ਨਵੀਂ ਦਿੱਲੀ : ਗਰਭ ਅਵਸਥਾ ਦੌਰਾਨ ਪੂਰੇ 9 ਮਹੀਨੇ ਔਰਤਾਂ ਲਈ ਬੇਹੱਦ ਖਾਸ ਹੁੰਦੇ ਹਨ। ਇਨ੍ਹਾਂ 9 ਮਹੀਨਿਆਂ 'ਚ ਗਰਭਵਤੀ ਔਰਤਾਂ ਨੂੰ ਆਪਣੇ ਨਾਲ-ਨਾਲ ਪੇਟ 'ਚ ਪਲ ਰਹੇ ਬੱਚੇ ਦੀ ਵੀ ਸਿਹਤ ਦਾ ਧਿਆਨ ਰੱਖਣਾ ਪੈਂਦਾ ਹੈ ਪਰ ਗਰਭ ਅਵਸਥਾ ਦੇ ਪਹਿਲੇ 3 ਮਹੀਨਿਆਂ 'ਚ ਸਥਿਤੀ ਥੋੜ੍ਹੀ ਗੰਭੀਰ ਹੋ ਜਾਂਦੀ ਹੈ, ਕਿਉਂਕਿ ਗਰਭ ਅਵਸਥਾ ਦੇ ਦੂਜੇ ਅਤੇ ਤੀਜੇ ਮਹੀਨੇ 'ਚ ਗਰਭਵਤੀ ਔਰਤਾਂ ਦੇ ਸਰੀਰ 'ਚ ਬਦਲਾਅ ਆਉਣ ਲੱਗਦੇ ਹਨ। ਔਰਤਾਂ ਦਾ ਪੇਟ ਵਧਣ ਲੱਗਦਾ ਹੈ ਅਤੇ ਕਈ ਤਰ੍ਹਾਂ ਦੇ ਦਰਦ ਜਾਂ ਹੋਰ ਕਈ ਸਿਹਤ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ 'ਚ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ ਤਾਂ ਕਿ ਗਰਭ ਅਵਸਥਾ ਦੇ ਤੀਜੇ ਮਹੀਨੇ 'ਚ ਤੁਸੀਂ ਆਪਣੇ ਨਾਲ-ਨਾਲ ਬੱਚੇ ਦੀ ਵੀ ਸਿਹਤ ਦਾ ਧਿਆਨ ਰੱਖ ਸਕੋ।
1. ਡਾਈਟ
ਗਰਭ ਅਵਸਥਾ 'ਚ ਔਰਤਾਂ ਨੂੰ ਵੱਧ ਤੋਂ ਵੱਧ ਪੌਸ਼ਟਿਕ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਸ ਸਮੇਂ ਤੁਸੀਂ ਜੋ ਵੀ ਖਾਂਦੇ ਹੋ ਉਸ ਦਾ ਅਸਰ ਬੱਚੇ ਦੇ ਵਿਕਾਸ 'ਤੇ ਪੈਂਦਾ ਹੈ। ਗਰਭ ਅਵਸਥਾ ਦੇ ਪਹਿਲੇ 12 ਹਫਤਿਆਂ 'ਚ ਔਰਤਾਂ ਨੂੰ ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਨਾਲ ਭਰਪੂਰ ਡਾਈਟ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਫਲ, ਸਬਜ਼ੀਆਂ, ਲੋਅ ਫੈਟ ਫੂਡਸ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।
2. ਕਸਰਤ
ਗਰਭ ਅਵਸਥਾ ਦੇ ਪਹਿਲੇ ਤਿੰਨ ਮਹੀਨਿਆਂ 'ਚ ਆਸਾਨ ਜਿਹੀ ਕਸਰਤ ਕਰਨ ਨਾਲ ਤਣਾਅ ਅਤੇ ਨੀਂਦ ਦੀ ਸਮੱਸਿਆ ਵੀ ਦੂਰ ਰਹਿੰਦੀ ਹੈ ਪਰ ਧਿਆਨ ਰੱਖੋ ਕਿ ਕਿਸੇ ਵੀ ਕਸਰਤ ਨੂੰ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ। ਗਰਭ ਅਵਸਥਾ 'ਚ ਰੋਜ਼ਾਨਾ ਅੱਧਾ ਘੰਟਾ ਟਹਿਲੋ, ਸਵੀਮਿੰਗ ਅਤੇ ਯੋਗਾ ਕਰੋ।
3. ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਗਰਭ ਅਵਸਥਾ 'ਚ ਸਿਗਰਟਨੋਸ਼ੀ ਅਤੇ ਨਸ਼ੇ ਵਾਲੀਆਂ ਚੀਜ਼ਾਂ ਤੋਂ ਦੂਰ ਰਹੋ। ਚਾਹ ਅਤੇ ਕੌਫੀ ਦੀ ਵਰਤੋਂ ਘੱਟ ਕਰੋ। ਗਰਭ ਅਵਸਥਾ 'ਚ ਮੇਕਅੱਪ ਘੱਟ ਕਰੋ ਅਤੇ ਭੀੜੇ ਕੱਪੜੇ ਪਹਿਨਣ ਤੋਂ ਬਚੋ। ਹਮੇਸ਼ਾ ਤਾਜ਼ਾ ਜੂਸ ਪੀਓ।
‘ਐਸਿਡਿਟੀ’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ ਇਹ ਘਰੇਲੂ ਨੁਸਖੇ, ਹੋਣਗੇ ਲਾਹੇਵੰਦ ਸਿੱਧ
NEXT STORY