ਨਵੀਂ ਦਿੱਲੀ- ਗਰਮੀ ਪੈਣ ਕਾਰਨ ਹਰ ਵਿਅਕਤੀ ਧੁੱਪ ਤੋਂ ਪਰੇਸ਼ਾਨ ਹੋ ਰਿਹਾ ਹੈ। ਗਰਮੀ ਵਿਚ ਕੁਝ ਅਜਿਹੀਆਂ ਚੀਜ਼ਾਂ ਖਾਓ, ਜਿਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲੇ ਅਤੇ ਤੁਹਾਡੀ ਸਿਹਤ ਵੀ ਠੀਕ ਰਹੇ। ਗੂੰਦ ਕਤੀਰਾ ਇਕ ਅਜਿਹਾ ਆਹਾਰ ਹੈ ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਗੂੰਦ ਕਤੀਰੇ ਵਿਚ ਭਰਪੂਰ ਮਾਤਰਾ ਵਿਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਾਨੂੰ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਵਿਚ ਮਦਦ ਕਰਦੇ ਹਨ। ਸਰਦੀ ਵਿਚ ਇਸ ਦੀ ਵਰਤੋਂ ਕਰਨਾ ਠੀਕ ਨਹੀਂ ਮੰਨਿਆ ਜਾਂਦਾ। ਗੂੰਦ ਕਤੀਰੇ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਯੂਰਿਨ ਵਿਚ ਹੋਣ ਵਾਲੀ ਜਲਨ ਵੀ ਇਸ ਨਾਲ ਠੀਕ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਗੂੰਦ ਕਤੀਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...
1. ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ ਲੈਣਾ ਚਾਹੀਦਾ ਹੈ।
2. ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਦਾ ਕਰੇ ਕੰਮ
ਗੂੰਦ ਕਤੀਰੇ ਵਿੱਚ ਐਂਟੀ-ਏਜਿੰਗ ਗੁਣ ਪਾਏ ਜਾਂਦੇ ਹਨ ਜੋ ਤੁਹਾਡੇ ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਦਾ ਕੰਮ ਕਰਦਾ ਹੈ।
3. ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ 'ਚ ਰੋਜ਼ਾਨਾ ਗੂੰਦ ਕਤੀਰੇ ਦੀ ਵਰਤੋਂ ਕਰੋ।\
4. ਲੂ ਤੋਂ ਬਚਾਅ
ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾਂ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।
5. ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੁੰਦੀ ਹੈ ਤਾਂ 2 ਚਮਚੇ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।
6. ਖ਼ੂਨ ਦੀ ਘਾਟ ਹੋਵੇ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖ਼ੂਨ ਦੀ ਘਾਟ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮੀਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।
7. ਟਾਂਸਿਲ ਤੋਂ ਰਾਹਤ
ਗਲੇ ਦੇ ਟਾਂਸਿਲ ਦੀ ਸਮੱਸਿਆ ਹੋਣ ’ਤੇ ਦੋ ਭਾਗ 'ਚ ਗੂੰਦ ਕਤੀਰਾ ਬਰੀਕ ਪੀਸ ਕੇ ਧਨੀਏ ਦੇ ਪੱਤਿਆਂ ਦੇ ਰਸ ਵਿਚ ਮਿਲਾ ਕੇ ਰੋਜ਼ਾਨਾ ਗਲੇ ’ਤੇ ਇਸ ਦਾ ਲੇਪ ਲਗਾਓ। ਤੁਹਾਨੂੰ ਆਰਾਮ ਮਿਲੇਗਾ।
8. ਕਬਜ਼ ਤੋਂ ਮੁਕਤੀ ਦਿਵਾਉਂਦਾ
ਗੂੰਦ ਕਤੀਰੇ ਵਿਚ ਕਬਜ਼ ਤੋਂ ਮੁਕਤੀ ਦਿਵਾਉਣ ਵਾਲੇ ਗੁਣ ਪਾਏ ਜਾਂਦੇ ਹਨ। ਗੂੰਦ ਕਤੀਰਾ ਪਾਣੀ ਵਿਚ ਭਿਉਣ ਤੋਂ ਬਾਅਦ ਗੂੰਦ ਫੁਲ ਜਾਵੇ ਤਾਂ ਇਸ ਵਿਚ ਨਿੰਬੂ ਦਾ ਰਸ ਅਤੇ ਠੰਡਾ ਪਾਣੀ ਮਿਲਾ ਕੇ ਪੀਣਾ ਚਾਹੀਦਾ ਹੈ।
9. ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।
Health Care:ਸੌਂਦੇ ਸਮੇਂ ਖਰਾਟੇ ਮਾਰਨ ਵਾਲੇ ਲੋਕ ਹੋ ਜਾਣ ਸਾਵਧਾਨ, ਦਿਲ ਦੇ ਰੋਗ ਸਣੇ ਹੋ ਸਕਦੀਆਂ ਨੇ ਇਹ ਬੀਮਾਰੀਆਂ
NEXT STORY