ਹੈਲਥ ਡੈਸਕ - ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਭੁੰਨੇ ਹੋਏ ਛੋਲੇ ਨੂੰ ਸਰਦੀਆਂ ਦਾ ਸੁਪਰਫੂਡ ਕਿਹਾ ਜਾਂਦਾ ਹੈ। ਸਾਡੇ ਸਰੀਰ ਨੂੰ ਛੋਲੇ ’ਚ ਮੌਜੂਦ ਇਨ੍ਹਾਂ ਦੋ ਪੋਸ਼ਕ ਤੱਤਾਂ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਪ੍ਰੋਟੀਨ ਸੈੱਲਾਂ ਨੂੰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਦਾ ਕੰਮ ਕਰਦਾ ਹੈ, ਜਦੋਂ ਕਿ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ਲਈ ਫਾਈਬਰ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਛੋਲਿਆਂ ਦੀ ਤਾਸੀਰ ਵੀ ਗਰਮ ਹੁੰਦੀ ਹੈ। ਅਜਿਹੇ ਭੋਜਨਾਂ ਦਾ ਸੇਵਨ ਖਾਸ ਕਰਕੇ ਸਰਦੀਆਂ ’ਚ ਕਰਨਾ ਚਾਹੀਦਾ ਹੈ। ਭੁੰਨੇ ਹੋਏ ਛੋਲਿਆਂ ’ਚ ਫੈਟੀ ਐਸਿਡ ਵੀ ਪਾਇਆ ਜਾਂਦਾ ਹੈ ਅਤੇ ਇਸ ’ਚ ਚਰਬੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਮਤਲਬ, ਇਸ ਨੂੰ ਖਾਣ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ ਪਰ ਮੋਟਾਪਾ ਅਤੇ ਭਾਰ ਨਹੀਂ ਵਧੇਗਾ। ਤੁਸੀਂ ਭੁੰਨੇ ਹੋਏ ਛੋਲਿਆਂ ਨੂੰ ਸਵੇਰ ਦੇ ਨਾਸ਼ਤੇ ਜਾਂ ਸ਼ਾਮ ਦੇ ਸਨੈਕ ਦੇ ਤੌਰ 'ਤੇ ਖਾ ਸਕਦੇ ਹੋ। ਆਓ ਜਾਣਦੇ ਹਾਂ ਅਜਿਹੇ ਸਵਾਦਿਸ਼ਟ ਨੁਸਖੇ ਬਾਰੇ ਜੋ ਸਿਹਤ ਲਈ ਕਾਫੀ ਫਾਇਦੇਮੰਦ ਹੈ।
ਭੁੰਨੇ ਹੋਏ ਛੋਲਿਆਂ ਦੇ ਸਿਹਤ ਨੂੰ ਫਾਇਦੇ :-
ਪਾਚਨ ਤੰਤਰ ਰਹਿੰਦੈ ਸਹੀ
- ਜਿਵੇਂ ਕਿ ਤੁਹਾਨੂੰ ਦੱਸਿਆ ਗਿਆ ਹੈ ਕਿ ਭੁੰਨੇ ਹੋਏ ਛੋਲਿਆਂ ’ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਪਾਚਨ ਲਈ ਬਹੁਤ ਜ਼ਰੂਰੀ ਹੈ। ਇਸ ਨੂੰ ਖਾਣ ਨਾਲ ਕਬਜ਼, ਗੈਸ, ਪੇਟ ਦਰਦ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
ਭਾਰ ਰਹਿੰਦਾ ਹੈ ਕੰਟ੍ਰੋਲ
- ਭੁੰਨੇ ਹੋਏ ਛੋਲੇ ਪ੍ਰੋਟੀਨ ਦਾ ਸਰੋਤ ਹੈ। ਪ੍ਰੋਟੀਨ ਭਰਪੂਰ ਭੋਜਨ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਵਾਰ-ਵਾਰ ਭੁੱਖ ਨਹੀਂ ਲੱਗਦੀ, ਜਿਸ ਕਾਰਨ ਜ਼ਿਆਦਾ ਖਾਣ-ਪੀਣ ਅਤੇ ਗੈਰ-ਸਿਹਤਮੰਦ ਖਾਣ ਤੋਂ ਬਚਿਆ ਜਾ ਸਕਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ।
ਨਹੀਂ ਹੁੰਦੀ ਅਨੀਮੀਆ ਦੀ ਸਮੱਸਿਆ
- ਭੁੰਨੇ ਹੋਏ ਛੋਲਿਆਂ 'ਚ ਆਇਰਨ ਵੀ ਹੁੰਦਾ ਹੈ, ਜੋ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ 'ਚ ਫਾਇਦੇਮੰਦ ਹੁੰਦਾ ਹੈ। ਗਰਭਵਤੀ ਔਰਤਾਂ ਨੂੰ ਖਾਸ ਤੌਰ 'ਤੇ ਭੁੰਨੇ ਹੋਏ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਜਿਸ ਨਾਲ ਇਸ ਦੌਰਾਨ ਹੋਣ ਵਾਲੀ ਅਨੀਮੀਆ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।
ਬੈਡ ਕੋਲੈਸਟ੍ਰੋਲ ਕਰਦੈ ਘੱਟ
- ਸਰੀਰ ’ਚ ਖ਼ਰਾਬ ਕੋਲੈਸਟ੍ਰਾਲ ਦੀ ਜ਼ਿਆਦਾ ਮਾਤਰਾ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਜਨਮ ਦਿੰਦੀ ਹੈ। ਭੁੰਨੇ ਹੋਏ ਛੋਲੇ ਖਾਣ ਨਾਲ ਖਰਾਬ ਕੋਲੈਸਟ੍ਰੋਲ ਘੱਟ ਹੁੰਦਾ ਹੈ। ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।
ਨਹੀਂ ਵਧਦਾ ਬਲੱਡ ਸ਼ੂਗਰ
- ਭੁੰਨੇ ਹੋਏ ਛੋਲਿਆਂ ’ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਫਾਈਬਰ ਅਤੇ ਪ੍ਰੋਟੀਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣ 'ਚ ਮਦਦਗਾਰ ਹੁੰਦੇ ਹਨ।
ਸਰੀਰ ਲਈ ਲਾਹੇਵੰਦ ਹਨ ਇਹ Soaked almonds, ਜਾਣ ਲਓ ਇਸ ਦੇ ਫਾਇਦੇ
NEXT STORY