ਨਵੀਂ ਦਿੱਲੀ- ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਲੋਕ ਸਰੀਰ ਨੂੰ ਸਿਹਤਮੰਦ ਰੱਖਣ ਲਈ ਕਈ ਤਰ੍ਹਾਂ ਦੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਕੁਝ ਲੋਕ ਅਜਿਹੀਆਂ ਚੀਜ਼ਾਂ ਵੀ ਖਾਂਦੇ ਹਨ, ਜਿਨ੍ਹਾਂ ਨੂੰ ਖਾਣ ਤੋਂ ਲੋਕ ਪਰਹੇਜ਼ ਕਰਦੇ ਹਨ। ਦਹੀਂ ਉਨ੍ਹਾਂ ਵਿੱਚੋਂ ਇੱਕ ਹੈ। ਦਹੀਂ ਦੀ ਤਾਸੀਰ ਠੰਡੀ ਹੁੰਦੀ ਹੈ, ਇਸ ਲਈ ਮੰਨਿਆ ਜਾਂਦਾ ਹੈ ਕਿ ਸਰਦੀਆਂ ਵਿੱਚ ਇਸ ਦਾ ਸੇਵਨ ਕਰਨ ਨਾਲ ਕਈ ਸਿਹਤ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਸਿਹਤ ਸਬੰਧੀ ਮਾਹਿਰ ਡਾਕਟਰਾਂ ਤੇ ਡਾਈਟੀਸ਼ੀਅਨਜ਼ ਅਨੁਸਾਰ ਸਰਦੀਆਂ ਵਿੱਚ ਦਹੀਂ ਖਾਣ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਦਹੀਂ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਮੌਸਮ ਵਿੱਚ ਦਹੀਂ ਖਾਣ ਦੇ ਫਾਇਦੇ ਅਤੇ ਨੁਕਸਾਨ ਬਾਰੇ …
ਦਹੀਂ ਖਾਣ ਦੇ ਫਾਇਦੇ
ਪਾਚਨ ਰੱਖੇ ਦਰੁਸਤ
ਸਰਦੀਆਂ 'ਚ ਕੁਝ ਗਲਤ ਖਾਣ-ਪੀਣ ਕਾਰਨ ਪਾਚਨ ਸੰਬੰਧੀ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ ਪਰ ਜੇਕਰ ਤੁਸੀਂ ਆਪਣੀ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਦਹੀਂ ਦਾ ਸੇਵਨ ਕਰ ਸਕਦੇ ਹੋ। ਇਸ ਮੌਸਮ 'ਚ ਦਹੀਂ ਖਾਣ ਨਾਲ ਤੁਹਾਡੀ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਹੱਡੀਆਂ ਨੂੰ ਬਣਾਏ ਮਜ਼ਬੂਤ
ਇਸ ਮੌਸਮ ਵਿੱਚ ਹੱਡੀਆਂ ਵਿੱਚ ਬਹੁਤ ਦਰਦ ਹੁੰਦਾ ਹੈ, ਅਜਿਹੇ ਵਿੱਚ ਤੁਸੀਂ ਦਹੀਂ ਦਾ ਸੇਵਨ ਕਰ ਸਕਦੇ ਹੋ। ਇਸ 'ਚ ਪਾਇਆ ਜਾਣ ਵਾਲਾ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਹੱਡੀਆਂ 'ਚ ਹੋਣ ਵਾਲੇ ਦਰਦ ਨੂੰ ਘੱਟ ਕਰਨ ਲਈ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਹੱਡੀਆਂ ਦਾ ਦਰਦ ਵੀ ਘੱਟ ਹੁੰਦਾ ਹੈ।
ਇਹ ਵੀ ਪੜ੍ਹੋ : ਕਬਜ਼ ਤੇ ਬਵਾਸੀਰ ਸਣੇ ਕਈ ਬੀਮਾਰੀਆਂ ਦਾ ਰਾਮਬਾਣ ਇਲਾਜ ਹੈ ‘ਅੰਜੀਰ’, ਜਾਣੋ ਹੋਰ ਫ਼ਾਇਦੇ
ਬੈਕਟੀਰੀਆ ਅਤੇ ਇਨਫੈਕਸ਼ਨ ਤੋਂ ਬਚਾਏ
ਸਰਦੀਆਂ ਵਿੱਚ ਬੈਕਟੀਰੀਲ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਦਹੀਂ ਦਾ ਸੇਵਨ ਕਰ ਸਕਦੇ ਹੋ। ਇਸ ਵਿੱਚ ਵਿਟਾਮਿਨ-ਸੀ, ਪੋਟਾਸ਼ੀਅਮ, ਮੈਗਨੀਸ਼ੀਅਮ, ਪ੍ਰੋਟੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰਦੀਆਂ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।

ਚਮੜੀ ਨੂੰ ਬਣਾਏ ਚਮਕਦਾਰ
ਦਹੀਂ ਦਾ ਸੇਵਨ ਕਰਨ ਨਾਲ ਤੁਸੀਂ ਚਮੜੀ ਨੂੰ ਵੀ ਨਿਖਾਰ ਸਕਦੇ ਹੋ। ਇਸ ਵਿਚ ਮੋਇਸਚਰਾਈਜ਼ਿੰਗ ਦੇ ਗੁਣ ਹੁੰਦੇ ਹਨ ਜੋ ਚਿਹਰੇ ਨਿਖਾਰਨ ਤੇ ਚਮਕਦਾਰ ਬਣਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਦਹੀਂ ਬਲੈਕਹੈੱਡਸ ਨੂੰ ਦੂਰ ਕਰਨ 'ਚ ਵੀ ਮਦਦ ਕਰਦਾ ਹੈ। ਇਸ ਨਾਲ ਤੁਹਾਡੀ ਚਮੜੀ ਬੇਦਾਗ ਅਤੇ ਨਿਖਰੀ ਦਿਖਾਈ ਦਿੰਦੀ ਹੈ।
ਨੁਕਸਾਨ
ਸਰਦੀਆਂ ਵਿੱਚ ਦਹੀਂ ਖਾਣ ਨਾਲ ਸਰੀਰ ਨੂੰ ਸਿਹਤ ਸਬੰਧੀ ਲਾਭ ਹੁੰਦੇ ਹੈ ਪਰ ਜੇਕਰ ਤੁਹਾਨੂੰ ਜ਼ੁਕਾਮ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਇਸ ਦਾ ਸੇਵਨ ਨਾ ਕਰੋ। ਇਸ ਤੋਂ ਇਲਾਵਾ ਸਾਹ ਦੀ ਸਮੱਸਿਆ ਹੋਣ 'ਤੇ ਵੀ ਇਸ ਦਾ ਸੇਵਨ ਨਾ ਕਰੋ। ਜ਼ਿਆਦਾ ਦਹੀਂ ਖਾਣ ਨਾਲ ਵੀ ਤੁਹਾਡੇ ਸਰੀਰ ਵਿੱਚ ਸੋਜ ਆ ਸਕਦੀ ਹੈ। ਰਾਤ ਨੂੰ ਦਹੀਂ ਖਾਣ ਨਾਲ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

ਨੋਟ : ਦਹੀਂ ਦਾ ਜ਼ਿਆਦਾ ਮਾਤਰਾ 'ਚ ਸੇਵਨ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਜ਼ਿਆਦਾ ਦਹੀਂ ਦਾ ਸਵੇਨ ਨਾ ਕਰੋ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸਰਦੀਆਂ ’ਚ ਵਧ ਜਾਂਦੀ ਹੈ ਸਾਈਨਸ ਦੀ ਸਮੱਸਿਆ, ਜਾਣੋ ਲੱਛਣ ਤੇ ਬਚਾਅ ਦੇ ਢੰਗ
NEXT STORY