ਹੈਲਥ ਡੈਸਕ- ਭੱਜ-ਦੌੜ ਅਤੇ ਤਣਾਅ ਨਾਲ ਭਰੀ ਇਸ ਜ਼ਿੰਦਗੀ 'ਚ ਬਹੁਤ ਸਾਰੇ ਲੋਕਾਂ ਨੂੰ ਸਿਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ 'ਤੇ ਮਾਈਗ੍ਰੇਨ ਦਾ ਰੂਪ ਧਾਰ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇਕ ਹਿੱਸੇ 'ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ 'ਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤੱਕ ਹੁੰਦਾ ਰਹਿੰਦਾ ਹੈ। ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਹੇਠ ਲਿਖੇ ਘਰੇਲੂ ਨੁਸਖ਼ੇ ਅਪਣਾ ਸਕਦੇ ਹੋ....
1. ਦੇਸੀ ਘਿਓ
ਮਾਈਗ੍ਰੇਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਦੇਸੀ ਘਿਓ ਦੀ ਵਰਤੋਂ ਕਰ ਸਕਦੇ ਹਨ। ਇਸ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2 ਬੂੰਦਾਂ ਨੱਕ 'ਚ ਪਾਉਣੀਆਂ ਚਾਹੀਦੀਆਂ ਹਨ, ਜਿਸ ਨਾਲ ਮਾਈਗ੍ਰੇਨ ਦੇ ਦਰਦ ਤੋਂ ਰਾਹਤ ਮਿਲ ਸਕਦੀ ਹੈ।
2. ਖਾਲੀ ਢਿੱਡ ਸੇਬ ਦਾ ਸੇਵਨ
ਮਾਈਗ੍ਰੇਨ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਰੋਜ਼ਾਨਾ ਸਵੇਰੇ ਖਾਲੀ ਢਿੱਡ ਇਕ ਸੇਬ ਦਾ ਸੇਵਨ ਜ਼ਰੂਰ ਕਰਨ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫ਼ੀ ਅਸਰਦਾਰ ਤਰੀਕਾ ਹੈ।
ਇਹ ਵੀ ਪੜ੍ਹੋ : ਇਨ੍ਹਾਂ ਬਲੱਡ ਗਰੁੱਪਾਂ ਵਾਲੇ ਲੋਕਾਂ ਨੂੰ ਹੈ Heart Attack ਦਾ ਸਭ ਤੋਂ ਜ਼ਿਆਦਾ ਖਤਰਾ, ਹੋ ਜਾਣ ਸਾਵਧਾਨ
3. ਲੌਂਗ ਪਾਊਡਰ
ਜਿਹੜੇ ਲੋਕ ਮਾਈਗ੍ਰੇਨ ਦੀ ਸਮੱਸਿਆ ਤੋਂ ਬਹੁਤ ਜ਼ਿਆਦਾ ਪਰੇਸ਼ਾਨ ਹਨ ਉਨ੍ਹਾਂ ਨੂੰ ਲੌਂਗ ਦੇ ਪਾਊਡਰ ਦਾ ਸੇਵਨ ਕਰਨਾ ਚਾਹੀਦਾ ਹੈ। ਦੁੱਧ 'ਚ ਲੌਂਗ ਦਾ ਪਾਊਡਰ ਅਤੇ ਲੂਣ ਮਿਲਾ ਕੇ ਪੀਣ ਨਾਲ ਸਿਰ ਦਾ ਦਰਦ ਬਹੁਤ ਜਲਦੀ ਗਾਇਬ ਹੋ ਜਾਂਦਾ ਹੈ।
4. ਨਿੰਬੂ ਦਾ ਛਿਲਕਾ
ਮਾਈਗ੍ਰੇਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਨਿੰਬੂ ਦੇ ਛਿਲਕਿਆਂ ਦੀ ਵਰਤੋਂ ਕਰ ਸਕਦੇ ਹਨ। ਇਸ ਲਈ ਨਿੰਬੂ ਦੇ ਛਿਲਕਿਆਂ ਨੂੰ ਧੁੱਪ 'ਚ ਰੱਖ ਕੇ ਸੁੱਕਾ ਲਓ ਫਿਰ ਇਸ ਦਾ ਪੇਸਟ ਤਿਆਰ ਕਰੋ। ਇਸ ਪੇਸਟ ਨੂੰ ਮੱਥੇ 'ਤੇ ਲਗਾਉਣ ਨਾਲ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।
5. ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ। ਇਸ ਨਾਲ ਤੁਹਾਡਾ ਦਰਦ ਮਿੰਟਾਂ 'ਚ ਗਾਇਬ ਹੋ ਜਾਵੇਗਾ।
6. ਖੀਰਾ
ਮਾਈਗ੍ਰੇਨ ਹੋਣ ’ਤੇ ਖੀਰੇ ਦੀ ਸਲਾਈਸ ਨੂੰ ਸਿਰ 'ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਕਾਫ਼ੀ ਆਰਾਮ ਮਿਲੇਗਾ।
7. ਅਦਰਕ
1 ਚਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ 'ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ 'ਚ ਸੇਵਨ ਮਾਈਗ੍ਰੇਨ 'ਚ ਰਾਹਤ ਦਿਵਾਉਂਦਾ ਹੈ।
Disclaimer: ਇਹ ਜਾਣਕਾਰੀ ਸਿਰਫ਼ ਆਮ ਜਨਰਲ ਜਾਣਕਾਰੀ ਲਈ ਹੈ। ਕਿਸੇ ਵੀ ਇਲਾਜ ਜਾਂ ਡਾਇਟ ਲਈ ਆਪਣੇ ਡਾਕਟਰ ਨਾਲ ਜ਼ਰੂਰ ਸਲਾਹ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੰਬਾਕੂ ਨਾਲ ਹਰ ਸਾਲ 13.5 ਲੱਖ ਭਾਰਤੀਆਂ ਦੀ ਮੌਤ, ਜਾਣੋ ਕਿਵੇਂ ਛੱਡ ਸਕਦੇ ਹੋ ਸਿਗਰਟ ਦੀ ਆਦਤ
NEXT STORY