ਜਲੰਧਰ (ਬਿਊਰੋ) — ਪਿਆਜ਼ ਦੀ ਵਰਤੋਂ ਹਰ ਸਬਜ਼ੀ 'ਚ ਕੀਤੀ ਜਾਂਦੀ ਹੈ। ਪਿਆਜ਼ 'ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਟਿਕ ਤੱਕ ਪਾਏ ਜਾਂਦੇ ਹਨ। ਹਰ ਮੌਸਮ 'ਚ ਪਿਆਜ਼ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ, ਜਿਸ ਦੇ ਜ਼ਰੀਏ ਤੁਸੀਂ ਅਨੇਕਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਅੱਖਾਂ ਦੀ ਰੋਸ਼ਨੀ ਵਧਾਉਣ 'ਚ ਲਾਹੇਵੰਦ
ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬੇਹੱਦ ਲਾਹੇਵੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਇਕ ਪਿਆਜ਼ ਖਾਣਾ ਚਾਹੀਦਾ ਹੈ। ਜਿਹੜੇ ਲੋਕ ਚਸ਼ਮਾ ਲਗਾਉਂਦੇ ਹਨ, ਉਨ੍ਹਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।
Health Tips:ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਹੋ ਪਰੇਸ਼ਾਨ ਤਾਂ ਗਰਮ ਪਾਣੀ ’ਚ ਗੁੜ ਮਿਲਾ ਕੇ ਪੀਓ, ਹੋਣਗੇ ਫ਼ਾਇਦੇ
ਬਲੱਡ ਪ੍ਰੈਸ਼ਰ ਤੋਂ ਕਰੇ ਬਚਾਅ
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਪਿਆਜ਼ ਵਰਦਾਨ ਦੀ ਤਰ੍ਹਾਂ ਸਾਬਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਕ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।
ਦਿਲ ਸਬੰਧੀ ਸਮੱਸਿਆ ਤੋਂ ਛੁਟਕਾਰਾ
ਪਿਆਜ਼ ਦਿਲ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਪਿਆਜ਼ ਖਾਣ ਨਾਲ ਦਿਲ ਸਬੰਧੀ ਸਮੱਸਿਆ, ਕੋਲੈਸਟਰੋਲ, ਵੀ.ਪੀ. ਆਦਿ ਵਰਗੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।
ਕਬਜ਼ ਤੋਂ ਮਿਲੇ ਛੁਟਕਾਰਾ
ਪਿਆਜ਼ 'ਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ 'ਚ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਸਵੇਰ ਦੇ ਨਾਸ਼ਤੇ ’ਚ ਜ਼ਰੂਰ ਖਾਓ ‘ਬੇਹੀ ਰੋਟੀ’, ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਨਿਜ਼ਾਤ
ਪੱਥਰੀ ਦੀ ਸਮੱਸਿਆ ਤੋਂ ਮਿਲੇ ਛੁਟਕਾਰਾ
ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ 'ਚ ਪੱਥਰੀ ਦੇ ਦਰਦ ਨਾਲ ਲੜ੍ਹਣ ਦੀ ਸਮਰਥਾ ਹੁੰਦੀ ਹੈ। ਰੋਜ਼ਾਨਾ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਡਾਇਬਟੀਜ਼ ਤੋਂ ਕਰੇ ਬਚਾਏ
ਡਾਇਬਟੀਜ਼ ਰੋਗੀਆਂ ਲਈ ਪਿਆਜ਼ ਖਾਣਾ ਵਧੀਆ ਹੁੰਦਾ ਹੈ। ਰੋਜ਼ਾਨਾ ਇਸ ਨੂੰ ਸਲਾਦ ਦੇ ਰੂਪ 'ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਦਾ ਪੱਧਰ ਘੱਟ ਹੋਣ ਲੱਗਦਾ ਹੈ।
ਲੂ ਤੋਂ ਬਚਾਅ
ਗਰਮੀਆਂ 'ਚ ਅਕਸਰ ਲੂ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਲੂ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਖਾਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਰਾਤ ਨੂੰ ਸੌਂਣ ਤੋਂ ਪਹਿਲਾਂ 5 ਮਿੰਟ ਜ਼ਰੂਰ ਕਰੋ ‘ਪੈਰਾਂ ਦੀ ਮਸਾਜ’, ਸਿਰਦਰਦ ਸਣੇ ਦੂਰ ਹੋਣਗੇ ਇਹ ਰੋਗ
ਗਠੀਆ ਦੇ ਦਰਦ ਤੋਂ ਮਿਲੇ ਛੁਟਕਾਰਾ
ਗਠੀਏ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਵੀ ਪਿਆਜ਼ ਕਾਫੀ ਫ਼ਾਇਦੇਮੰਦ ਹੁੰਦਾ ਹੈ। ਸਰੋਂ ਦੇ ਤੇਲ 'ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ 'ਤੇ ਮਾਲਿਸ਼ ਕਰਨ ਨਾਲ ਕਾਫੀ ਫਾਇਦਾ ਹੁੰਦਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।
Health Tips: ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜੇਕਰ ਆਉਂਦੈ ਜ਼ਿਆਦਾ ਗੁੱਸਾ ਤਾਂ ਜ਼ਰੂਰ ਅਪਣਾਓ ਇਹ ਟਿਪਸ
NEXT STORY