ਜਲੰਧਰ (ਬਿਊਰੋ) - ਲੋਕ ਸੰਤਰੇ ਦੀ ਵਰਤੋਂ ਕਈ ਤਰੀਕਿਆਂ ਨਾਲ ਕਰਦੇ ਹਨ। ਕੁਝ ਲੋਕ ਇਸ ਨੂੰ ਜੂਸ ਦੇ ਰੂਪ 'ਚ ਵਰਤਦੇ ਹਨ ਤਾਂ ਕੁਝ ਇਸ ਨੂੰ ਇੰਝ ਹੀ ਖਾਣਾ ਪਸੰਦ ਕਰਦੇ ਹਨ। ਸੰਤਰੇ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ, ਏ, ਅਮੀਨੋ ਐਸਿਡ, ਕੈਲਸ਼ੀਅਮ, ਫਾਸਫੋਰਸ, ਸੋਡੀਅਮ ਵਰਗੇ ਮਿਨਰਲਸ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ ਫਲ ਨੂੰ ਖਾਣ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਰੋਜ਼ਾਨਾ ਸਿਰਫ ਇਕ ਸੰਤਰਾ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਸੰਤਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ...
1. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਸੰਤਰਾ ਸੋਡੀਅਮ ਦੀ ਮਾਤਰਾ ਨੂੰ ਕਾਬੂ ਕਰਨ ਦਾ ਕੰਮ ਕਰਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਵੀ ਹਾਈ ਜਾਂ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਆਪਣੀ ਖ਼ੁਰਾਕ 'ਚ ਸੰਤਰੇ ਨੂੰ ਜ਼ਰੂਰ ਸ਼ਾਮਲ ਕਰਨ।
2. ਕੈਂਸਰ ਤੋਂ ਬਚਾਏ
ਵਿਟਾਮਿਨ-ਸੀ ਨਾਲ ਭਰਪੂਰ ਸੰਤਰਾ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ੍ਰੀ-ਰੈਡਿਕਲਸ ਤੋਂ ਸੁਰੱਖਿਅਤ ਰੱਖਦਾ ਹੈ। ਨਾਲ ਹੀ ਇਸ 'ਚ ਮੌਜੂਦ ਲਾਈਮੋਨਿਨ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦਾ ਹੈ। ਸੰਤਰੇ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ। ਰੋਜ਼ਾਨਾ ਸੰਤਰਾ ਖਾਣ ਨਾਲ ਲੀਵਰ ਦੇ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ।
3. ਕਿਡਨੀ ਦੀ ਪੱਥਰੀ ਤੋਂ ਰਾਹਤ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਕਿਡਨੀ 'ਚ ਹੋਣ ਵਾਲੀ ਪੱਥਰੀ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਸੰਤਰੇ ਨੂੰ ਰੋਜ਼ਾਨਾ ਆਪਣੀ ਡਾਈਟ 'ਚ ਸ਼ਾਮਲ ਕਰੋ।
ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)
4. ਬਵਾਸੀਰ ਤੋਂ ਛੁਟਕਾਰਾ
ਸੰਤਰਾ ਢਿੱਡ ਦੇ ਅਲਸਰ ਨੂੰ ਖ਼ਤਮ ਕਰਦਾ ਹੈ ਅਤੇ ਬਵਾਸੀਰ ਤੋਂ ਰਾਹਤ ਦਿਵਾਉਂਦਾ ਹੈ। ਇਸ ਲਈ ਰੋਜ਼ਾਨਾ ਖਾਣਾ ਖਾਣ ਦੇ ਬਾਅਦ 1 ਗਲਾਸ ਸੰਤਰੇ ਦਾ ਜੂਸ ਪੀਓ। ਬਵਾਸੀਰ ਦੇ ਮਰੀਜ਼ ਸੰਤਰੇ ਦੇ ਛਿਲਕੇ ਦੇ ਪਾਊਡਰ ਨੂੰ ਵੀ ਪਾਣੀ 'ਚ ਮਿਲਾ ਕੇ ਪੀ ਸਕਦੇ ਹਨ।
ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ
5. ਜ਼ੁਕਾਮ ਤੋਂ ਰਾਹਤ
ਸੰਤਰੇ 'ਚ ਮੌਜੂਦ ਵਿਟਾਮਿਨ-ਸੀ ਜ਼ੁਕਾਮ ਤੋਂ ਰਾਹਤ ਦਿਵਾਉਂਦਾ ਹੈ। ਲੋਕਾਂ ਦਾ ਅਜਿਹਾ ਮੰਨਣਾ ਹੈ ਕਿ ਸੰਤਰੇ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਜ਼ੁਕਾਮ ਦੀ ਸਮੱਸਿਆ ਹੋਣ 'ਤੇ ਇਸ ਨੂੰ ਨਹੀਂ ਖਾਣਾ ਚਾਹੀਦਾ ਹੈ ਜਦਕਿ ਇਹ ਗਲਤ ਹੈ ਇਸ 'ਚ ਮੌਜੂਦ ਵਿਟਾਮਿਨ ਸੀ ਜ਼ੁਕਾਮ ਤੋਂ ਰਾਹਤ ਦਿਵਾਉਂਦਾ ਹੈ।
ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
6. ਭਾਰ ਘੱਟ ਕਰੇ
ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਚਾਹੋ ਤਾਂ ਇਸ ਦਾ ਜੂਸ ਵੀ ਪੀ ਸਕਦੇ ਹੋ।
ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!
7. ਅੱਖਾਂ ਦੀ ਰੋਸ਼ਨੀ ਵਧਾਏ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਇਸ ਲਈ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਬੱਚਿਆਂ ਲਈ ਤਾਂ ਇਹ ਫਲ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
8. ਚਮਕਦੀ ਚਮੜੀ
ਇਸ 'ਚ ਵਿਟਾਮਿਨ ਸੀ, ਐਂਟੀ-ਆਕਸੀਡੈਂਟ, ਐਂਟੀ-ਇੰਫਲੀਮੇਟਰੀ, ਬੀਟਾ ਕੈਰੋਟੀਨ ਪਾਇਆ ਜਾਂਦਾ ਹੈ, ਜੋ ਚਮੜੀ ਦੇ ਦਾਗ-ਧੱਬੇ, ਮੁਹਾਸੇ, ਝੁਰੜੀਆਂ ਆਦਿ ਦੂਰ ਕਰਦਾ ਹੈ ਅਤੇ ਚਮੜੀ ਨੂੰ ਖ਼ੂਬਸੂਰਤ ਬਣਾਉਂਦਾ ਹੈ। ਚਮਕਦੀ ਚਮੜੀ ਲਈ ਤੁਸੀਂ ਸੰਤਰੇ ਨੂੰ ਚਿਹਰੇ 'ਤੇ ਵੀ ਲਗਾ ਸਕਦੇ ਹੋ।
ਪੜ੍ਹੋ ਇਹ ਵੀ ਖਬਰ - Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ
9. ਦਿਲ ਨੂੰ ਰੱਖੇ ਸਿਹਤਮੰਦ
ਐਂਟੀ-ਆਕਸੀਡੈਂਟ ਨਾਲ ਭਰਪੂਰ ਸੰਤਰੇ ਦਾ ਰੋਜ਼ਾਨਾ ਸੇਵਨ ਕੋਲੈਸਟਰੋਲ ਲੈਵਲ ਅਤੇ ਬਲੱਡ ਸਰਕੁਲੇਸ਼ਨ ਨੂੰ ਸਹੀ ਰੱਖਦਾ ਹੈ। ਇਸ 'ਚ ਫਾਈਟੋਕੈਮੀਕਲਸ ਨਾਂ ਦਾ ਤੱਤ ਵੀ ਪਾਇਆ ਜਾਂਦਾ ਹੈ, ਜਿਸ ਨਾਲ ਤੁਸੀਂ ਖੂਨ ਦੇ ਥੱਕੇ ਬਣਨਾ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ, ਖੁਰਾਕ 'ਚ ਜ਼ਰੂਰ ਕਰੋ ਸ਼ਾਮਲ
NEXT STORY