ਨਵੀਂ ਦਿੱਲੀ- ਗਰਮ ਪਾਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਅਤੇ ਜੇਕਰ ਇਸ ਵਿਚ ਸ਼ਹਿਦ ਮਿਲਾਇਆ ਜਾਵੇ ਤਾਂ ਇਹ ਦੋਹਰਾ ਲਾਭਕਾਰੀ ਹੁੰਦਾ ਹੈ। ਕੋਰੋਨਾ ਵਿਚ ਸਾਰੇ ਲੋਕਾਂ ਨੂੰ ਗਰਮ ਪਾਣੀ ਪੀਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਮਿਊਨਟੀ ਨੂੰ ਮਜ਼ਬੂਤਕਰਨ ਲਈ ਵੀ ਕਿਹਾ ਜਾ ਰਿਹਾ ਹੈ।
ਅਜਿਹੀ ਸਥਿਤੀ ਵਿਚ ਸ਼ਹਿਦ ਇੱਕ ਲਾਭਕਾਰੀ ਚੀਜ਼ ਸਾਬਤ ਹੋ ਸਕਦੀ ਹੈ। ਸ਼ਹਿਦ ਵਿਚ ਐਂਟੀ-ਐਕਸੀਡੈਂਟ ਪਾਏ ਜਾਂਦੇ ਹਨ ਜੋ ਸਰੀਰ ਨੂੰ ਵਾਇਰਲ ਇਨਫੈਕਸ਼ਨ ਨਾਲ ਲੜਨ ਵਿਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਕੰਟਰੋਲ ਵਿਚ ਰਹਿੰਦਾ ਹੈ, ਪਾਚਨ ਤੰਤਰ ਸਹੀ ਹੁੰਦਾ ਹੈ ਅਤੇ ਗਲ਼ੇ ਦੀ ਇਨਫੈਕਸ਼ਨ ਤੋਂ ਵੀ ਰਾਹਤ ਮਿਲਦੀ ਹੈ।
ਆਓ ਅਸੀਂ ਤੁਹਾਨੂੰ ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ ਦੱਸਦੇ ਹਾਂ
ਇਮਿਊਨਿਟੀ ਨੂੰ ਵਧਾਉਂਦਾ ਹੈ
ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਮਿਊਨਿਟੀ ਮਜ਼ਬੂਤ ਹੋਣ ਨਾਲ ਸਰੀਰ ਕਈ ਕਿਸਮਾਂ ਦੇ ਵਾਇਰਲ ਇਨਫੈਕਸ਼ਨ ਤੋਂ ਬਚਦਾ ਹੈ। ਅਜਿਹੀ ਸਥਿਤੀ ਵਿਚ ਕੋਰੋਨਾ ਦੌਰਾਨ ਸ਼ਹਿਦ ਨੂੰ ਪਾਣੀ ਵਿਚ ਮਿਲਾ ਕੇ ਪੀਓ।
ਗਲ਼ੇ ਦੀ ਇਨਫੈਕਸ਼ਨ ਨੂੰ ਠੀਕ ਕਰਦਾ ਹੈ
ਹਰ ਰੋਜ਼ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਗਲੇ ਵਿਚ ਮੌਜੂਦ ਮਾੜੇ ਬੈਕਟੀਰੀਆ ਨਸ਼ਟ ਹੋ ਜਾਂਦੇ ਹਨ। ਇਸ ਦੇ ਨਾਲ, ਤੁਹਾਨੂੰ ਜ਼ੁਕਾਮ ਅਤੇ ਆਮ ਬੁਖ਼ਾਰ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਜ਼ੁਕਾਮ ਹੋਣ 'ਤੇ ਹਲਕੇ ਗਰਮ ਸ਼ਹਿਦ ਦਾ ਪਾਣੀ ਪੀਣਾ ਲਾਭਦਾਇਕ ਹੁੰਦਾ ਹੈ। ਇਸ ਨਾਲ ਗਲ਼ੇ ਦੀ ਇਨਫੈਕਸ਼ਨ ਵਿਚ ਰਾਹਤ ਮਿਲਦੀ ਹੈ। ਕਈ ਤਰ੍ਹਾਂ ਦੀਆਂ ਗਲੇ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦੀ ਹੈ।
ਪਾਚਨ ਨੂੰ ਸੁਧਾਰਨ ਵਿਚ ਮਦਦਗਾਰ
ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਵਧਦੀ ਹੈ। ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਸਾਫ਼ ਰਹਿੰਦਾ ਹੈ। ਇਸ ਨੂੰ ਪੀਣ ਨਾਲ ਕਬਜ਼ ਠੀਕ ਹੋ ਜਾਂਦੀ ਹੈ। ਦੱਸ ਦੇਈਏ ਕਿ ਢਿੱਡ ਨੂੰ ਸਾਫ਼ ਰੱਖ ਕੇ ਕਈ ਕਿਸਮਾਂ ਦੀਆਂ ਬਿਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ। ਰੋਜ਼ ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਮੋਟਾਪਾ ਘਟਾਉਂਦਾ ਹੈ
ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਜਲਦੀ ਘੱਟ ਜਾਂਦਾ ਹੈ। ਭਾਰ ਘਟਾਉਣ ਲਈ ਜ਼ਿਆਦਾਤਰ ਲੋਕ ਸਵੇਰੇ ਉੱਠਦੇ ਹਨ ਅਤੇ ਗਰਮ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਂਦੇ ਹਨ। ਜੇ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਜ਼ਰੂਰ ਪੀਓ।
ਕੋਸੇ ਪਾਣੀ ਅਤੇ ਸ਼ਹਿਦ ਦੇ ਮਿਸ਼ਰਨ ਦੀ ਵਰਤੋਂ ਨਾਲ ਸਰੀਰ 'ਚੋਂ ਟਾਕਸਿੰਸ ਦੂਰ ਹੁੰਦੇ ਹਨ, ਨਤੀਜੇ ਵਜੋਂ ਚਮੜੀ ਚਮਕਦੀ ਹੈ। ਸ਼ਹਿਦ ਵਾਲਾ ਪਾਣੀ ਖ਼ੂਨ ਵਿਚੋਂ ਦੂਸ਼ਿਤ ਤੱਤਾਂ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ ਜਿਸ ਕਾਰਨ ਚਮੜੀ ਵਿਚ ਸੁਧਾਰ ਹੁੰਦਾ ਹੈ। ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਬਲੱਡ ਸਰਕੁਲੇਸ਼ਨ ਵੀ ਬਿਹਤਰ ਹੁੰਦਾ ਹੈ। ਇਹ ਵਾਲ਼ਾਂ ਦੀਆਂ ਜੜ੍ਹਾਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
ਤਣਾਅ ਤੋਂ ਛੁਟਕਾਰਾ ਮਿਲਦਾ ਹੈ
ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਤਣਾਅ ਦੂਰ ਹੁੰਦਾ ਹੈ। ਸ਼ਹਿਦ ਤਣਾਅ ਦੂਰ ਕਰਨ ਵਿਚ ਮਦਦਗਾਰ ਹੈ।
ਰਾਤ ਦਾ ਖਾਣਾ ਖਾਣ ਤੋਂ ਬਾਅਦ ਜ਼ਰੂਰ ਕਰੋ ਸੈਰ, ਮੋਟਾਪਾ ਅਤੇ ਸ਼ੂਗਰ ਸਣੇ ਕਈ ਰੋਗਾਂ ਤੋਂ ਮਿਲੇਗੀ ਨਿਜ਼ਾਤ
NEXT STORY