ਜਲੰਧਰ (ਬਿਊਰੋ) - ਭਾਰਤੀ ਰਸੋਈ 'ਚ ਪਕਵਾਨਾਂ ਦੀ ਖੁਸ਼ਬੂ ਵਧਾਉਣ ਲਈ ਕੇਸਰ ਦੀ ਵਰਤੋਂ ਖ਼ਾਸ ਤੌਰ ’ਤੇ ਕੀਤੀ ਜਾਂਦੀ ਹੈ। ਗੁਣਾਂ ਨਾਲ ਭਰਪੂਰ ਕੇਸਰ ਖ਼ੂਬਸੂਰਤੀ ਲਈ ਬਹੁਤ ਵਧੀਆ ਹੈ। ਕੇਸਰ 'ਚ ਵਿਟਾਮਿਨ-ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਵੀ ਪਾਏ ਜਾਂਦੇ ਹਨ। ਗੁਣਾਂ ਨਾਲ ਭਰਪੂਰ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ। ਦੁੱਧ ਵਿੱਚ ਕੇਸਰ ਪਾ ਕੇ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਗਰਭ ਅਵਸਥਾ ‘ਚ ਕੇਸਰ ਦਾ ਸੇਵਨ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੋ ਸਕਦਾ ਹੈ। ਖ਼ਾਸਕਰ ਕੇਸਰ ਵਾਲਾ ਦੁੱਧ ਪੀਣ ਨਾਲ ਹੋਣ ਵਾਲੇ ਬੱਚੇ ਦਾ ਰੰਗ ਗੌਰਾ ਹੁੰਦਾ ਹੈ। ਕੇਸਰ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ......
ਚੰਗੀ ਨੀਂਦ ਆਉਂਦੀ ਹੈ
ਜੇਕਰ ਤੁਸੀਂ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਵਾਲੇ ਦੁੱਧ ਦਾ ਸੇਵਨ ਜ਼ਰੂਰ ਕਰੋ। ਇਹ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਕੇਸਰ 'ਚ ਮੌਜੂਦ ਕ੍ਰੋਸਿਨ ਨੀਂਦ ਨੂੰ ਵਧਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਅਨਿੰਦਰੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਪਾਚਨ ਪ੍ਰਣਾਲੀ 'ਚ ਸੁਧਾਰ
ਕੇਸਰ ਵਿੱਚ ਐਂਟੀਆਕਸੀਡੈਂਟ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਪਾਚਨ ਪ੍ਰਣਾਲੀ ਨੂੰ ਠੀਕ ਰੱਖਣ ਵਿੱਚ ਮਦਦ ਕਰਦੇ ਹਨ। ਰਾਤ ਦੇ ਸਮੇਂ ਰੋਜ਼ਾਨਾ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
ਸੁੰਦਰਤਾ ਵਧਾਉਣ ਵਿੱਚ ਮਦਦਗਾਰ
ਕੇਸਰ ਦੀ ਵਰਤੋਂ ਨਾ ਸਿਰਫ਼ ਚੰਗੀ ਸਿਹਤ ਲਈ ਕੀਤੀ ਜਾਂਦੀ ਹੈ, ਸਗੋਂ ਇਹ ਸੁੰਦਰਤਾ ਵਧਾਉਣ ਦਾ ਵੀ ਕੰਮ ਕਰਦਾ ਹੈ। ਰੋਜ਼ਾਨਾ ਕੇਸਰ ਵਾਲਾ ਦੁੱਧ ਪੀਣ ਨਾਲ ਚਮੜੀ 'ਚ ਨਿਖਾਰ ਆਉਣ ਦੇ ਨਾਲ-ਨਾਲ ਸਰੀਰ ਸਿਹਤਮੰਦ ਰਹਿੰਦਾ ਹੈ।
ਹੱਡੀਆਂ ਮਜ਼ਬੂਤ ਹੁੰਦੀਆਂ ਹਨ
ਕੇਸਰ ਵਾਲੇ ਦੁੱਧ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਇੱਕ ਗਲਾਸ ਕੇਸਰ ਵਾਲੇ ਦੁੱਧ ਦਾ ਸੇਵਨ ਕਰਦੇ ਹੋ ਤਾਂ ਇਹ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੱਡੀਆਂ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਵੀ ਘੱਟ ਕਰਦਾ ਹੈ।
ਸਰੀਰ ਨੂੰ ਊਰਜਾ ਮਿਲਦੀ ਹੈ
ਜੇਕਰ ਤੁਹਾਨੂੰ ਸਰੀਰ ਵਿੱਚ ਕਮਜ਼ੋਰੀ ਅਤੇ ਸੁਸਤ ਮਹਿਸੂਸ ਹੋ ਰਹੀ ਹੈ ਤਾਂ ਇਸ ਹਾਲਤ ਵਿੱਚ ਕੇਸਰ ਵਾਲੇ ਦੁੱਧ ਦਾ ਸੇਵਨ ਕਰੋ। ਇਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਇਸ 'ਚ ਮੌਜੂਦ ਤੱਤ ਸਰੀਰ ਨੂੰ ਊਰਜਾ ਪ੍ਰਦਾਨ ਕਰਨ 'ਚ ਮਦਦ ਕਰਦੇ ਹਨ, ਜਿਸ ਨਾਲ ਕਮਜ਼ੋਰੀ ਅਤੇ ਸੁਸਤ ਦੂਰ ਹੁੰਦੀ ਹੈ।
Health Tips: ਸਿਰ ਦੇ ਮਾਮੂਲੀ ਦਰਦ ਤੋਂ ਸ਼ੁਰੂ ਹੁੰਦਾ ਹੈ 'ਬ੍ਰੇਨ ਟਿਊਮਰ', ਜਾਣੋ ਇਸ ਦੇ ਲੱਛਣ ਅਤੇ ਕਾਰਨ
NEXT STORY