ਨਵੀਂ ਦਿੱਲੀ (ਬਿਊਰੋ) : ਕੇਲਾ ਸਾਰਾ ਸਾਲ ਮਿਲਣ ਵਾਲੀ ਫਲ ਹੈ। ਇਸ ਨੂੰ ਖਾਣ ਨਾਲ ਸਾਡੀ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਇਸ 'ਚ ਮੌਜੂਦ ਪੋਸ਼ਕ ਤੱਤ ਸਾਨੂੰ ਕਈ ਸਮੱਸਿਆਵਾਂ ਤੋਂ ਬਚਾਉਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸਿਹਤ ਲਈ ਫਾਇਦੇਮੰਦ ਕੇਲਾ ਸਾਡੀ ਸਿਹਤ ਲਈ ਹਾਨੀਕਾਰਕ ਵੀ ਸਾਬਤ ਹੋ ਸਕਦਾ ਹੈ। ਦਰਅਸਲ, ਕੇਲੇ ਦੇ ਸੇਵਨ ਨਾਲ ਸਰੀਰ ਨੂੰ ਜਿੰਨੇ ਫਾਇਦੇ ਹੁੰਦੇ ਹਨ, ਓਨੇ ਹੀ ਇਸ ਦੇ ਨੁਕਸਾਨ ਵੀ ਹਨ।
ਇਹ ਵੀ ਪੜ੍ਹੋ : ਭੋਜਨ ਨੂੰ ਸਵਾਦਿਸ਼ਟ ਬਣਾਉਣ ਵਾਲੀ ਹਿੰਗ ਸਿਹਤ ਲਈ ਵੀ ਹੈ ਵਰਦਾਨ, ਜ਼ਬਰਦਸਤ ਫਾਇਦੇ ਜਾਣ ਹੋ ਜਾਵੋਗੇ ਹੈਰਾਨ
ਜੇਕਰ ਤੁਸੀਂ ਵੀ ਇਨ੍ਹਾਂ ਨੁਕਸਾਨਾਂ ਨੂੰ ਜਾਣੇ ਬਿਨਾਂ ਲਗਾਤਾਰ ਕੇਲਾ ਖਾ ਰਹੇ ਹੋ ਤਾਂ ਅਸੀਂ ਤੁਹਾਨੂੰ ਇਸ ਦੇ ਕਾਰਨ ਹੋਣ ਵਾਲੇ ਕੁਝ ਨੁਕਸਾਨਾਂ ਬਾਰੇ ਦੱਸਾਂਗੇ-
ਮਾਈਗ੍ਰੇਨ
ਜੇਕਰ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆ ਹੈ ਤਾਂ ਵੀ ਕੇਲਾ ਨਾ ਖਾਓ। ਦਰਅਸਲ, ਇਸ ਵਿੱਚ ਮੌਜੂਦ ਅਮੀਨੋ ਐਸਿਡ ਟਾਈਰੋਸਿਨ ਹੁੰਦਾ ਹੈ, ਜੋ ਸਰੀਰ ਵਿੱਚ ਟਾਇਰਾਮਿਨ ਵਿੱਚ ਬਦਲ ਜਾਂਦਾ ਹੈ। ਇਸ ਕਾਰਨ ਤੁਹਾਡਾ ਮਾਈਗ੍ਰੇਨ ਸ਼ੁਰੂ ਹੋ ਸਕਦਾ ਹੈ।
ਦਮਾ
ਦਮੇ ਦੇ ਮਰੀਜ਼ਾਂ ਲਈ ਵੀ ਕੇਲਾ ਬਹੁਤ ਨੁਕਸਾਨਦਾਇਕ ਹੈ। ਦਰਅਸਲ, ਕੇਲਾ ਖਾਣ ਨਾਲ ਅਸਥਮਾ ਦੇ ਮਰੀਜ਼ਾਂ ਵਿੱਚ ਇਸ ਦੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ। ਇਸ ਲਈ ਜੇਕਰ ਤੁਸੀਂ ਅਸਥਮਾ ਦੇ ਮਰੀਜ਼ ਹੋ, ਤਾਂ ਇਸ ਦਾ ਸੇਵਨ ਨਾ ਕਰਨ ਦੀ ਕੋਸ਼ਿਸ਼ ਕਰੋ।
ਕਬਜ਼
ਆਮ ਤੌਰ 'ਤੇ ਕੇਲਾ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰ ਰਹੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ। ਖ਼ਾਸਕਰ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਪੇਟ ਫੁੱਲਣ ਅਤੇ ਕਬਜ਼ ਦੀ ਸ਼ਿਕਾਇਤ ਹੈ। ਅਜਿਹੇ ਲੋਕਾਂ ਨੂੰ ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਹਾਨੂੰ ਕੇਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਭਾਰ ਵਧਣਾ
ਕੇਲਾ ਆਮ ਤੌਰ 'ਤੇ ਉਨ੍ਹਾਂ ਲੋਕਾਂ ਲਈ ਸਿਫਾਰਸ਼ ਕੀਤਾ ਜਾਂਦਾ ਹੈ ਜਿਨ੍ਹਾਂ ਦਾ ਭਾਰ ਘੱਟ ਹੈ। ਦਰਅਸਲ, ਕੇਲੇ ਵਿੱਚ ਮੌਜੂਦ ਫਾਈਬਰ, ਕੁਦਰਤੀ ਸ਼ੂਗਰ ਅਤੇ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਪਾਈ ਜਾਂਦੀ ਹੈ। ਅਜਿਹੇ 'ਚ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਮੋਟਾਪੇ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕੇਲੇ ਤੋਂ ਦੂਰ ਰਹਿਣਾ ਹੀ ਬਿਹਤਰ ਹੋਵੇਗਾ।
ਐਲਰਜੀ
ਕਈ ਲੋਕਾਂ ਨੂੰ ਕੇਲਾ ਖਾਣ ਤੋਂ ਐਲਰਜੀ ਵੀ ਹੋ ਸਕਦੀ ਹੈ। ਜੇਕਰ ਤੁਹਾਨੂੰ ਕੇਲਾ ਖਾਣ ਨਾਲ ਸੋਜ ਅਤੇ ਐਲਰਜੀ ਦੀ ਸਮੱਸਿਆ ਹੋ ਰਹੀ ਹੈ ਤਾਂ ਇਸ ਦਾ ਸੇਵਨ ਨਾ ਕਰਨਾ ਬਿਹਤਰ ਹੈ, ਕਿਉਂਕਿ ਐਲਰਜੀ ਦੇ ਕਾਰਨ ਤੁਹਾਨੂੰ ਇਹ ਸਮੱਸਿਆ ਹੋ ਸਕਦੀ ਹੈ।
ਇਹ ਵੀ ਪੜ੍ਹੋ : ਔਸ਼ਧੀ ਗੁਣਾਂ ਨਾਲ ਭਰਪੂਰ ਸ਼ਹਿਦ ਸਿਹਤ ਲਈ ਹੈ ਅੰਮ੍ਰਿਤ, ਸੇਵਨ ਨਾਲ ਹੁੰਦੇ ਨੇ ਕਈ ਲਾਭ
ਸ਼ੂਗਰ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਕੇਲੇ ਦਾ ਸੇਵਨ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਅਸਲ 'ਚ ਕੇਲੇ 'ਚ ਮੌਜੂਦ ਕੁਦਰਤੀ ਸ਼ੂਗਰ ਸਰੀਰ 'ਚ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦੀ ਹੈ। ਅਜਿਹੇ 'ਚ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਬਿਹਤਰ ਹੈ ਕਿ ਤੁਸੀਂ ਕੇਲੇ ਦਾ ਸੇਵਨ ਨਾ ਕਰੋ।
ਨੋਟ- ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
'ਹਲਦੀ ਵਾਲੇ ਦੁੱਧ' ਦੀ ਜ਼ਿਆਦਾ ਵਰਤੋਂ ਸਰੀਰ ਲਈ ਖਤਰਨਾਕ, ਲੀਵਰ ਦੀ ਕਮਜ਼ੋਰੀ ਸਣੇ ਹੋ ਸਕਦੀਆਂ ਨੇ ਸਮੱਸਿਆਵਾਂ
NEXT STORY