ਨਵੀਂ ਦਿੱਲੀ— ਗਰਮੀਆਂ ਦਾ ਮੌਸਮ ਆਉਦੇ ਹੀ ਲੋਕ ਠੰਡੀਆਂ ਚੀਜ਼ਾਂ ਖਾਣਾ-ਪਸੰਦ ਕਰਦੇ ਹਨ। ਆਈਸ-ਕਰੀਮ,ਕੋਲਡ ਡ੍ਰਿੰਕ ਆਦਿ। ਜਿਨ੍ਹਾਂ ਦਾ ਸੇਵਨ ਗਰਮੀ 'ਚ ਰਾਹਤ ਦਿਵਾਉਦਾ ਹੈ ਪਰ ਕੋਲਡ ਡ੍ਰਿੰਕ ਜਾਂ ਆਈਸ ਕਰੀਮ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਇਨ੍ਹਾਂ ਦੀ ਵਜਾਏ ਗਰਮੀਆਂ 'ਚ ਗੰਨੇ ਦਾ ਰਸ ਪੀਣਾ ਚਾਹੀਦਾ ਹੈ। ਇਹ ਪੀਣ 'ਚ ਸੁਆਦ ਵੀ ਹੁੰਦਾ ਹੈ ਅਤੇ ਸਿਹਤ ਨੂੰ ਵੀ ਕਈ ਫਾਇਦੇ ਦਿੰਦਾ ਹੈ। ਆਓ ਜਾਣਦੇ ਹਾਂ ਗੰਨੇ ਦੇ ਰਸ ਨਾਲ ਸਰੀਰ 'ਚ ਹੋਣ ਵਾਲੇ ਫਾਇਦਿਆਂ ਬਾਰੇ।
1. ਮੋਟਾਪਾ
ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਣ ਸ਼ਕਤੀ ਠੀਕ ਹੁੰਦੀ ਹੈ ਜੋ ਖਾਣੇ ਨੂੰ ਆਸਾਨੀ ਨਾਲ ਪਚਾਉਣ 'ਚ ਮਦਦ ਕਰਦੀ ਹੈ। ਇਸਦੇ ਸੇਵਨ ਨਾਲ ਸਰੀਰ ਦਾ ਮੇਟਾਬੋਲੀਕ ਰੇਟ ਵੱਧਦਾ ਹੈ ਜੋ ਮੋਟਾਪਾ ਘੱਟ ਕਰਨ 'ਚ ਮਦਦ ਕਰਦਾ ਹੈ।
2. ਦਿਲ ਦੇ ਰੋਗ
ਗੰਨੇ ਦੇ ਰਸ ਨਾਲ ਸਰੀਰ ਦਾ ਕੋਲੈਸਟਰੋਲ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਕੋਸ਼ਿਕਾਵਾਂ 'ਚ ਜੰਮੀ ਫੈਟ ਨੂੰ ਜੰਮਣ ਨਹੀ! ਜਿਸ ਨਾਲ ਦਿਲ ਦਾ ਦੌਰਾ ਪੈਣ ਦਾ ਖਤਰਾ ਘੱਟ ਜਾਂਦਾ ਹੈ।
3.ਡਾਈਬੀਟੀਜ਼
ਗੰਨੇ ਦਾ ਸੁਆਦ ਬਹੁਤ ਮਿੱਠਾ ਹੁੰਦਾ ਹੈ ਪਰ ਸਰੀਰ 'ਚ ਕੁਦਰਤੀ ਮਿੱਠਾ ਪਹੁੰਚਾਉਦਾ ਹੈ। ਜੋ ਡਾਈਬੀਟੀਜ਼ ਦੇ ਰੋਗੀ ਲਈ ਬਹੁਤ ਜ਼ਰੂਰੀ ਹੈ।
4. ਕੈਂਸਰ
ਇਸ 'ਚ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਵੀ ਬਚਾ ਰਹਿੰਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ, ਫਾਸਫੋਰਸ, ਅਤੇ ਮੈਗਨੀਸ਼ੀਅਮ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਸਰੀਰ 'ਚ ਬਰੈਸਟ ਕੈਂਸਰ ਨਾਲ ਲੜਨ 'ਚ ਮਦਦ ਕਰਦਾ ਹੈ।
6. ਚਮੜੀ 'ਚ ਨਿਖਾਰ
ਗੰਨੇ ਦੇ ਰਸ ਨਾਲ ਚਮੜੀ ਦੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ। ਇਸਦੇ ਰੋਜ਼ਾਨਾ ਸੇਵਨ ਨਾਲ ਸਰੀਰ ਦੇ ਦਾਗ ਧੱਬੇ ਦੂਰ ਹੁੰਦੇ ਹਨ ਅਤੇ ਝੁਰੜੀਆਂ ਘੱਟ ਕਰਨ 'ਚ ਵੀ ਫਾਇਦੇਮੰਦ ਹੈ।
ਹਮੇਸ਼ਾ ਜਵਾਨ ਅਤੇ ਖੂਬਸੂਰਤ ਰਹਿਣ ਲਈ ਖਾਓ ਇਹ ਫਲ
NEXT STORY