ਜਲੰਧਰ— ਗਰਮੀਆਂ 'ਚ ਪਿਆਸ ਮਿਟਾਉਣ ਲਈ ਪਾਣੀ ਦੀ ਜਗ੍ਹਾ ਨਿੰਬੂ ਪਾਣੀ ਪੀਣਾ ਜ਼ਿਆਦਾ ਲਾਭਕਾਰੀ ਹੁੰਦਾ ਹੈ। ਨਿੰਬੂ ਪਾਣੀ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰ ਕੇ ਊਰਜਾ ਪ੍ਰਦਾਨ ਕਰਦਾ ਹੈ। ਇਸ ਨਾਲ ਸਰੀਰ ਨੂੰ ਵਿਟਾਮਿਨ ਈ ਮਿਲਦਾ ਹੈ ਜੋ ਸਰੀਰ ਲਈ ਜ਼ਰੂਰੀ ਹੈ। ਪਰ ਨਿੰਬੂ ਪਾਣੀ ਪੀਣ ਤੋਂ ਪਹਿਲਾਂ ਕੁਝ ਗੱਲਾਂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਉਸੇ ਗੱਲਾਂ ਬਾਰੇ ਜਾਣਕਾਰੀ ਦੇ ਰਹੇ ਹਾਂ।
1. ਨਿੰਬੂ ਪਾਣੀ ਪੀਣ ਨਾਲ ਸਰੀਰ ਦਾ ਮੈਟਾਬਾਲੀਜਮ ਵੱਧਦਾ ਹੈ ਜੋ ਮੋਟਾਪਾ ਘੱਟ ਕਰਨ 'ਚ ਕਾਫੀ ਫਾਇਦੇਮੰਦ ਹੈ। ਜਿਨ੍ਹਾਂ ਲੋਕਾਂ ਦੇ ਸਰੀਰ ਦਾ ਭਾਰ ਜ਼ਿਆਦਾ ਹੈ ਉਨ੍ਹਾਂ ਨੂੰ ਬਿਨਾ ਚੀਨੀ ਦੇ ਨਿੰਬੂ ਪਾਣੀ ਪੀਣਾ ਚਾਹੀਦਾ ਹੈ।
2. ਨਿੰਬੂ ਪਾਣੀ 'ਚ ਵਿਟਾਮਿਨ ਸੀ ਹੁੰਦਾ ਹੈ ਜੋ ਤੁਰੰਤ ਸਰੀਰ ਨੂੰ ਊਰਜਾ ਦਿੰਦਾ ਹੈ।
3. ਨਿੰਬੂ 'ਚ ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਰੀਰ ਦੀ ਬਦਬੂ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।
4. ਗਰਮੀਆਂ 'ਚ ਅਕਸਰ ਪਸੀਨੇ ਕਾਰਨ ਚਿਹਰੇ ਦੀ ਖੂਬਸੂਰਤੀ ਖਰਾਬ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਨਿੰਬੂ ਪਾਣੀ ਪੀਣ ਨਾਲ ਚਿਹਰੇ 'ਤੇ ਚਮਕ ਆਉਂਦੀ ਹੈ ਅਤੇ ਵਾਲ ਵੀ ਸੰਘਣੇ ਅਤੇ ਮੁਲਾਇਮ ਬਣਦੇ ਹਨ।
5. ਨਿੰਬੂ ਪਾਣੀ ਦਿਲ ਸੰਬੰਧੀ ਸਮੱਸਿਆਵਾਂ ਠੀਕ ਕਰਦਾ ਹੈ। ਇਸ 'ਚ ਪੋਟਾਸ਼ੀਅਮ ਹੁੰਦਾ ਹੈ ਜੋ ਹਾਰਟ ਅਟੈਕ ਦੇ ਖਤਰੇ ਤੋਂ ਬਚਾਉਂਦਾ ਹੈ।
ਥਾਈਰਾਈਡ ਹੈ ਤਾਂ ਇਨ੍ਹਾਂ ਚੀਜ਼ਾਂ ਤੋਂ ਕਰੋ ਪਰਹੇਜ਼
NEXT STORY