ਨਵੀਂ ਦਿੱਲੀ— ਨਾਰੀਅਲ ਦੇ ਪਾਣੀ 'ਚ ਐਂਟੀ-ਆਕਸੀਡੈਂਟ ਅਤੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਸੀ, ਮੈਗਨੀਸ਼ੀਅਮ, ਮੈਗਨੀਜ਼, ਪੋਟਾਸ਼ੀਅਮ, ਸੋਡੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦੇ ਹਨ। ਇਸ ਕਰਕੇ ਇਸ ਨੂੰ ਪੀਣ ਦੀ ਸਲਾਹ ਗਰਭਵਤੀ ਔਰਤਾਂ ਨੂੰ ਦਿੱਤੀ ਜਾਂਦੀ ਹੈ। ਇਹ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ। ਗਰਮੀਆਂ 'ਚ ਇਸ ਦੀ ਵਰਤੋਂ ਕਰਨੀ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਨਾਰੀਅਲ ਦਾ ਪਾਣੀ ਸਰੀਰ 'ਚ ਪੀ. ਐੱਚ ਲੈਵਲ ਨੂੰ ਸਹੀ ਰੱਖਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ 'ਚ ਮੌਜੂਦ ਫ੍ਰੀ-ਰੈਡੀਕਲਸ ਨੂੰ ਖਤਮ ਕਰਦਾ ਹੈ ਅਤੇ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦਾ ਹੈ।
ਸ਼ੂਗਰ ਤੋਂ ਰਾਹਤ
ਸ਼ੂਗਰ ਲੈਵਲ ਵਧਣ ਕਾਰਨ ਸਰੀਰ 'ਚ ਇੰਸੁਲਿਨ ਹਾਰਮੋਨਸ ਦੀ ਘਾਟ ਹੁੰਦੀ ਹੈ। ਨਾਰੀਅਲ ਪਾਣੀ 'ਚ ਮੌਜੂਦ ਐਂਟੀ-ਆਕਸੀਡੈਂਟਸ ਇੰਸੁਲਿਨ ਦੇ ਪੱਧਰ ਨੂੰ ਠੀਕ ਰੱਖਣ 'ਚ ਮਦਦ ਕਰਦਾ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ।
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਨਾਰੀਅਲ ਦਾ ਪਾਣੀ ਬਹੁਤ ਹੀ ਮਦਦਗਾਰ ਹੈ। ਜੇ ਤੁਸੀਂ ਵੀ ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਹੋ ਤਾਂ ਇਕ ਕੱਪ ਨਾਰੀਅਲ ਪਾਣੀ ਨੂੰ ਦਿਨ 'ਚ ਦੋ ਵਾਰ ਪੀਓ। ਇਸ ਲਈ ਡਿੱਬਾ ਬੰਦ ਨਾਰੀਅਲ ਪਾਣੀ ਨਾ ਲਓ ਕਿਉਂਕਿ ਇਹ ਹਾਨੀਕਾਰਕ ਹੁੰਦਾ ਹੈ।
ਕਿਡਨੀ ਸਟੋਨ ਕੱਢੇ
ਕਿਡਨੀ 'ਚ ਪੱਥਰੀ ਹੋਣ 'ਤੇ ਡਾਕਟਰ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਇਸ ਲਈ ਨਾਰੀਅਲ ਪਾਣੀ ਵਧੀਆਂ ਆਪਸ਼ਨ ਹੈ। ਇਹ ਪੱਥਰੀ ਨੂੰ ਬਾਹਰ ਕੱਢਣ 'ਚ ਕਾਫ਼ੀ ਮਦਦ ਕਰਦਾ ਹੈ।
ਗਰਭ ਅਵਸਥਾ 'ਚ ਫ਼ਾਇਦੇਮੰਦ
ਨਾਰੀਅਲ ਪਾਣੀ ਗਰਭਵਤੀ ਔਰਤਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਬੱਚਿਆਂ ਦੇ ਵਿਕਾਸ ਲਈ ਲਾਹੇਵੰਦ ਹੈ। ਗਰਭ ਅਵਸਥਾ ਦੌਰਾਨ ਹੋਣ ਵਾਲੀ ਥਕਾਵਟ, ਕਬਜ਼ ਅਤੇ ਜੀਅ ਮਿਚਲਾਉਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।
ਭਾਰ ਨੂੰ ਕੰਟਰੋਲ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕ ਕਈ ਤਰ੍ਹਾਂ ਦੀਆਂ ਕਸਰਤ ਅਤੇ ਖੁਰਾਕ ਚਾਰਟ ਅਪਣਾਉਂਦੇ ਹਨ। ਉਨ੍ਹਾਂ ਲਈ ਨਾਰੀਅਲ ਪਾਣੀ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਢਿੱਡ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ।
ਪਾਣੀ ਦੀ ਘਾਟ ਪੂਰੀ ਕਰੇ
ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਦੀ ਘਾਟ ਪੂਰੀ ਹੁੰਦੀ ਹੈ।ਇਸ ਲਈ ਪਾਣੀ ਦੀ ਘਾਟ ਹੋਣ 'ਤੇ ਇਸ ਦੀ ਵਰਤੋਂ ਜ਼ਰੂਰ ਕਰੋ।
ਸਿਰਦਰਦ ਤੋਂ ਛੁਟਕਾਰਾ
ਸਿਰਦਰਦ ਹੋਣ 'ਤੇ ਨਾਰੀਅਲ ਦਾ ਪਾਣੀ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਵੀ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ
ਨਾਰੀਅਲ ਪਾਣੀ 'ਚ ਕੈਲਸ਼ੀਅਮ ਬਹੁਤ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਲਾਭ, ਰੋਜ਼ਾਨਾ ਕਰੋ ਸੇਵਨ
NEXT STORY