ਜਲੰਧਰ (ਬਿਊਰੋ) : ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦਾ ਨਾਂ ਸੁਣਦਿਆਂ ਹੀ ਲੋਕ ਘਬਰਾ ਜਾਂਦੇ ਹਨ। ਦਿਲ ਦੇ ਦੌਰੇ ਦੇ ਲੱਛਣ ਮਹਿਸੂਸ ਹੋਣ 'ਤੇ ਮਰੀਜ਼ ਜਾਂ ਆਲੇ-ਦੁਆਲੇ ਦੇ ਲੋਕ ਸਹੀ ਸਮੇਂ 'ਤੇ ਕੁਝ ਜ਼ਰੂਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹਨ ਤਾਂ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਸਥਿਤੀ ਵਿਚ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਕਿਸੇ ਵੀ ਵਿਅਕਤੀ ਵਿਚ ਇਸ ਦੇ ਲੱਛਣ ਦਿਖਣ 'ਤੇ ਉਸ ਦਾ ਇਲਾਜ ਜਲਦੀ ਸ਼ੁਰੂ ਕਰਨਾ ਚਾਹੀਦਾ ਹੈ। ਹਾਲਾਂਕਿ ਜੇਕਰ ਮਰੀਜ਼ ਨੂੰ ਸਮੇਂ ਸਿਰ ਸਹੀ ਸਹਾਇਤਾ ਮਿਲਦੀ ਹੈ ਤਾਂ ਉਸ ਦੇ ਬਚਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਹਾਰਟ ਅਟੈਕ ਕਿਉਂ ਆਉਂਦਾ ਹੈ?
ਤੁਸੀਂ ਜਾਣਦੇ ਹੋ ਕਿ ਸਾਡੇ ਸਾਰੇ ਸਰੀਰ ਵਿਚ ਖੂਨ ਦਾ ਪ੍ਰਵਾਹ ਹਰ ਸਮੇਂ ਕਾਇਮ ਰਹਿੰਦਾ ਹੈ, ਸਰੀਰ ਵਿਚ ਇਸ ਖੂਨ ਦੇ ਘੁੰਮਣ ਦਾ ਕੰਮ ਦਿਲ ਦੁਆਰਾ ਕੀਤਾ ਜਾਂਦਾ ਹੈ। ਦਿਲ ਦਾ ਸੱਜਾ ਪਾਸਾ ਤੁਹਾਡੇ ਸਰੀਰ ਤੋਂ ਲਹੂ ਤੁਹਾਡੇ ਫੇਫੜਿਆਂ ਤਕ ਪਹੁੰਚਾਉਂਦਾ ਹੈ। ਇਥੋਂ ਆਕਸੀਜਨ ਖੂਨ ਵਿਚ ਘੁਲ ਜਾਂਦੀ ਹੈ ਅਤੇ ਫਿਰ ਉਹ ਖੂਨ ਤੁਹਾਡੇ ਦਿਲ ਦੇ ਖੱਬੇ ਪਾਸਿਓ ਪ੍ਰਵੇਸ਼ ਕਰਦਾ ਹੈ। ਤੁਹਾਡੇ ਦਿਲ ਦਾ ਖੱਬਾ ਪਾਸਾ ਇਸ ਆਕਸੀਜਨਿਤ ਖੂਨ ਨੂੰ ਦੁਬਾਰਾ ਪੰਪ ਕਰਦਾ ਹੈ ਅਤੇ ਇਸ ਨੂੰ ਸਰੀਰ ਦੇ ਸਾਰੇ ਹਿੱਸਿਆਂ ਵਿਚ ਭੇਜਦਾ ਹੈ। ਦਿਲ ਦਾ ਦੌਰਾ ਉਦੋਂ ਹੁੰਦਾ ਹੈ, ਜਦੋਂ ਖ਼ੂਨ ਤੁਹਾਡੇ ਦਿਲ ਤੱਕ ਨਹੀਂ ਪਹੁੰਚਦਾ, ਜਿਸ ਨਾਲ ਦਿਲ ਦੇ ਸੈੱਲ ਮਰ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੀ ਵੀ ਸੌਂਦੇ ਸਮੇਂ ਵਾਰ-ਵਾਰ ਚੜ੍ਹਦੀ ਹੈ ‘ਨਾੜ’ ਤਾਂ ਅੱਜ ਤੋਂ ਖਾਣੀਆਂ ਸ਼ੁਰੂ ਕਰ ਦਿਓ ਇਹ ਚੀਜ਼ਾ
ਦਿਲ ਦੇ ਦੌਰੇ ਦੇ ਲੱਛਣ :-
1. ਛਾਤੀ ਵਿਚ ਦਰਦ- ਦਿਲ ਵਿਚ ਖਿੱਚ ਮਹਿਸੂਸ ਹੋਣਾ
2. ਸਰੀਰ ਦੇ ਦੂਜੇ ਹਿੱਸਿਆਂ ਵਿਚ ਦਰਦ (ਛਾਤੀ ਤੋਂ ਦਰਦ ਨਿਕਲ ਕੇ ਹੱਥਾਂ, ਜਬਾੜੇ, ਧੌਣ, ਪਿੱਠ ਤੇ ਢਿੱਡ ਵੱਲ ਜਾਂਦੀ ਹੋਈ ਮਹਿਸੂਸ ਹੋਣੀ)
3. ਮਨ ਬੇਚੈਨ ਹੋਣਾ ਜਾਂ ਚੱਕਰ ਆਉਣਾ।
4. ਪਸੀਨੇ ਨਾਲ ਭਿੱਜ ਜਾਣਾ।
5. ਸਾਹ ਲੈਣ ਵਿਚ ਤਕਲੀਫ਼ ਹੋਣੀ।
6. ਬੇਚੈਨੀ ਮਹਿਸੂਸ ਹੋਣਾ।
7. ਵਾਰ-ਵਾਰ ਖੰਘ ਦਾ ਆਉਣਾ, ਸਾਹ ਦਾ ਫੁੱਲਣਾ।
ਪੜ੍ਹੋ ਇਹ ਵੀ ਖ਼ਬਰ - Health Tips: ਸਾਵਧਾਨ! ਭੁੱਲ ਕੇ ਵੀ ਇਨ੍ਹਾਂ ਚੀਜ਼ਾਂ ਨੂੰ ਕਦੇ ਵੀ ਨਾ ਕਰੋ ਦੁਬਾਰਾ ਗਰਮ, ਹੋ ਸਕਦੀਆਂ ਨੇ ਕਈ ਬੀਮਾਰੀਆਂ
ਹਾਰਟ ਅਟੈਕ ਤੋਂ ਬਚਣ ਦੇ ਘਰੇਲੂ ਨੁਸਖ਼ੇ
1. ਲੌਕੀ ਦਾ ਜੂਸ
ਲੌਕੀ ਦੀ ਸਬਜ਼ੀ ਜਾਂ ਜੂਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਨੂੰ ਕੱਚਾ ਖਾਣਾ ਦਿਲ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
2. ਪਿੱਪਲ ਦੇ ਪੱਤੇ
ਪਿੱਪਲ ਦੇ 10-12 ਪੱਤਿਆਂ ਨੂੰ ਸਾਫ਼ ਕਰਕੇ ਪਾਣੀ 'ਚ ਉਬਾਲ ਲਓ। ਘੱਟ ਤੋਂ ਘੱਟ 15 ਦਿਨਾਂ ਤਕ ਇਸ ਪਾਣੀ ਨੂੰ ਪੀਣ ਨਾਲ ਹਾਰਟ ਬਲਾਕੇਜ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
3. ਅੰਕੁਰਿਤ ਕਣਕ
ਕਣਕ ਨੂੰ 10 ਮਿੰਟ ਤਕ ਪਾਣੀ 'ਚ ਉਬਾਲ ਕੇ ਅੰਕੁਰਿਤ ਕਰਨ ਲਈ ਕਿਸੇ ਕੱਪੜੇ 'ਚ ਬੰਨ ਕੇ 1 ਇੰਚ ਲੰਬਾ ਹੋਣ ਦਿਓ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਦਿਲ ਦੇ ਦੌਰੇ ਦੀਆਂ ਸਮੱਸਿਆ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਜਾਣੋ ਕਿਉਂ ਆਉਂਦਾ ਹੈ ‘ਹਾਰਟ ਅਟੈਕ’, ਕਿਹੜੇ ਕੰਮ ਕਰਨ ਨਾਲ ਮਰੀਜ਼ ਦੀ ਬਚਾਈ ਜਾ ਸਕਦੀ ਹੈ ਜਾਨ
4. ਗਾਜਰ ਦਾ ਜੂਸ
ਕੱਚੀ ਗਾਜਰ ਜਾਂ ਇਸ ਦੇ ਜੂਸ ਦੀ ਵਰਤੋਂ ਦਿਲ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਰੋਜ਼ਾਨਾ ਗਾਜਰ ਦਾ ਰਸ ਪੀਣ ਅਤੇ ਡਾਈਟ 'ਚ ਹਰੀਆਂ ਸਬਜ਼ੀਆਂ ਸ਼ਾਮਲ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਦਿਲ ਦੇ ਦੌਰੇ ਦੀ ਬੀਮਾਰੀ ਤੋਂ ਬਚ ਸਕਦੇ ਹੋ।
5. ਅਦਰਕ ਦਾ ਰਸ
1 ਕੱਪ ਅਦਰਕ ਦਾ ਰਸ, ਨਿੰਬੂ ਦਾ ਰਸ, ਲਸਣ ਅਤੇ ਐੱਪਲ ਸਾਈਡਰ ਸਿਰਕੇ ਨੂੰ ਗਰਮ ਕਰੋ। ਠੰਡਾ ਹੋਣ 'ਤੇ ਇਸ 'ਚ ਸ਼ਹਿਦ ਮਿਕਸ ਕਰ ਲਓ। ਰੋਜ਼ਾਨਾ ਖਾਲੀ ਢਿੱਡ ਇਸ ਦੇ 3 ਚਮਚ ਪੀਣ ਨਾਲ ਹਾਰਟ ਬਲਾਕੇਜ ਦੀ ਸਮੱਸਿਆ ਖ਼ਤਮ ਹੁੰਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਸਾਵਧਾਨ! ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਕਦੇ ਵੀ ਪੈ ਸਕਦੈ ਤੁਹਾਨੂੰ ‘ਦਿਲ ਦਾ ਦੌਰਾ’
Health Tips: ਕੀ ਤੁਹਾਡੀ ਵੀ ਸੌਂਦੇ ਸਮੇਂ ਵਾਰ-ਵਾਰ ਚੜ੍ਹਦੀ ਹੈ ‘ਨਾੜ’ ਤਾਂ ਅੱਜ ਤੋਂ ਖਾਣੀਆਂ ਸ਼ੁਰੂ ਕਰ ਦਿਓ ਇਹ ਚੀਜ਼ਾ
NEXT STORY