ਜਲੰਧਰ (ਬਿਊਰੋ) - ਗਰਮੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਲੋਕ ਅੰਬ ਖਾਣ ਦੇ ਸ਼ੌਕਿਨ ਹੁੰਦੇ ਹਨ। ਗਰਮੀਆਂ ’ਚ ਇਹ ਹਰੇਕ ਇਨਸਾਨ ਦੇ ਘਰ ਸੌਖਾ ਮਿਲ ਜਾਂਦਾ ਹੈ। ਅੰਬ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਪਰ ਇਸ ਦਾ ਸੇਵਨ ਜ਼ਿਆਦਾ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕਈ ਬੀਮਾਰੀਆਂ ਵੀ ਅਜਿਹੀਆਂ ਹੁੰਦੀਆਂ ਨੇ, ਜਿਨ੍ਹਾਂ ਵਿੱਚ ਅੰਬ ਦਾ ਸੇਵਨ ਕਰਨਾ ਸਿਹਤ ਲਈ ਨੁਕਸਾਨਦਾਇਕ ਹੁੰਦਾ ਹੈ। ਅੰਬ ਖਾਣ ਨਾਲ ਬੀਮਾਰੀਆਂ ਹੋਰ ਵਧ ਜਾਂਦੀਆਂ ਹਨ। ਇਸ ਲਈ ਇਹ ਜਾਨਣਾ ਬਹੁਤ ਜ਼ਰੂਰੀ ਹੈ ਕਿ ਉਹ ਕਿਹੜੀਆਂ ਬੀਮਾਰੀਆਂ ਹਨ, ਜਿੰਨ੍ਹਾਂ ਵਿੱਚ ਅੰਬ ਦਾ ਸੇਵਨ ਕਦੇ ਵੀ ਭੁੱਲ ਕੇ ਨਹੀਂ ਕਰਨਾ ਚਾਹੀਦੈ...
ਸ਼ੂਗਰ
ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਅੰਬ ਦਾ ਸੇਵਨ ਬਹੁਤ ਘੱਟ ਕਰਨਾ ਚਾਹੀਦਾ ਹੈ। ਇਹ ਬਹੁਤ ਮਿੱਠਾ ਹੁੰਦਾ ਹੈ, ਜਿਸ ਨਾਲ ਸਰੀਰ ਦਾ ਸ਼ੂਗਰ ਲੇਵਲ ਵਧ ਜਾਂਦਾ ਹੈ।
ਢਿੱਡ ਦੀ ਸਮੱਸਿਆ
ਅੰਬ ਦਾ ਜ਼ਿਆਦਾ ਸੇਵਨ ਕਰਨ ਨਾਲ ਢਿੱਡ ਵਿੱਚ ਫਾਈਬਰ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਰਕੇ ਦਸਤ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਢਿੱਡ ਦੀ ਕੋਈ ਸਮੱਸਿਆ ਹੈ, ਉਨ੍ਹਾਂ ਨੂੰ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਇਹ ਸਮੱਸਿਆ ਹੋਰ ਵਧ ਜਾਂਦੀ ਹੈ ।
ਐਲਰਜੀ
ਜਿਨ੍ਹਾਂ ਲੋਕਾਂ ਨੂੰ ਐਲਰਜੀ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਵੀ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅੰਬ ਨੂੰ ਜਲਦੀ ਪਕਾਉਣ ਲਈ ਕੈਲਸ਼ੀਅਮ ਕਾਰਬਾਈਡ ਦਾ ਇਸਤੇਮਾਲ ਕੀਤਾ ਜਾਂਦਾ ਹੈ।
ਦਿਲ ਦੇ ਰੋਗੀ
ਅੰਬ ਵਿੱਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰਕੇ ਅੰਬ ਖਾਣ ਨਾਲ ਸਰੀਰ ’ਚ ਕੋਲੈਸਟਰੋਲ ਵਧ ਜਾਂਦਾ ਹੈ। ਇਹ ਦਿਲ ਦੇ ਰੋਗੀਆਂ ਲਈ ਨੁਕਸਾਨਦਾਇਕ ਹੈ। ਇਸ ਲਈ ਦਿਲ ਦੇ ਰੋਗੀਆਂ ਨੂੰ ਅੰਬ ਦਾ ਸੇਵਨ ਘੱਟ ਕਰਨਾ ਚਾਹੀਦਾ।
ਅਸਥਮਾ
ਅੰਬ ਵਿੱਚ ‘ਏਨਾਕਾਰਡਿੱਕ ਐਸਿਡ’ ਹੁੰਦਾ ਹੈ, ਜੋ ਸਾਹ ਲੈਣ ਵਿੱਚ ਪ੍ਰੇਸ਼ਾਨੀ ਪੈਦਾ ਕਰਦਾ ਹੈ। ਇਸ ਲਈ ਅਸਥਮਾ ਦੇ ਰੋਗੀਆਂ ਨੂੰ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ ।
ਦੰਦਾਂ ਦੀ ਸਮੱਸਿਆ
ਅੰਬ ਵਿੱਚ ਵਿਟਾਮਿਨ ਸੀ ਹੁੰਦਾ ਹੈ। ਇਸ ਦੇ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਵਿੱਚ ਵਿਟਾਮਿਨ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਰਕੇ ਦੰਦਾਂ ਅਤੇ ਮਸੂੜਿਆਂ ਨੂੰ ਨੁਕਸਾਨ ਪਹੁੰਚਦਾ ਹੈ ।
ਮੂੰਹ ਦੇ ਛਾਲੇ
ਅੰਬ ਦੀ ਤਾਸੀਰ ਗਰਮ ਹੁੰਦੀ ਹੈ। ਮੂੰਹ ਵਿੱਚ ਛਾਲੇ ਵੀ ਢਿੱਡ ਦੀ ਗਰਮੀ ਕਰਕੇ ਹੁੰਦੇ ਹਨ। ਇਸ ਲਈ ਜਿਨ੍ਹਾਂ ਨੂੰ ਮੂੰਹ ਵਿੱਚ ਛਾਲਿਆਂ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਵੀ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ।
Health Tips: ਖਾਣੇ ’ਚ ਰੋਜ਼ਾਨਾ ਸ਼ਾਮਲ ਕਰੋ ਇਹ ਲਾਹੇਵੰਦ ਸਬਜ਼ੀਆਂ, ਨਜ਼ਰਅੰਦਾਜ਼ ਕਰਨ ’ਤੇ ਹੋ ਸਕਦੇ ਹੋ ਬੀਮਾਰ
NEXT STORY