ਨਵੀਂ ਦਿੱਲੀ— ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਇਸ ਅਵਸਥਾ ਵਿਚ ਉਨ੍ਹਾਂ ਨੂੰ ਸਿਹਤ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ਵਿਚ ਉਨ੍ਹਾਂ ਨੂੰ ਰੋਜ਼ਾਨਾ ਦੁੱਧ ਪੀਣ ਅਤੇ ਪੋਸ਼ਟਿਕ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਡਿਲਵਰੀ ਦੇ ਬਾਅਦ ਔਰਤਾਂ ਦਾ ਸਰੀਰ ਕਾਫੀ ਕਮਜ਼ੋਰ ਹੋ ਜਾਂਦਾ ਹੈ। ਅਜਿਹੇ ਵਿਚ ਪੋਸ਼ਟਿਕ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਗਰਭ ਅਵਸਥਾ ਦੌਰਾਨ ਦੁੱਧ ਵਿਚ ਕੇਸਰ ਮਿਲਾ ਕੇ ਪੀਤਾ ਜਾਵੇ ਤਾਂ ਕਾਫੀ ਫਾਇਦਾ ਹੁੰਦਾ ਹੈ। ਇਸ ਨਾਲ ਹੋਣ ਵਾਲੇ ਬੱਚਿਆਂ ਦਾ ਰੰਗ ਵੀ ਨਿਖਰਦਾ ਹੈ ਅਤੇ ਔਰਤਾਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਵੀ ਦੂਰ ਰਹਿੰਦੀਆਂ ਹਨ। ਆਓ ਜਾਣਦੇ ਹਾਂ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ
1. ਗੋਰਾ ਬੱਚਾ
ਗਰਭ ਅਵਸਥਾ ਦੌਰਾਨ ਰੋਜ਼ਾਨਾ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਬੱਚੇ ਦਾ ਰੰਗ ਗੋਰਾ ਹੁੰਦਾ ਹੈ। ਇਸ ਵਿਚ ਮੌਜੂਦ ਥਿਆਮਿਨ ਅਤੇ ਰਿਬੋਫਲੇਵਿਨ ਗੁਣ ਗਰਭਵਤੀ ਔਰਤਾਂ ਦੇ ਸਰੀਰ ਨੂੰ ਸਿਹਤਮੰਦ ਰੱਖਦੇ ਹਨ।
2. ਅੱਖਾਂ ਲਈ ਫਾਇਦੇਮੰਦ
ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਾਫੀ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਨੂੰ ਅੱਖਾਂ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕੁਝ ਔਰਤਾਂ ਦੀ ਡਿਲਵਰੀ ਤੋਂ ਬਾਅਦ ਨਜ਼ਰ ਕਮਜ਼ੋਰ ਹੋ ਜਾਂਦੀ ਹੈ। ਅਜਿਹੇ ਵਿਚ ਰੋਜ਼ਾਨਾ ਉਨ੍ਹਾਂ ਨੂੰ ਕਸੇਰ ਵਾਲਾ ਦੁੱਧ ਪੀਣਾ ਚਾਹੀਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰੱਖਦਾ ਹੈ।
3. ਪਾਚਨ ਕਿਰਿਆ
ਇਸ ਦੌਰਾਨ ਔਰਤਾਂ ਦੀ ਪਾਚਨ ਕਿਰਿਆ ਕਾਫੀ ਕਮਜ਼ੋਰ ਹੋ ਜਾਂਦੀ ਹੈ। ਗਰਭ ਅਵਸਥਾ ਦੌਰਾਨ ਸਰੀਰ ਵਿਚ ਹਾਰਮੋਨ ਵਿਚ ਬਦਲਾਅ ਆਉਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਹੈਵੀ ਫੂਡ ਪਚ ਨਹੀਂ ਪਾਉਂਦੇ, ਜਿਸ ਵਜ੍ਹਾ ਨਾਲ ਅਕਸਰ ਔਰਤਾਂ ਦਾ ਪੇਟ ਖਰਾਬ ਰਹਿੰਦਾ ਹੈ। ਅਜਿਹੇ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਅਤੇ ਪੇਟ ਸਿਹਤਮੰਦ ਰਹਿੰਦਾ ਹੈ।
4. ਨਾਰਮਲ ਡਿਲਵਰੀ
ਕੇਸਰ ਵਾਲਾ ਦੁੱਧ ਪੀਣ ਨਾਲ ਨਾਰਮਲ ਡਿਲਵਰੀ ਦੇ ਚਾਂਸ ਵਧ ਜਾਂਦੇ ਹਨ। ਅਜਿਹੇ ਵਿਚ ਗਰਭ ਅਵਸਥਾ ਦੇ ਪੰਜਵੇ ਮਹੀਨੇ ਤੋਂ ਹੀ ਇਸ ਦੀ ਵਰਤੋਂ ਕਰਨਾ ਸ਼ੁਰੂ ਕਰ ਦੇਣੀ ਚਾਹੀਦੀ ਹੈ।
5. ਬਲੱਡ ਪ੍ਰੈਸ਼ਰ
ਇਸ ਅਵਸਥਾ ਦੌਰਾਨ ਔਰਤਾਂ ਨੂੰ ਤਣਾਅ ਦੀ ਵਜ੍ਹਾ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਕੇਸਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ ਅਤੇ ਮਾਸਪੇਸ਼ੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।
ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਗਰਭ ਅਵਸਥਾ ਦੌਰਾਨ ਕੇਸਰ ਵਾਲਾ ਦੁੱਧ ਪੀਣਾ ਕਾਫੀ ਫਾਇਦੇਮੰਦ ਹੁੰਦਾ ਹੈ ਪਰ ਇਸ ਦੀ ਸੰਤੁਲਿਤ ਮਾਤਰਾ ਵਿਚ ਹੀ ਵਰਤੋਂ ਕਰਨੀ ਚਾਹੀਦੀ ਹੈ। ਦਿਨ ਵਿਚ ਸਿਰਫ ਕੇਸਰ ਦੇ 4 ਰੇਸ਼ੇ ਹੀ 1 ਗਿਲਸਾ ਦੁੱਧ ਵਿਚ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਗਰਭਵਤੀ ਔਰਤਾਂ ਅਤੇ ਉਸ ਦੇ ਬੱਚੇ ਨੂੰ ਨੁਕਸਾਨ ਵੀ ਹੋ ਸਕਦਾ ਹੈ।
ਬੱਚਿਆਂ ਲਈ ਅੰਮ੍ਰਿਤ ਹੈ ਮਾਂ ਦਾ ਦੁੱਧ
NEXT STORY