ਨਵੀਂ ਦਿੱਲੀ — ਆਮ ਤੌਰ ‘ਤੇ ਅਸੀਂ ਅਨਾਜ ਵਿਚ ਕਣਕ ਤੇ ਚੌਲ ਹੀ ਖਾਂਦੇ ਹਾਂ ਪਰ ਇਸ ਤੋਂ ਇਲਾਵਾ ਕਈ ਅਨਾਜ ਅਜਿਹੇ ਵੀ ਹੁੰਦੇ ਹਨ ਜੋ ਪੋਸ਼ਕ ਤੱਤਾਂ ਨਾਲ ਭਰਭੂਰ ਹੁੰਦੇ ਹਨ ਪਰ ਅਸੀਂ ਇਨ੍ਹਾਂ ਨੂੰ ਆਪਣੀ ਖ਼ੁਰਾਕ ਵਿਚ ਸ਼ਾਮਿਲ ਨਹੀਂ ਕਰਦੇ। ਇਨ੍ਹਾਂ ਵਿਚੋਂ ਇੱਕ ਹੈ ਬਾਜਰਾ। ਬਾਜਰਾ ਪੰਜਾਬ, ਹਰਿਆਣਾ, ਰਾਜਸਥਾਨ ਦਾ ਪ੍ਰਮੁੱਖ ਅਨਾਜ ਹੈ। ਬਾਜਰੇ ਦੀ ਰੋਟੀ ਹੋਵੇ ਜਾਂ ਖਿਚੜੀ , ਇਨ੍ਹਾਂ ਵਿੱਚ ਮੌਜੂਦ ਗੁਣਕਾਰੀ ਤੱਤ ਨਾ ਸਿਰਫ਼ ਤੁਹਾਨੂੰ ਸਿਹਤਮੰਦ ਬਣਾਈ ਰੱਖਦੇ ਹਨ ਸਗੋਂ ਸਰਦੀਆਂ ਦੇ ਮੌਸਮ ਵਿਚ ਇਹ ਤੁਹਾਡੀ ਇਮਊਨਿਟੀ ਨੂੰ ਵੀ ਵਧਾਉਂਦੇ ਹਨ।
ਬਾਜਰੇ 'ਚ ਪਾਏ ਜਾਣ ਵਾਲੇ ਤੱਤ
ਬਾਜਰੇ ਵਿਚ ਕਈ ਪੋਸ਼ਟਿਕ ਤੱਤ ਪਾਏ ਜਾਂਦੇ ਹਨ ਜਿਵੇ ਕਿ ਨਿਆਸਿਨ, ਮੈਗਨੀਸ਼ੀਅਮ, ਫਾਸਫੋਰਸ। ਨਿਆਸਿਨ ਨਸਾਂ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਫਾਸਫੋਰਸ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ, ਬਾਜਰਾ ਹੱਡੀਆਂ ਵਿਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਦਾ ਹੈ ਅਤੇ ਖੂਨ ਦੀ ਕਮੀ ( ਅਨੀਮਿਆਂ ) ਵੀ ਨਹੀਂ ਹੋਣ ਦਿੰਦਾ। ਬਾਜਰੇ ਵਿਚ ਇਹ ਤਿੰਨੋ ਹੀ ਵੱਧ ਮਾਤਰਾ ਵਿਚ ਪਾਏ ਜਾਂਦੇ ਹਨ। ਬਾਜਰੇ ਦੀ ਵਰਤੋਂ ਨਾਲ ਇਸ ਤਰਾਂ ਦੇ ਪੋਸ਼ਕ ਤੱਤਾਂ ਦੀ ਕਮੀ ਨੂੰ ਅਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬਾਜਰਾ ਲੀਵਰ ਨਾਲ ਸਬੰਧਿਤ ਰੋਗਾਂ ਨੂੰ ਵੀ ਘੱਟ ਕਰਦਾ ਹੈ।
ਬਾਜਰੇ ਦੇ ਗੁਣ ਅਤੇ ਲਾਭ
ਬਾਜਰਾ ਗਲੂਟਨ ਮੁਕਤ ਹੁੰਦਾ ਹੈ, ਜਿਹਨਾਂ ਲੋਕਾਂ ਨੂੰ ਗਲੂਟਨ ਤੋਂ ਐਲਰਜੀ ਹੈ ਉਸ ਦੇ ਲਈ ਬਾਜਰਾ ਜ਼ਿਆਦਾ ਫਾਇਦੇਮੰਦ ਹੈ। ਬਾਜਰੇ ਵਿਚ ਅਮੀਨੋ ਐਸਿਡ ਹੁੰਦਾ ਹੈ ਜੋ ਕਿ ਅਸਾਨੀ ਨਾਲ ਪਚ ਜਾਂਦਾ ਹੈ। ਜਿਹਨਾਂ ਲੋਕਾਂ ਦਾ ਡਾਈਜੇਸ਼ਨ ਵਿਗੜਿਆ ਹੁੰਦਾ ਹੈ, ਉਹਨਾਂ ਲਈ ਬਾਜਰਾ ਬਹੁਤ ਫਾਇਦੇਮੰਦ ਹੈ। ਅਜਿਹੇ ਲੋਕ ਬਾਜਰੇ ਦੀ ਖਿਚੜੀ ਜਾਂ ਰੋਟੀ ਖਾ ਸਕਦੇ ਹਨ ਇਸ ਨਾਲ ਐਸਿਡ ਬਿਹਤਰ ਤਰੀਕੇ ਨਾਲ ਸਰੀਰ ਵਿਚ ਪਚਦਾ ਹੈ। ਬਾਜਰੇ ਦੀ ਰੋਟੀ ਜਾਂ ਖਿਚੜੀ ਦੀ ਵਰਤੋਂ ਨਾਲ ਤੁਸੀਂ ਸਿਹਤਮੰਦ ਮਹਿਸੂਸ ਕਰੋਗੇ।
ਇਹ ਵੀ ਪੜ੍ਹੋ : ਤੁਹਾਡੀ ਰਸੋਈ ’ਚ ਹੀ ਮੌਜੂਦ ਹੈ Pigmentation ਦਾ ਇਲਾਜ, ਕੁਦਰਤੀ ਤਰੀਕੇ ਨਾਲ ਦੂਰ ਹੋਵੇਗੀ ਸਮੱਸਿਆ
ਕਦੋਂ ਖਾਈਏ ਬਾਜਰਾ
ਬਾਜਰੇ ਨੂੰ ਸਰਦੀਆਂ ਵਿਚ ਖਾਣਾ ਜ਼ਿਆਦਾ ਫਾਇਦੇਮੰਦ ਹੈ । ਗਰਮ ਤਸੀਰ ਹੋਣ ਦੇ ਕਾਰਨ ਇਹ ਸਰੀਰ ਨੂੰ ਗਰਮ ਰੱਖਦਾ ਹੈ । ਬਾਜਰੇ ਦੀ ਰੋਟੀ ਨੂੰ ਪਾਲਕ ਜਾਂ ਕਿਸੇ ਹੋਰ ਸਬਜ਼ੀ ਦੇ ਨਾਲ ਵੀ ਖਾਧਾ ਜਾ ਸਕਦਾ ਹੈ।
1. ਐਨਰਜੀ ਵਧਾਏ
ਬਾਜਰਾ ਦੀ ਰੋਟੀ ਖਾਣ ਨਾਲ ਐਨਰਜੀ ਮਿਲਦੀ ਹੈ। ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਵੀ ਬਾਜਰਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਬਾਜਰਾ ਖਾਣ ਨਾਲ ਕਾਫੀ ਸਮੇਂ ਤਕ ਭੁੱਖ ਨਹੀਂ ਲੱਗਦੀ, ਜਿਸ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੂੰ ਵੱਡਾ ਝਟਕਾ: Tata ਨੇ ਛੇ ਮਹੀਨਿਆਂ 'ਚ ਖੋਹਿਆ ਸਭ ਤੋਂ ਵੱਡੇ ਕਾਰੋਬਾਰੀ ਘਰਾਣੇ ਦਾ ਤਾਜ
2. ਦਿਲ ਨੂੰ ਸਿਹਤਮੰਦ ਰੱਖੇ
ਬਾਜਰਾ ਕੋਲੈਸਟਰੋਲ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ ਜਿਸ ਨਾਲ ਦਿਲ ਨਾਲ ਜੁੜੀਆਂ ਬੀਮਾਰੀ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਹ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦਾ ਵੀ ਚੰਗਾ ਸਰੋਤ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
3. ਪਾਚਨ ਕਿਰਿਆ ਨੂੰ ਠੀਕ ਕਰੇ
ਬਾਜਰੇ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਦਰੁਸਤ ਰੱਖਣ 'ਚ ਸਹਾਈ ਹੁੰਦੇ ਹਨ। ਬਾਜਰੇ ਦੀ ਰੋਟੀ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ : Spicejet ਦੇ ਰਹੀ 899 ਰੁਪਏ ਟਿਕਟ ਦੇ ਨਾਲ 1000 ਰੁਪਏ ਦਾ ਟਿਕਟ
4. ਡਾਇਬਿਟੀਜ਼ ਤੋਂ ਬਚਾਅ
ਕਈ ਅਧਿਐਨਾਂ 'ਚ ਇਹ ਕਿਹਾ ਗਿਆ ਹੈ ਕਿ ਬਾਜਰਾ ਕੈਂਸਰ ਤੋਂ ਬਚਾਅ 'ਚ ਵੀ ਸਹਾਈ ਹੁੰਦਾ ਹੈ ਇਹ ਨਾ ਸਿਰਫ ਕੈਂਸਰ ਤੋਂ ਬਚਾਅ 'ਚ ਸਹਾਈ ਹੁੰਦਾ ਹੈ ਸਗੋਂ ਇਸ ਦੀ ਨਿਯਮਿਤ ਵਰਤੋਂ ਨਾਲ ਡਾਇਬਿਟੀਜ਼ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਡਾਇਬਿਟੀਜ਼ ਦੇ ਮਰੀਜ਼ਾਂ ਨੂੰ ਇਸ ਦੀ ਨਿਯਮਿਤ ਵਰਤੋਂ ਦੀ ਸਲਾਹ ਦਿੱਤੀ ਜਾਂਦੀ ਹੈ।
ਬਾਜਰੇ ਦੇ ਨੁਕਸਾਨ
ਬਾਜਰੇ ਦੇ ਜ਼ਿਆਦਾ ਹਾਨੀਕਾਰਕ ਪ੍ਰਭਾਵ ਨਹੀਂ ਹਨ| ਫਿਰ ਵੀ ਬਾਜਰੇ ਨੂੰ ਠੀਕ ਤਰੀਕੇ ਨਾਲ ਪਚਾਉਣ ਵਿੱਚ ਜ਼ਿਆਦਾ ਸਮਾਂ ਲੱਗਦਾ ਹੈ ਜੋ ਕਿ ਹਾਨੀਕਾਰਕ ਹੋ ਸਕਦਾ ਹੈ। ਬਾਜਰੇ ਵਿੱਚ ਗੋਈਟੈਰੋਗੈਨਿਕ (goitrogenic) ਪਦਾਰਥ ਦੀ ਛੋਟੀ ਮਾਤਰਾ ਹੁੰਦੀ ਹੈ ਜੋ ਕਿ ਸ਼ਰੀਰ ਵਿੱਚ ਆਇਓਡੀਨ ਅਵਸ਼ੇਸ਼ਨ ਨੂੰ ਰੋਕਦੀ ਹੈ ਜਿਸ ਨਾਲ ਥਾਇਰਡ ਦੀ ਸਮੱਸਿਆ ਹੁੰਦੀ ਹੈ। ਭੋਜਨ ਵਿੱਚ ਗੋਈਟੈਰੋਗੈਨਿਕ ਆਮਤੌਰ ਤੇ ਖਾਣਾ ਪਕਾਉਣ ਨਾਲ ਘੱਟ ਹੁੰਦੇ ਹਨ ਪਰ ਬਾਜਰੇ ਨੂੰ ਪਕਾਉਣ ਜਾਂ ਗਰਮ ਕਰਨ ਨਾਲ ਗੋਈਟੈਰੋਗੈਨਿਕ ਦਾ ਪ੍ਰਭਾਵ ਵੱਧ ਜਾਂਦਾ ਹੈ। ਇਸ ਲਈ ਥਾਇਰਡ ਤੋਂ ਪੀੜਿਤ ਲੋਕ ਬਾਜਰੇ ਦੀ ਵਰਤੋਂ ਨਾ ਕਰਨ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ : Spicejet ਦੇ ਰਹੀ 899 ਰੁਪਏ ਟਿਕਟ ਦੇ ਨਾਲ 1000 ਰੁਪਏ ਦਾ ਟਿਕਟ ਵਾੳੂਚਰ
ਨੋਟ : ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ
NEXT STORY