ਜਲੰਧਰ (ਬਿਊਰੋ) - ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਗਰਮੀਆਂ ’ਚ ਜਿਵੇਂ-ਜਿਵੇਂ ਤੇਜ਼ ਧੁੱਪ ਅਤੇ ਗਰਮ ਹਵਾਵਾਂ ਚਲਦੀਆਂ ਹਨ, ਉਸੇ ਤਰ੍ਹਾਂ ਲੋਕਾਂ ਦਾ ਦਿਲ ਠੰਡੀਆਂ ਚੀਜ਼ਾਂ ਖਾਣ ਨੂੰ ਕਰਦਾ ਹੈ। ਗਰਮੀਆਂ ’ਚ ਸਿਹਤ ਨੂੰ ਤੰਦਰੁਸਤ ਰੱਖਣ ਲਈ ਠੰਡੀਆਂ ਚੀਜ਼ਾਂ ਖਾਣ ਦੇ ਨਾਲ-ਨਾਲ ਪੌਸ਼ਟਿਕ ਸਬਜ਼ੀਆਂ ਜਾ ਸੇਵਨ ਵੀ ਕਰਨਾ ਚਾਹੀਦਾ ਹੈ। ਸਬਜ਼ੀਆਂ ਖਾਣ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ। ਸਬਜ਼ੀਆਂ ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਹਨ, ਜਿਨ੍ਹਾਂ ਦਾ ਸੇਵਨ ਗਰਮੀਆਂ ’ਚ ਰੋਜ਼ਾਨਾ ਕਰਨਾ ਚਾਹੀਦਾ ਹੈ।
ਗਰਮੀ ਦੇ ਮੌਸਮ ’ਚ ਖਾਓ ਇਹ ਚੀਜ਼ਾਂ .....
ਖੀਰਾ
ਖੀਰੇ ‘ਚ 96 ਫੀਸਦੀ ਪਾਣੀ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ ਹਮੇਸ਼ਾ ਨਮ ਰਹਿੰਦਾ ਹੈ ਅਤੇ ਤਾਪਮਾਨ ਕੰਟਰੋਲ ‘ਚ ਰਹਿੰਦਾ ਹੈ। ਖੀਰੇ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਹਮੇਸ਼ਾ ਕੰਟਰੋਲ ਰਹਿੰਦਾ ਹੈ। ਖੀਰੇ ਨੂੰ ਤੁਸੀਂ ਸਲਾਦ ਵਜੋਂ ਵੀ ਖਾਂ ਸਕਦੇ ਹੋ।
ਗੂੰਦ ਕਤੀਰਾ
ਗਰਮੀਆਂ ’ਚ ਗੂੰਦ ਕਤੀਰਾ ਖਾਣਾ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨੂੰ ਖਾਣ ਲਈ ਪਹਿਲਾਂ ਪਾਣੀ ਵਿੱਚ ਭਿਉਂ ਕੇ ਰੱਖਿਆ ਜਾਂਦਾ ਹੈ। ਇਸ ਨੂੰ ਨਿੰਬੂ ਪਾਣੀ ਜਾਂ ਦੁੱਧ ਵਿੱਚ ਮਿਲਾ ਕੇ ਖਾਣਾ ਚਾਹੀਦਾ ਹੈ, ਜਿਸ ਨਾਲ ਸਰੀਰ ਵਿੱਚ ਪਈ ਗਰਮੀ ਖ਼ਤਮ ਹੋ ਜਾਂਦੀ ਹੈ।
ਕਰੇਲੇ
ਗਰਮੀਆਂ ’ਚ ਕਰੇਲੇ ਖਾਣੇ ਬਹੁਤ ਜ਼ਰੂਰੀ ਹਨ। ਕਰੇਲੇ ਚਮੜੀ ਤੋਂ ਫੋੜੇ, ਫਿਨਸੀਆਂ, ਰੈਸ਼, ਫੰਗਲ ਇਨਫੈਕਸ਼ਨ ਤੇ ਦਾਗ਼ ਪੈਦਾ ਹੋਣ ਤੋਂ ਰੋਕਦੇ ਹਨ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਕੰਟਰੋਲ ਰਹਿੰਦੀ ਹੈ।
ਤੋਰੀ
ਗਰਮੀਆਂ ’ਚ ਮਿਲਣ ਵਾਲੀ ਤੋਰੀ ਦੀ ਸਬਜ਼ੀ ਖ਼ੂਨ ਸਾਫ਼ ਕਰਨ ਦਾ ਕੰਮ ਕਰਦੀ ਹੈ। ਇਸ ਨਾਲ ਬਲੱਡ ਸ਼ੂਗਰ ਵੀ ਕੰਟਰੋਲ ਵਿੱਚ ਰਹਿੰਦੀ ਹੈ।
ਗੁਲਕੰਦ
ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਇਹ ਖਾਣ ‘ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ ‘ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ ‘ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ।
Health Tips: ਜੇਕਰ ਤੁਹਾਡੇ ਦਿਲ ਦੀ ਧੜਕਣ ਵੀ ਵੱਧਦੀ ਤੇ ਘੱਟਦੀ ਰਹਿੰਦੀ ਹੈ, ਤਾਂ ਅਪਣਾਉਣ ਇਹ ਘਰੇਲੂ ਨੁਸਖ਼ੇ
NEXT STORY