ਜਲੰਧਰ— ਹਰ ਕੋਈ ਡਰਾਈਫਰੂਟ ਖਾਣ ਦਾ ਸ਼ੌਕੀਨ ਹੁੰਦਾ ਹੈ। ਅੰਗੂਰਾਂ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਜਿੰਨੀ ਖਾਣ ’ਚ ਸੁਆਦ ਹੁੰਦੀ ਹੈ, ਉਨੀ ਹੀ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਕਿਸ਼ਮਿਸ਼ ’ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਸਮਰੱਥ ਮਾਤਰਾ ਹੁੰਦੀ ਹੈ। ਸੌਗੀ ਸਰਦੀਆਂ ’ਚ ਖਾਣ ਲਈ ਵੀ ਬੇਹੱਦ ਲਾਹੇਵੰਦ ਸਾਬਤ ਹੁੰਦੀ ਹੈ। ਸੌਗੀ ਨੂੰ ਖਾਲੀ ਪੇਟ ਪਾਣੀ ’ਚ ਮਿਲਾ ਕੇ ਪੀਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੰੁਦੀਆਂ ਹਨ। ਅੱਜ ਅਸੀਂ ਤੁਹਾਨੂੰ ਕਿਸ਼ਮਿਸ਼ (ਸੌਗੀ) ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾਂ ਰਹੇ ਹਾਂ, ਆਓ ਜਾਣਦੇ ਹਾਂ ਕਿਸ਼ਮਿਸ਼ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ।
ਇਹ ਵੀ ਪੜ੍ਹੋ : ਐਲੋਵੇਰਾ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਫਟੇ ਬੁੱਲਾਂ ਤੋਂ ਨਿਜ਼ਾਤ, ਇੰਝ ਕਰੋ ਇਸਤੇਮਾਲ
ਕਬਜ਼ ਦੀ ਸਮੱਸਿਆ ਕਰੇ ਦੂਰ
ਪੇਟ ਦਰਦ, ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਕਿਸ਼ਮਿਸ਼ ਕਾਫ਼ੀ ਮਦਦਗਾਰ ਸਾਬਤ ਹੁੰਦੀ ਹੈ। ਰੋਜ਼ਾਨਾ 12 ਕਿਸ਼ਮਿਸ਼ ਰਾਤ ਦੇ ਸਮੇਂ ਇਕ ਗਿਲਾਸ ਪਾਣੀ ’ਚ ਭਿਓ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਓ, ਤੁਹਾਨੂੰ ਫਾਇਦਾ ਹੋਵੇਗਾ।
ਭਾਰ ਘਟਾਉਣ ’ਚ ਲਾਹੇਵੰਦ
ਕਿਸ਼ਮਿਸ਼ ਭਾਰ ਘਟਾਉਣ ’ਚ ਬੇਹੱਦ ਲਾਹੇਵੰਦ ਸਾਬਤ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਰਹੇ ਹੋ ਤਾਂ ਤੁਹਾਡਾ ਭਾਰ ਘੱਟ ਕਰਨ ’ਚ ਸੌਗੀ ਮਦਦ ਕਰੇਗੀ। ਭਾਰ ਘੱਟ ਕਰਨ ਲਈ ਤੁਹਾਨੂੰ ਕਿਸ਼ਮਿਸ਼ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਲਾਹੇਵੰਦ ਹੁੰਦੈ ਦਾਲਚੀਨੀ ਵਾਲਾ ਦੁੱਧ, ਹੋਰ ਵੀ ਜਾਣੋ ਲਾਜਵਾਬ ਫਾਇਦੇ
ਅੱਖਾਂ ਦੀ ਰੌਸ਼ਨੀ ਵਧਾਏ
ਕਿਸ਼ਮਿਸ਼ ਅੱਖਾਂ ਦੀ ਰੌਸ਼ਨੀ ਲਈ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ ’ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ ’ਚ ਮਦਦ ਕਰਦੇ ਹਨ।
ਖੂਨ ਦੀ ਕਮੀ ਕਰੇ ਦੂਰ
ਸੌਗੀ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਖਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ’ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ ’ਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ-ਨਾਲ ਇਹ ਵਿਟਾਮਿਨ-ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈ।
ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ
ਗਲੇ ਦੇ ਇਨਫੈਕਸ਼ਨ ਕਰੇ ਦੂਰ
ਖਾਲੀ ਪੇਟ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ ’ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ ’ਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ ’ਚ ਮਦਦ ਕਰਦੇ ਹਨ।
ਇਹ ਵੀ ਪੜ੍ਹੋ: ਚਿਹਰੇ ਦਾ ਰੁੱਖ਼ਾਪਣ ਦੂਰ ਕਰਨ ਲਈ ਲਾਹੇਵੰਦ ਹੁੰਦੀ ਹੈ ਬਾਦਾਮ ਤੇਲ ਦੀ ਕ੍ਰੀਮ, ਜਾਣੋ ਬਣਾਉਣ ਦਾ ਤਰੀਕਾ
ਥਕਾਵਟ ਕਰੇ ਦੂਰ
ਕਿਸ਼ਮਿਸ਼ ਪੇਟੀ ਸਬੰਧੀ ਰੋਗਾਂ ਲਈ ਕਾਫ਼ੀ ਫਾਇਦੇਮੰਦ ਹੁੰਦੀ ਹੈ। ਇਸ ’ਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ, ਜਿਸ ਨਾਲ ਕਬਜ਼, ਗੈਸ ਆਦਿ ਦੀ ਮੁਸ਼ਕਲ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
ਹੱਡੀਆਂ ਨੂੰ ਕਰੇ ਮਜ਼ਬੂਤ
ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ ’ਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ ’ਚ ਸਹਾਇਕ ਹੁੰਦਾ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ: ਪਾਸਪੋਰਟ ਨਾ ਮਿਲਣ ’ਤੇ ਟਰੈਵਲ ਏਜੰਟ ਭਿੜੇ, ਚੱਲੀਆਂ ਗੋਲੀਆਂ
ਦੰਦਾਂ ਲਈ ਫਾਇਦੇਮੰਦ
ਕਿਸ਼ਮਿਸ਼ ’ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਕਿ ਫਾਇਟੋਕੈਮੀਕਲਸ 'ਚੋਂ ਇਕ ਹੈ ਅਤੇ ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਕਿਸ਼ਮਿਸ਼ ਦੰਦਾਂ ’ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਦੇ ਸੇਵਨ ਕਰਨ ਨਾਲ ਦੰਦਾਂ ’ਚ ਮਜ਼ਬੂਤੀ ਆਉਂਦੀ ਹੈ। ਇਸ ’ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਇਹ ਤੁਹਾਡੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ
ਇੰਮਿਊਨਿਟੀ ਵਧਾਉਣ ’ਚ ਲਾਹੇਵੰਦ
ਕਿਸ਼ਮਿਸ਼ ’ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ ’ਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ ’ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ ’ਚ ਮਦਦ ਮਿਲਦੀ ਹੈ।
ਤੁਹਾਡੀ ਰਸੋਈ ’ਚ ਹੀ ਮੌਜੂਦ ਹੈ Pigmentation ਦਾ ਇਲਾਜ, ਕੁਦਰਤੀ ਤਰੀਕੇ ਨਾਲ ਦੂਰ ਹੋਵੇਗੀ ਸਮੱਸਿਆ
NEXT STORY