ਜਲੰਧਰ - ਚਿੱਟੇ ਮੋਦੀਆਂ ਦੇ ਆਕਾਰ ਵਾਲਾ ਸਾਬੂਦਾਣਾ ਫ਼ਾਇਦੇਮੰਦ ਆਹਾਰ ਹੈ। ਸਾਬੂਦਾਣੇ ਦੀ ਖੀਰ ਸਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ, ਜਿਸ ਨੂੰ ਅਕਸਰ ਲੋਕ ਨਰਾਤਿਆਂ ’ਚ ਖਾਂਦੇ ਹਨ। ਸਾਬੂਦਾਣੇ ਦੀ ਬਣੀ ਖਿੱਚੜੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਸਵਾਦ ਪੱਖੋਂ ਵੀ ਚੰਗੀ ਹੁੰਦੀ ਹੈ। ਇਸ ਨਾਲ ਨਾ ਸਿਰਫ ਸਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਸਾਬੂਦਾਣੇ ਨੂੰ ਪਾਪੜਾਂ ਦੇ ਰੂਪ ’ਚ ਖਾਂ ਸਕਦੈ ਹੋ। ਸਾਬੂਦਾਣਾ ਫਾਈਬਰ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਵਰਤ ਵਾਲੇ ਦਿਨ ਸਾਬੂਦਾਣਾ ਖਾਣ ਨਾਲ ਪੂਰਾ ਦਿਨ ਸਰੀਰ ’ਚ ਊਰਜਾ ਬਣੀ ਰਹਿੰਦੀ ਹੈ। ਸਾਬੂਦਾਣਾ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਡਾਈਟ ’ਚ ਰੋਜ਼ਾਨਾ ਸਾਬੂਦਾਣਾ ਦੀ ਵਰਤੋਂ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ।
1. ਹੱਡੀਆਂ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ
ਸਾਬੂਦਾਣੇ ’ਚ ਕੈਲਸ਼ੀਅਮ, ਆਇਰਨ ਤੇ ਵਿਟਾਮਿਨ ਦੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਕਰਕੇ ਉਨ੍ਹਾਂ ’ਚ ਲਚਕੀਲਾਪਣ ਲਿਆਉਂਦੇ ਹਨ।
2. ਬਲੱਡ ਪ੍ਰੈਸ਼ਰ ਦੀ ਸਮੱਸਿਆ
ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ’ਤੇ ਸਾਬੂਦਾਣਾ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਸਾਬੂਦਾਣਾ ਸਰੀਰ 'ਚ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦਾ ਹੈ, ਇਸ ਕਰਕੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਾਸ਼ਤੇ 'ਚ ਸਾਬੂਦਾਣਾ ਜ਼ਰੂਰ ਖਾਣਾ ਚਾਹੀਦਾ ਹੈ।
3. ਥਕਾਵਟ ਦੂਰ ਕਰੇ
ਸਾਬੂਦਾਣਾ ਖਾਣ ਨਾਲ ਸਰੀਰ ਦੀ ਥਕਾਵਟ ਖਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸਰੀਰ ’ਚ ਊਰਜਾ ਬਣੀ ਰਹਿੰਦੀ ਹੈ।
4. ਖੂਨ ਵਧਾਉਂਦਾ ਹੈ
ਸਾਬੂਦਾਣੇ 'ਚ ਆਇਰਨ ਭਰਪੂਰ ਹੁੰਦਾ ਹੈ, ਜਿਸ ਨਾਲ ਸਰੀਰ 'ਚ ਰੈੱਡ ਸੈਲਸ ਵੱਧਦੇ ਹਨ। ਅਜਿਹੇ 'ਚ ਜੇਕਰ ਤੁਹਾਡੇ ਸਰੀਰ 'ਚ ਵੀ ਖੂਬ ਦੀ ਕਮੀ ਹੈ ਤਾਂ ਸਾਬੂਦਾਣਾ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਓ।
5. ਚਮੜੀ ਲਈ ਲਾਹੇਵੰਦ
ਸਾਬੂਦਾਣਾ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਫੇਸਮਾਸਕ ਬਣਾ ਕੇ ਚਿਹਰੇ ’ਤੇ ਲਗਾਉਣ ਨਾਲ ਝੁਰੜੀਆਂ ਨਹੀਂ ਪੈਂਦੀਆਂ ਅਤੇ ਚਿਹਰਾ ਢਿੱਲਾ ਨਹੀਂ ਪੈਂਦਾ।
6. ਡਾਈਜੇਸ਼ਨ 'ਚ ਆਸਾਨ
ਵਰਤ ਦੇ ਦਿਨਾਂ 'ਚ ਭਾਰੀ ਖਾਣਾ ਖਾਣ ਨਾਲ ਗੈਸ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਹਾਲਤ ’ਚ ਸਾਬੂਦਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਤੁਹਾਡੇ ਖਾਣੇ ਨੂੰ ਪਚਾਉਣ 'ਚ ਮਦਦ ਕਰਦਾ ਹੈ। ਸਾਬੂਦਾਣਾ ਖਾਣ ਨਾਲ ਐਨਰਜੀ ਮਿਲਦੀ ਹੈ। ਇਸ ਨਾਲ ਪੇਟ ਫੁੱਲਣ, ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
7. ਭਾਰ ਵਧਾਉਣ ਵਾਲਾ
ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਾਬੂਦਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਇਸ 'ਚ ਫੈਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਹੁੰਦੀ ਹੈ, ਜਿਸ ਨਾਲ ਬਿਨਾਂ ਪੇਟ ਦੇ ਮੋਟਾਪੇ ਦੇ ਭਾਰ ਵਧਾਉਣ 'ਚ ਮਦਦ ਮਿਲਦੀ ਹੈ। ਇਸ ਨੂੰ ਖਾਣ ਨਾਲ ਭਾਰ ਜਲਦੀ ਵੱਧਦਾ ਹੈ।
8. ਸਰੀਰ ਨੂੰ ਮਿਲਦੀ ਹੈ ਊਰਜਾ
ਸਾਬੂਦਾਣੇ ਨੂੰ ਕਾਰਬੋਹਾਈਡ੍ਰੇਟ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ।
9. ਗਰਭ ਅਵਸਥਾ ਮੌਕੇ ਫਾਇਦੇਮੰਦ
ਸਾਬੂਦਾਣੇ ’ਚ ਫੋਲਿਕ ਐਸਿਡ ਤੇ ਵਿਟਾਮਿਨ ‘ਬੀ’ ਕੰਪਲੈਕਸ ਪਾਇਆ ਜਾਂਦਾ ਹੈ। ਇਹ ਬੱਚੇ ਦੇ ਵਿਕਾਸ ਲਈ ਬਹੁਤ ਲਾਭਦਾਇਕ ਹੁੰਦਾ ਹੈ।
ਧਾਰਮਿਕ ਕੰਮਾਂ ਲਈ ਵਰਤੋਂ ਕੀਤਾ ਜਾਣ ਵਾਲਾ ‘ਕਪੂਰ’ ਸਰੀਰ ਦੇ ਇਨ੍ਹਾਂ ਰੋਗਾਂ ਦਾ ਕਰਦੈ ਇਲਾਜ
ਬੀਮਾਰ ਲੋਕਾਂ ਦਾ ਖਾਣਾ ਮੰਨਿਆ ਜਾਂਦਾ ਹੈ 'ਦਲੀਆ', ਜਾਣੋ ਹਰ ਵਿਅਕਤੀ ਲਈ ਕਿਉਂ ਹੈ ਜ਼ਰੂਰੀ
10. ਦਿਮਾਗ
ਸਾਬੂਦਾਣੇ ’ਚ ਵਿਟਾਮਿਨ ‘ਕੇ’ ਵੀ ਪਾਇਆ ਜਾਂਦਾ ਹੈ, ਜੋ ਦਿਮਾਗ ਨੂੰ ਠੀਕ ਰੱਖਦਾ ਹੈ। ਇਸ ਨਾਲ ਅਲਜਾਈਮਰ ਵਰਗੀਆਂ ਬਿਮਾਰੀਆਂ ਕਦੇ ਨਹੀਂ ਹੁੰਦੀਆਂ। ਇਹ ਨਾੜੀ ਤੰਤਰ ਨੂੰ ਵੀ ਤਾਕਤਵਰ ਬਣਾਉਂਦਾ ਹੈ।
ਬੀਮਾਰ ਲੋਕਾਂ ਦਾ ਖਾਣਾ ਮੰਨਿਆ ਜਾਂਦਾ ਹੈ 'ਦਲੀਆ', ਜਾਣੋ ਹਰ ਵਿਅਕਤੀ ਲਈ ਕਿਉਂ ਹੈ ਜ਼ਰੂਰੀ
NEXT STORY