ਹੈਲਥ ਡੈਸਕ- ਜੋੜਾਂ ਦਾ ਦਰਦ, ਜੋ ਅੱਜਕੱਲ੍ਹ ਕਈ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਮਾੜੀ ਜੀਵਨ ਸ਼ੈਲੀ ਅਤੇ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਵੀ ਹੋ ਸਕਦਾ ਹੈ। ਦਵਾਈਆਂ ਦੀ ਬਜਾਏ, ਖੁਰਾਕ 'ਚ ਬਦਲਾਅ ਕਰਕੇ ਰਾਹਤ ਪਾਈ ਜਾ ਸਕਦੀ ਹੈ।
ਹੱਡੀਆਂ ਦੀ ਮਜ਼ਬੂਤੀ
ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ (ਪਾਲਕ, ਬਰੋਕਲੀ), ਜਿਨ੍ਹਾਂ ਵਿੱਚ ਕੈਲਸ਼ੀਅਮ, ਵਿਟਾਮਿਨ ਕੇ ਅਤੇ ਮੈਗਨੀਸ਼ੀਅਮ ਹੁੰਦਾ ਹੈ, ਦਾ ਸੇਵਨ ਕਰੋ।
ਕੈਲਸ਼ੀਅਮ ਸਰੋਤ
ਕੈਲਸ਼ੀਅਮ ਨਾਲ ਭਰਪੂਰ ਭੋਜਨ ਜਿਵੇਂ ਦੁੱਧ, ਦਹੀਂ ਅਤੇ ਪਨੀਰ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।
ਬੀਜਾਂ ਦਾ ਸੇਵਨ
ਚਿਆ ਸੀਡਜ਼, ਬਦਾਮ ਅਤੇ ਅਲਸੀ ਦੇ ਬੀਜਾਂ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ, ਜੋ ਦਰਦ ਤੋਂ ਰਾਹਤ ਦਿੰਦੇ ਹਨ।
ਸੇਂਧਾ ਲੂਣ
ਜੋੜਾਂ ਦੇ ਦਰਦ ਨੂੰ ਦੂਰ ਕਰਨ ਲਈ ਸੇਂਧਾ ਲੂਣ (Magnesium ਅਤੇ Sulfate ਨਾਲ ਭਰਪੂਰ) ਦਾ ਸੇਵਨ ਲਾਭਦਾਇਕ ਹੈ, ਜੋ ਸੋਜ ਨੂੰ ਘੱਟ ਕਰਦਾ ਹੈ।
ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਚੁਕੰਦਰ ਦਾ ਜੂਸ: ਬੀਪੀ ਤੇ ਕੋਲੈਸਟ੍ਰੋਲ ਦਾ ਕੰਟਰੋਲ
NEXT STORY