ਹੈਲਥ ਡੈਸਕ- ਕੱਚੇ ਨਾਰੀਅਲ ਨੂੰ ਆਪਣੇ ਗੁਣਾਂ ਕਾਰਨ ਸਿਹਤ ਲਈ ਵਰਦਾਨ ਕਿਹਾ ਜਾਂਦਾ ਹੈ। ਜੇਕਰ ਤੁਸੀਂ ਇਸ ਨੂੰ ਕਿਸੇ ਵੀ ਮੌਸਮ 'ਚ ਖਾਂਦੇ ਹੋ ਤਾਂ ਤੁਹਾਨੂੰ ਕਈ ਸਿਹਤ ਲਾਭ ਮਿਲਣਗੇ। ਖਾਸ ਕਰਕੇ ਸਰਦੀਆਂ ਵਿੱਚ ਕੱਚਾ ਨਾਰੀਅਲ ਸਰੀਰ ਨੂੰ ਪੂਰਾ ਪੋਸ਼ਣ ਦਿੰਦਾ ਹੈ ਕਿਉਂਕਿ ਇਸ ਮੌਸਮ ਵਿੱਚ ਸਰੀਰ ਨੂੰ ਊਰਜਾ ਦੀ ਜ਼ਿਆਦਾ ਲੋੜ ਹੁੰਦੀ ਹੈ। ਕੱਚੇ ਨਾਰੀਅਲ ਵਿੱਚ ਕਾਫੀ ਮਾਤਰਾ ਵਿੱਚ ਫਾਈਬਰ ਅਤੇ ਆਈਰਨ ਦੇ ਨਾਲ-ਨਾਲ ਕਾਪਰ, ਸੇਲੇਨੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਹੁੰਦਾ ਹੈ ਜੋ ਸਰੀਰ ਦੇ ਵਿਕਾਸ ਲਈ ਜ਼ਰੂਰੀ ਕਿਹਾ ਜਾਂਦਾ ਹੈ। ਜੇਕਰ ਤੁਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਸਰੀਰ ਮਜ਼ਬੂਤ ਅਤੇ ਊਰਜਾ ਨਾਲ ਭਰਪੂਰ ਰਹੇਗਾ। ਆਓ ਜਾਣਦੇ ਹਾਂ ਕਿ ਕਿਵੇਂ ਕੱਚਾ ਨਾਰੀਅਲ ਸਿਹਤ ਲਈ ਫਾਇਦੇਮੰਦ ਸਾਬਤ ਹੁੰਦਾ ਹੈ।
ਕੱਚੇ ਨਾਰੀਅਲ ਦੇ ਸਿਹਤ ਸਬੰਧੀ ਫਾਇਦੇ
ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ
ਕੱਚਾ ਨਾਰੀਅਲ ਫਾਈਬਰ ਨਾਲ ਭਰਪੂਰ ਹੁੰਦਾ ਹੈ ਇਸ ਲਈ ਇਸ ਨੂੰ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਕੱਚੇ ਨਾਰੀਅਲ 'ਚ 60 ਫੀਸਦੀ ਤੋਂ ਜ਼ਿਆਦਾ ਪਾਣੀ ਹੁੰਦਾ ਹੈ, ਇਸ ਦੇ ਸੇਵਨ ਨਾਲ ਕਬਜ਼, ਐਸੀਡਿਟੀ, ਪੇਟ 'ਚ ਜਲਨ ਅਤੇ ਬਦਹਜ਼ਮੀ ਤੋਂ ਰਾਹਤ ਮਿਲਦੀ ਹੈ। ਇਸ ਨੂੰ ਖਾਣ ਨਾਲ ਪਾਚਨ ਤੰਤਰ ਸਮੂਦ ਹੁੰਦਾ ਹੈ।
ਇਹ ਵੀ ਪੜ੍ਹੋ- ਅੱਜ ਹੀ ਖੁਰਾਕ 'ਚ ਸ਼ਾਮਲ ਕਰੋ 'ਮੂਲੀ', ਸਰੀਰ ਨੂੰ ਹੋਣਗੇ ਚਮਤਕਾਰੀ ਫ਼ਾਇਦੇ
ਭਾਰ ਘਟਾਉਣ ਵਿੱਚ ਮਦਦਗਾਰ ਹੈ
ਭਾਰ ਘਟਾਉਣ ਦੇ ਮਾਮਲੇ ਵਿੱਚ ਕੱਚਾ ਨਾਰੀਅਲ ਬਹੁਤ ਮਦਦ ਕਰਦਾ ਹੈ। ਅਸਲ 'ਚ ਇਸ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਅਤੇ ਇਸ ਨੂੰ ਖਾਣ ਨਾਲ ਲੰਬੇ ਸਮੇਂ ਤੱਕ ਭੁੱਖ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਕੱਚੇ ਨਾਰੀਅਲ 'ਚ ਮੌਜੂਦ ਟ੍ਰਾਈਗਿਲਸਰਾਈਡ ਸਰੀਰ 'ਚ ਮੌਜੂਦ ਫੈਟ ਨੂੰ ਬਰਨ ਕਰਨ 'ਚ ਮਦਦ ਕਰਦਾ ਹੈ। ਕੱਚੇ ਨਾਰੀਅਲ ਦਾ ਸੇਵਨ ਕਰਨ ਨਾਲ ਸਰੀਰ ਵਿਚ ਕੋਲੈਸਟ੍ਰਾਲ ਦਾ ਪੱਧਰ ਠੀਕ ਰਹਿੰਦਾ ਹੈ। ਇਸ ਲਈ, ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਆਪਣੀ ਖੁਰਾਕ ਵਿੱਚ ਕੱਚਾ ਨਾਰੀਅਲ ਸ਼ਾਮਲ ਕਰਨਾ ਬਿਹਤਰ ਹੋਵੇਗਾ।
ਦਿਮਾਗ ਨੂੰ ਤੇਜ਼ ਕਰਦਾ ਹੈ
ਕੱਚਾ ਨਾਰੀਅਲ ਨਾ ਸਿਰਫ ਸਰੀਰ ਲਈ ਸਗੋਂ ਦਿਮਾਗ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਆਈਰਨ ਅਤੇ ਵਿਟਾਮਿਨ ਬੀ6 ਪਾਇਆ ਜਾਂਦਾ ਹੈ, ਜੋ ਦਿਮਾਗ ਨੂੰ ਮਜ਼ਬੂਤ ਅਤੇ ਤੇਜ਼ ਕਰਦਾ ਹੈ। ਇਸ ਨੂੰ ਖਾਣ ਨਾਲ ਦਿਮਾਗ ਦੀ ਗਤੀਵਿਧੀ ਵਧਦੀ ਹੈ ਅਤੇ ਯਾਦਦਾਸ਼ਤ ਵੀ ਤੇਜ਼ ਹੁੰਦੀ ਹੈ।
ਸ਼ੂਗਰ ਨੂੰ ਘਟਾਉਣ ਵਿੱਚ ਕਰਦੈ ਮਦਦ
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਕੱਚਾ ਨਾਰੀਅਲ ਸਰੀਰ 'ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ ਇਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹਨ।
ਇਹ ਵੀ ਪੜ੍ਹੋ- ਅੱਜ ਹੀ ਖੁਰਾਕ 'ਚ ਸ਼ਾਮਲ ਕਰੋ 'ਮੂਲੀ', ਸਰੀਰ ਨੂੰ ਹੋਣਗੇ ਚਮਤਕਾਰੀ ਫ਼ਾਇਦੇ
ਚਮੜੀ ਅਤੇ ਵਾਲਾਂ ਲਈ ਫਾਇਦੇਮੰਦ
ਵਿਟਾਮਿਨ ਦੇ ਨਾਲ-ਨਾਲ ਕੱਚੇ ਨਾਰੀਅਲ 'ਚ ਕਈ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ ਜੋ ਚਮੜੀ ਦੇ ਨਾਲ-ਨਾਲ ਵਾਲਾਂ ਨੂੰ ਵੀ ਪੂਰਾ ਪੋਸ਼ਣ ਪ੍ਰਦਾਨ ਕਰਦੇ ਹਨ। ਇਸ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਈ ਚਮੜੀ ਨੂੰ ਸੁੰਦਰ, ਸਿਹਤਮੰਦ ਅਤੇ ਚਮਕਦਾਰ ਬਣਾਉਂਦਾ ਹੈ। ਇਸ ਦੇ ਸੇਵਨ ਨਾਲ ਵਾਲਾਂ ਦੀ ਖੁਸ਼ਕੀ ਅਤੇ ਟੁੱਟਣ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਕੱਚੇ ਨਾਰੀਅਲ ਵਿੱਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ ਫ੍ਰੀ ਰੈਡੀਕਲਸ ਨੂੰ ਰੋਕ ਕੇ ਵਾਲਾਂ ਦੇ ਵਾਧੇ ਨੂੰ ਤੇਜ਼ ਕਰਦੇ ਹਨ।
ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਘੱਟ ਉਮਰ ਦੀਆਂ ਔਰਤਾਂ 'ਚ ਵਧ ਰਿਹੈ 'ਬ੍ਰੈਸਟ ਕੈਂਸਰ' ਦਾ ਖ਼ਤਰਾ, ਜਾਣੋ ਕੀ ਕਹਿੰਦੇ ਨੇ ਮਾਹਿਰ
NEXT STORY