ਜੀਰੇ 'ਚ ਵਿਟਾਮਿਨ ਈ, ਏ, ਆਇਰਨ, ਕਾਪਰ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਸਿਹਤ ਲਈ ਫ਼ਾਇਦੇਮੰਦ ਹੋਣ ਦੇ ਬਾਵਜੂਦ ਇਹ ਸਿਹਤ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਵੀ ਕਰਦਾ ਹੈ। ਜੀ ਹਾਂ ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਜੀਰੇ ਦਾ ਪਾਣੀ ਪੀਂਦੇ ਹਨ ਜਾਂ ਜੀਰੇ ਦਾ ਸੇਵਨ ਕਰਦੇ ਹਨ। ਜਿਸ ਨਾਲ ਫ਼ਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਇਹ ਸੁਣ ਕੇ ਤੁਹਾਨੂੰ ਹੈਰਾਨੀ ਹੋ ਰਹੀ ਹੋਵੇਗੀ ਪਰ ਇਹ ਸੱਚ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਜੀਰੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕੀ-ਕੀ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ- ਟਾਟਾ ਗਰੁੱਪ ਦੀ ਬਿਸਲੇਰੀ ਨਾਲ ਡੀਲ ਅਟਕੀ, ਜਾਣੋ ਕਿੱਥੇ ਫਸਿਆ ਪੇਚ
ਜੀਰੇ ਦਾ ਜ਼ਿਆਦਾ ਸੇਵਨ ਕਰਨ ਨਾਲ ਹੋ ਸਕਦਾ ਹੈ ਸਿਹਤ ਨੂੰ ਨੁਕਸਾਨ-
ਛਾਤੀ 'ਚ ਜਲਨ
ਢਿੱਡ 'ਚ ਗੈਸ ਲਈ ਜੀਰਾ ਫ਼ਾਇਦੇਮੰਦ ਹੁੰਦਾ ਹੈ। ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਹਾਰਟ ਬਰਨ ਯਾਨੀ ਛਾਤੀ 'ਚ ਸੜਣ ਦੀ ਸਮੱਸਿਆ ਹੋ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਜੀਰਾ ਬਹੁਤ ਹੀ ਤੇਜ਼ੀ ਨਾਲ ਗੈਸਟ੍ਰੋਇੰਟੇਸਟਾਈਨਲ ਟ੍ਰੈਕਟ ਨਾਲ ਪਿੱਤ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਜਿਸ ਕਾਰਨ ਤੁਹਾਨੂੰ ਹਾਰਟ ਬਰਨ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਜ਼ਿਆਦਾ ਚੀਜ਼ਾਂ ਦਾ ਸੇਵਨ ਕਰਨ ਤੋਂ ਬਚੋ।

ਜ਼ਿਆਦਾ ਬਲੀਡਿੰਗ
ਔਰਤਾਂ ਨੂੰ ਜੀਰੇ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਇਸ ਲਈ ਕਿਉਂਕਿ ਜੀਰਾ ਖਾਣ ਨਾਲ ਤੁਹਾਨੂੰ ਮਾਹਵਾਰੀ ਦੌਰਾਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੀ ਹਾਂ, ਜੇਕਰ ਤੁਸੀਂ ਮਾਹਵਾਰੀ ਦੇ ਦੌਰਾਨ ਜੀਰੇ ਦਾ ਸੇਵਨ ਕਰਦੇ ਹੋ, ਤਾਂ ਹੈਵੀ ਬਲੀਡਿੰਗ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਔਰਤਾਂ ਨੂੰ ਮਾਹਵਾਰੀ ਦੌਰਾਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ- 3200 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਸੋਨਾ, ਇਹ ਹੈ ਸੋਨੇ ਦਾ ਭਾਅ ਘਟਣ ਦੀ ਵਜ੍ਹਾ
ਉਲਟੀ ਦੀ ਸਮੱਸਿਆ
ਜੀਰੇ ਦੇ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਤੁਹਾਡੇ ਦਿਮਾਗ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਤੁਹਾਨੂੰ ਉਲਟੀ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਜੀਰੇ ਦਾ ਸੇਵਨ ਸੀਮਤ ਮਾਤਰਾ 'ਚ ਕਰਨਾ ਚਾਹੀਦਾ ਹੈ।

ਲੀਵਰ ਡੈਮੇਜ
ਜੀਰੇ 'ਚ ਮੌਜੂਦ ਤੇਲ ਤੁਹਾਡੇ ਲੀਵਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਕਿਡਨੀ ਜਾਂ ਲੀਵਰ ਦੇ ਖਰਾਬ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਜੀਰੇ ਦਾ ਸੇਵਨ ਸੀਮਤ ਮਾਤਰਾ 'ਚ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਇਸ ਦੇਸ਼ 'ਚ ਮੀਟ-ਮਟਨ ਤੋਂ ਵੀ ਜ਼ਿਆਦਾ ਮਹਿੰਗੇ ਹੋਏ ਗੰਢੇ, ਕੀਮਤ ਕਰ ਦੇਵੇਗੀ ਹੈਰਾਨ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਮਰਦਾਨਾ ਕਮਜ਼ੋਰੀ ਕਿਤੇ ਬਚਪਨ ਦੀਆਂ ਗਲਤੀਆਂ ਜਾਂ ਸ਼ੂਗਰ ਕਾਰਨ ਤਾਂ ਨਹੀਂ?
NEXT STORY