ਜਲੰਧਰ— ਪਨੀਰ ਖਾਣਾ ਤਾਂ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਸੁਆਦ 'ਚ ਟੇਸਟੀ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ ਪਰ ਕਿ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਤੁਹਾਡੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪ੍ਰੋਟੀਨ, ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਕਈ ਹੋਰ ਤੱਤਾਂ ਨਾਲ ਭਰਪੂਰ ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ 'ਚ ਰੱਖਧਾ ਹੈ ਬਲਕਿ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਠੀਕ ਸਮੇਂ 'ਤੇ ਪਨੀਰ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੁੰਦੇ ਹਨ।

ਕਦੋਂ ਖਾਓ ਪਨੀਰ
ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਇਸ ਨਾਲ ਦਿਨ-ਭਰ ਓਵਰਇਟਿੰਗ ਤੋਂ ਬਚਿਆ ਜਾ ਸਕਦਾ ਹੈ। ਕਸਰਤ ਦੇ ਕੁਝ ਘੰਟਿਆਂ ਬਾਅਦ ਵੀ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਸ 'ਚ ਭਰਪੂਰ ਪ੍ਰੋਟੀਨ ਹੁੰਦਾ ਹੈ।
ਕੱਚਾ ਪਨੀਰ ਖਾਣ ਦੇ ਫਾਇਦੇ
1. ਮਜ਼ਬੂਤ ਹੱਡੀਆਂ
ਕੱਚੇ ਪਨੀਰ 'ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।

2. ਫਾਈਬਰ ਨਾਲ ਭਰਪੂਰ
ਫਾਈਬਰ ਦੀ ਕਮੀ ਹੋਣ 'ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ 'ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ 'ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।
3. ਸ਼ੂਗਰ ਦੇ ਮਰੀਜ਼ਾਂ ਲਈ
ਕੱਚੇ ਪਨੀਰ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ।

4. ਕੋਲੈਸਟਰੋਲ ਕੰਟਰੋਲ 'ਚ ਕਰੇ
ਪਨੀਰ ਖਾਣ ਨਾਲ ਖੂਨ ਦਾ ਦਬਾਅ ਅਤੇ ਕੋਲੈਸਟਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ।

5. ਭਾਰ ਘੱਟ ਕਰੇ
ਪਨੀਰ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਹੋਣ ਨਾਲ ਇਹ ਸਰੀਰ ਦਾ ਭਾਰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ।ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

6. ਸਰੀਰਕ ਅਤੇ ਮਾਨਸਿਕ ਵਿਕਾਸ
ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

7. ਮਜ਼ਬੂਤ ਪਾਚਨ ਤੰਤਰ
ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ 'ਚ ਮਦਦ ਕਰਦਾ ਹੈ।

8. ਕੈਂਸਰ ਤੋਂ ਬਚਾਏ
ਪਨੀਰ 'ਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਕਾਫੀ ਮਾਤਰਾ 'ਚ ਹੁੰਦਾ ਹੈ, ਜਿਸ ਕਾਰਨ ਇਹ ਕੈਂਸਰ ਵਰਗੇ ਰੋਗ ਤੋਂ ਬਚਾਉਂਦਾ ਹੈ।

9. ਗਰਭ ਅਵਸਥਾ 'ਚ ਫਾਇਦੇਮੰਦ
ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ । ਇਸ 'ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ 'ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।
ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
NEXT STORY