ਜਲੰਧਰ (ਬਿਊਰੋ) : ਕੰਮ ਕਰਦੇ ਸਮੇਂ ਥਕਾਵਟ ਹੋਣਾ ਸੁਭਾਵਿਕ ਹੈ। ਕੰਮ ਕਰਦੇ ਸਮੇਂ ਬਹੁਤ ਜਲਦੀ ਥੱਕ ਜਾਣਾ ਜਾਂ ਵਾਰ-ਵਾਰ ਥਕਾਵਟ ਮਹਿਸੂਸ ਕਰਨਾ ਤੁਹਾਡੇ ਸਰੀਰ ‘ਚ ਪੌਸ਼ਟਿਕ ਤੱਤਾਂ ਦੀ ਘਾਟ ਦਾ ਸੰਕੇਤ ਹੋ ਸਕਦਾ ਹੈ। ਜਕੇਰ ਤੁਸੀਂ ਪੂਰੀ ਰਾਤ ਸੌਂ ਕੇ ਸਵੇਰੇ ਆਲਸ, ਥਕਾਵਟ ਤੇ ਸਰੀਰ ‘ਚ ਦਰਦ ਦੀ ਸ਼ਿਕਾਇਤ ਮਹਿਸੂਸ ਕਰਦੇ ਹੋ ਤਾਂ ਤੁਹਾਡੇ ‘ਚ ਪੋਸ਼ਟਿਵ ਤੱਤਾਂ ਦੀ ਜ਼ਰੂਰਤ ਹੈ। ਜੇਕਰ ਤੁਹਾਨੂੰ ਇਹ ਸਾਰੀਆਂ ਸਮੱਸਿਆਵਾਂ ਹੋ ਰਹੀਆਂ ਹਨ ਤਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਤੁਹਾਨੂੰ ਪੌਸ਼ਟਿਕ ਨਾਲ ਭਰਪੂਰ ਖੁਰਾਕ ਲੈਣੀ ਚਾਹੀਦੀ ਹੈ। ਆਓ ਜਾਣਦੇ ਹਾਂ ਵਾਰ-ਵਾਰ ਥਕਾਵਟ ਦੇ ਕੀ ਕਾਰਨ ਹਨ ਅਤੇ ਇਸ ਨੂੰ ਦੂਰ ਕਰਨ ਲਈ ਕੀ ਕਰਨਾ ਚਾਹੀਦਾ ਹੈ…
ਹੀਮੋਗਲੋਬਿਨ ਦੀ ਘਾਟ
ਕਿਸੀ ਵੀ ਕੰਮ ‘ਚ ਦਿਲ ਨਾ ਲੱਗਣਾ ਜਾਂ ਫਿਰ ਹਰ ਸਮੇਂ ਥਕਾਵਟ ਮਹਿਸੂਸ ਹੋਣ ਦਾ ਇੱਕ ਕਾਰਨ ਸਰੀਰ ‘ਚ ਹੀਮੋਗਲੋਬਿਨ ਦੀ ਘਾਟ ਵੀ ਹੋ ਸਕਦਾ ਹੈ। ਸਰੀਰ ‘ਚ ਹੀਮੋਗਲੋਬਿਨ ਦੀ ਘਾਟ ਨੂੰ ਪੂਰਾ ਕਰਨ ਲਈ ਆਇਰਨ ਨਾਲ ਭਰਪੂਰ ਭੋਜਨ ਲੈਣਾ ਚਾਹੀਦਾ ਹੈ। ਇਸ ਲਈ ਤੁਸੀਂ ਪਾਲਕ ਅਤੇ ਹੋਰ ਹਰੀਆਂ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ।
ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ
ਵਿਟਾਮਿਡ-ਡੀ ਦੀ ਘਾਟ
ਵਿਟਾਮਿਡ-ਡੀ ਦੀ ਘਾਟ ਕਾਰਨ ਵੀ ਸਰੀਰ ਨੂੰ ਵਾਰ-ਵਾਰ ਥਕਾਵਟ ਮਹਿਸੂਸ ਹੁੰਦੀ ਹੈ। ਵਿਟਾਮਿਨ-ਡੀ ਸਾਡੇ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਵਿਟਾਮਿਨ-ਡੀ ਦੀ ਘਾਟ ਕਾਰਨ ਜੋੜਾਂ ‘ਚ ਅਕੜਨ ਆਦਿ ਦੀ ਸ਼ਿਕਾਇਤ ਰਹਿੰਦੀ ਹੈ। ਅਜਿਹੇ ‘ਚ ਰੋਜ਼ਾਨਾ ਸਵੇਰੇ ਕੁਝ ਸਮਾਂ ਧੁੱਪ ‘ਚ ਬੈਠਣਾ ਚਾਹੀਦਾ ਹੈ। ਇਸਦੇ ਨਾਲ ਹੀ ਤੁਹਾਨੂੰ ਆਪਣੀ ਖੁਰਾਕ ‘ਚ ਵਿਟਾਮਿਨ-ਡੀ ਨਾਲ ਭਰਪੂਰ ਚੀਜ਼ਾਂ ਨੂੰ ਵੀ ਆਪਣੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ
ਵਿਟਾਮਿਨ-ਬੀ ਦੀ ਘਾਟ
ਸਰੀਰ ‘ਚ ਵਿਟਾਮਿਨ-ਬੀ ਦੀ ਘਾਟ ਕਾਰਨ ਵਿਅਕਤੀ ਹਰ ਸਮੇਂ ਆਪਣੇ-ਆਪ ਨੂੰ ਸੁਸਤ ਮਹਿਸੂਸ ਕਰਦਾ ਹੈ।ਵਿਟਾਮਿਨ-ਬੀ ਦੀ ਘਾਟ ਕਾਰਨ ਸਵੇਰੇ ਉਠਣ ਲੱਗਿਆ ਵੀ ਥਕਾਵਟ ਮਹਿਸੂਸ ਹੁੰਦੀ ਹੈ। ਵਿਟਾਮਿਨ-ਬੀ ਦੀ ਘਾਟ ਨੂੰ ਪੂਰਾ ਕਰਨ ਲਈ ਫਲਾਂ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰੋ।
ਪੜ੍ਹੋ ਇਹ ਵੀ ਖ਼ਬਰਾਂ - Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’
ਕੈਲਸ਼ੀਅਮ ਦੀ ਘਾਟ
ਸਰੀਰ ਵਿਚ ਕੈਲਸ਼ੀਅਮ ਦੀ ਘਾਟ ਹੋਣ ਕਾਰਨ ਸਾਡੀਆਂ ਹੱਡੀਆਂ ਕਮਜ਼ੋਰ ਪੈਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜਿਸ ਕਾਰਨ ਰੀੜ੍ਹ ਦੀ ਹੱਡੀ, ਜੋੜਾਂ ‘ਚ ਦਰਦ ਆਦਿ ਦੀ ਸ਼ਿਕਾਇਤ ਆਮ ਰਹਿੰਦੀ ਹੈ। ਜਿਸ ਕਾਰਨ ਕੋਈ ਵੀ ਕੰਮ ਕਰਨ ਲੱਗਿਆ ਸਰੀਰ ਬਹੁਤ ਜਲਦੀ ਥੱਕ ਜਾਂਦਾ ਹੈ। ਕੈਲਸੀਅਮ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਅਤੇ ਡੇਅਰੀ ਉਤਪਾਦਾਂ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰੋ।
ਪੜ੍ਹੋ ਇਹ ਵੀ ਖ਼ਬਰ - Health Tips: ‘ਮੋਟਾਪਾ’ ਘੱਟ ਕਰਨ ਲਈ ਰਸੋਈ ਦੀਆਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਬਹੁਤ ਜਲਦ ਹੋਵੇਗਾ ‘ਫ਼ਾਇਦਾ’
Health Tips: ‘ਦਿਲ’ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ, ‘ਧੜਕਣ’ ਵੀ ਹੋਵੇਗੀ ਤੇਜ਼
NEXT STORY