ਜਲੰਧਰ (ਬਿਊਰੋ) : ਸਰਦੀਆਂ ‘ਚ ਧੁੱਪ ਸੇਕਦੇ ਹੋਏ ਸੰਤਰੇ ਖਾਣ ਦਾ ਵੱਖਰਾ ਹੀ ਮਜ਼ਾ ਹੁੰਦਾ ਹੈ। ਇਸ ਮੌਸਮ ’ਚ ਸਿਹਤ ਲਈ ਸਭ ਤੋਂ ਲਾਹੇਵੰਦ ਸੰਤਰੇ ਦਾ ਰਸ ਹੁੰਦਾ ਹੈ। ਸੰਤਰੇ ਦਾ ਰਸ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸੰਤਰੇ ਦੇ ਰਸ ’ਚ ਵਿਟਾਮਿਨ-ਸੀ ਹੁੰਦਾ ਹੈ, ਜੋ ਸਰਦੀ, ਖਾਂਸੀ ਅਤੇ ਫਲੂ ਵਰਗੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ’ਚ ਫੋਲਿਕ ਐਸਿਡ, ਕੈਲਸ਼ੀਅਮ,ਪ੍ਰੋਟੀਨ, ਲੋਹਾ, ਕਾਰਬੋਹਾਈਡ੍ਰੇਟਸ ਅਤੇ ਗੰਧਕ ਆਦਿ ਭਰਪੂਰ ਮਾਤਰਾ ਵਿੱਚ ਮਿਲਦੇ ਹਨ । ਇਸੇ ਲਈ ਅੱਜ ਅਸੀਂ ਤੁਹਾਨੂੰ ਸੰਤਰੇ ਦਾ ਰਸ ਪੀਣ ਨਾਲ ਹੋਣ ਵਾਲੇ ਫ਼ਾਇਦੇ ਦੇ ਬਾਰੇ ਦੱਸਣ ਜਾ ਰਹੇ ਹਾਂ....
ਮੋਟਾਪਾ ਘੱਟ ਹੋ ਸਕਦਾ ਹੈ
ਜੇਕਰ ਤੁਸੀਂ ਲੰਮੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਚਾਹੁੰਦੇ ਹੋ, ਤਾਂ ਹੁਣ ਤੋਂ ਹਰ ਰੋਜ਼ ਸੰਤਰੇ ਦੇ ਰਸ ਨੂੰ ਪੀਣਾ ਸ਼ੁਰੂ ਕਰ ਦਿਓ। ਖੋਜਕਰਤਾਵਾਂ ਨੂੰ ਪਤਾ ਲੱਗਾ ਕਿ ਦਿਨ ਵਿੱਚ ਢਾਈ ਗਲਾਸ ਸੰਤਰੇ ਦਾ ਜੂਸ ਪੀਣ ਨਾਲ ਮੋਟਾਪਾ ਘੱਟ ਹੋ ਸਕਦਾ ਹੈ।
ਦਿਲ ਦੀ ਬੀਮਾਰੀ ਨੂੰ ਕਰੇ ਘੱਟ
ਜੇਕਰ ਤੁਹਾਨੂੰ ਦਿਲ ਨਾਲ ਸਬੰਧਿਤ ਕੋਈ ਬੀਮਾਰੀ ਹੈ ਤਾਂ ਤੁਹਾਨੂੰ ਸੰਤਰੇ ਦਾ ਜੂਸ ਪੀਣਾ ਚਾਹੀਦਾ ਹੈ। ਲੋੜੀਂਦੇ ਤੱਤਾਂ ਨਾਲ ਭਰਪੂਰ ਸੰਤਰੇ ਦਾ ਜੂਸ ਦਿਲ ਦੀਆਂ ਬੀਮਾਰੀਆਂ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।

ਬਲੱਡ ਸ਼ੂਗਰ ਦਾ ਖ਼ਤਰਾ ਘੱਟ ਹੁੰਦੈ
ਸੰਤਰੇ ਦੇ ਰਸ ’ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜਿਸ ਨਾਲ ਬਲੱਡ ਸ਼ੂਗਰ ਨੂੰ ਕਾਬੂ ’ਚ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਇਮਿਯੂਨ ਸਿਸਟਮ ਨੂੰ ਕਰੇ ਮਜ਼ਬੂਤ
ਸੰਤਰੇ ਦੇ ਰਸ ’ਚ ਵਿਟਾਮਿਨ-ਸੀ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਐਂਟੀ-ਆਕਸੀਡੈਂਟ ਵਜੋਂ ਕੰਮ ਕਰਦਾ ਹੈ। ਵਿਟਾਮਿਨ-ਸੀ ਇਮਿਯੂਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਸਰਗਰਮ ਭੂਮਿਕਾ ਅਦਾ ਕਰ ਸਕਦਾ ਹੈ। ਇਸ ਨਾਲ ਸਰੀਰ ਨੂੰ ਬੀਮਾਰੀਆਂ ਘੱਟ ਹੁੰਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

ਜ਼ੁਕਾਮ ਅਤੇ ਖੰਘ ਤੋਂ ਬਚਾਅ ਕਰੇਗਾ
ਸੰਤਰੇ ’ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਜ਼ੁਕਾਮ, ਖੰਘ ਅਤੇ ਫਲੂ ਵਰਗੇ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਸੰਤਰੇ ਦਾ ਰਸ ਨਾ ਸਿਰਫ਼ ਠੰਡੇ ਅਤੇ ਫਲੂ ਵਰਗੇ ਲੱਛਣਾਂ ਤੋਂ ਬਚਾਵੇਗਾ ਸਗੋਂ ਤੁਹਾਨੂੰ ਲਾਗ ਦੇ ਬਹੁਤ ਸਾਰੇ ਖ਼ਤਰਿਆਂ ਤੋਂ ਵੀ ਦੂਰ ਰੱਖਣ ਵਿੱਚ ਸਹਾਇਤਾ ਕਰੇਗਾ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਚਿਹਰੇ ਦੀ ਚਮੜੀ ਲਈ ਫ਼ਾਇਦੇਮੰਦ
ਪੌਸ਼ਟਿਕ ਅਤੇ ਔਸ਼ਦੀ ਗੁਣਾਂ ਨਾਲ ਭਰਪੂਰ ਸੰਤਰੇ ਦਾ ਰਸ ਸਿਹਤ ਦੇ ਨਾਲ ਚਿਹਰੇ ਦੀ ਚਮੜੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਮਰੀ ਹੋਈ ਚਮੜੀ ਦੇ ਸੈੱਲਜ਼ ਨੂੰ ਸਾਫ ਕਰਕੇ ਨਵੀਂ ਚਮੜੀ ਬਣਾਉਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਚਮੜੀ ਡੂੰਘਾਈ ਤੋਂ ਪੋਸ਼ਿਤ ਹੋਣ ਦੇ ਨਾਲ-ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।
ਪੜ੍ਹੋ ਇਹ ਵੀ ਖ਼ਬਰ - ਗਾਲਾਂ ਕੱਢਣ ਤੋਂ ਰੋਕਣ ਗਏ ਬਜ਼ੁਰਗ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਇੱਟਾਂ ਮਾਰ ਦਿੱਤੀ ਦਰਦਨਾਕ ਮੌਤ

Health Tips: ‘ਸੇਬ’ ਖਾਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਤੋਂ ਬਣਾ ਕੇ ਰੱਖੋ ਦੂਰੀ, ਹੋ ਸਕਦੀਆਂ ਨੇ ਇਹ ਬੀਮਾਰੀਆਂ
NEXT STORY